ਅੰਮ੍ਰਿਤਸਰ/ਅਨੰਦਪੁਰ ਸਾਹਿਬ (ਦੀਪਕ, ਦਲਜੀਤ) : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿਚ ਤਿੰਨ-ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੇ ਮਨੁੱਖੀ ਅਧਿਕਾਰ ਕਿਸੇ ਸੰਵਿਧਾਨਿਕ ਅਹੁਦੇਦਾਰ ਨੂੰ ਇਸ ਤਰ੍ਹਾਂ ਨਜ਼ਰ-ਅੰਦਾਜ਼ ਨਹੀਂ ਕਰਨੇ ਚਾਹੀਦੇ। ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ ਹੀ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੂੰ ਆਪਣੇ ਹੀ ਦੇਸ਼ ਅੰਦਰ ਇਨਸਾਫ ਨਹੀਂ ਮਿਲ ਰਿਹਾ ਅਤੇ ਹੁਣ ਗ੍ਰਹਿ ਮੰਤਰੀ ਦੇ ਸੰਸਦ ਵਿਚ ਦਿੱਤੇ ਤਾਜ਼ਾ ਬਿਆਨ ਨੇ ਸਿੱਖਾਂ ਦੇ ਮਨਾਂ ਨੂੰ ਇਕ ਵਾਰ ਫਿਰ ਡੂੰਘੀ ਸੱਟ ਮਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਨਵੀਂ ਜਾਣਕਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਿੱਖਾਂ ਦੀਆਂ 90 ਫੀਸਦੀ ਕੁਰਬਾਨੀਆਂ ਸਰਕਾਰ ਨੂੰ ਕਦੇ ਨਹੀਂ ਭੁੱਲਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਜਿਸ ਸੰਸਦ ਅੰਦਰ ਗ੍ਰਹਿ ਮੰਤਰੀ ਆਪਣਾ ਬਿਆਨ ਦੇ ਰਹੇ ਹਨ, ਉਹ ਸੰਸਦ ਵੀ ਸਿੱਖਾਂ ਦੀਆਂ ਕੁਰਬਾਨੀਆਂ ਸਦਕਾ ਹੀ ਕਾਇਮ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸੰਵਿਧਾਨ ਦੇ ਦਾਇਰੇ ਅੰਦਰ ਹੈ। ਕੇਂਦਰ ਸਰਕਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ 2019 ਵਿਚ ਆਪਣੇ ਨੋਟੀਫਿਕੇਸ਼ਨ ਰਾਹੀਂ ਇਸ ਨੂੰ ਪ੍ਰਵਾਨ ਕਰ ਚੁੱਕੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ 2019 ਵਾਲਾ ਆਪਣਾ ਨੋਟੀਫਿਕੇਸ਼ਨ ਲਾਗੂ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਆਪਣੇ ਹੀ ਇਸ ਨੋਟੀਫਿਕੇਸ਼ਨ ਦੀ ਭਾਵਨਾ ਦੇ ਬਿਲਕੁਲ ਉਲਟ ਅਤੇ ਹੈਰਾਨੀਜਨਕ ਹੈ।
ਇਹ ਵੀ ਪੜ੍ਹੋ : ਜਾਅਲੀ ਸਰਟੀਫਿਕੇਟ ਤਿਆਰ ਕਰਕੇ ਭਰਤੀ ਹੋਏ 128 ਟੀਚਿੰਗ ਫੈਲੋਜ, ਪੁਲਸ ਨੇ ਕੀਤੀ ਵੱਡੀ ਕਾਰਵਾਈ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਮਿਲ ਬੈਠ ਕੇ ਵਿਚਾਰਨ ਵਾਲਾ ਹੈ, ਜਿਸ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਿਤ ਕੀਤੀ ਗਈ 5 ਮੈਂਬਰੀ ਕਮੇਟੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਸਮਾਂ ਵੀ ਮੰਗਿਆ ਹੋਇਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਬੰਦੀਆਂ ਦੇ ਸੰਜੀਦਾ ਮਸਲੇ ’ਤੇ ਗੱਲਬਾਤ ਲਈ ਅੱਗੇ ਆਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਪੀਰ ਦੀ ਦਰਗਾਹ ਦੇ ਮੁੱਖ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ
ਕੀ ਕਿਹਾ ਸੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵਲੋਂ ਚੁੱਕੇ ਮੁੱਦੇ ’ਤੇ ਜਵਾਬ ਦਿੰਦਿਆਂ ਕਿਹਾ ਕਿ ਜਿਸ ਨੂੰ ਗਲਤੀ ਦਾ ਅਹਿਸਾਸ ਨਹੀਂ, ਉਸ ਨੂੰ ਕਿਸ ਗੱਲ ਦੀ ਮੁਆਫ਼ੀ। ਅਮਿਤ ਸ਼ਾਹ ਨੇ ਅੱਗੇ ਇਹ ਵੀ ਕਿਹਾ ਕਿ ਕੋਈ ਅੱਤਵਾਦੀ ਗੁਨਾਹ ਕਰੇ ਅਤੇ ਉਸ ਨੂੰ ਗ਼ਲਤੀ ਦਾ ਅਹਿਸਾਸ ਨਾ ਹੋਵੇ, ਉਹ ਰਹਿਮ ਦਾ ਹੱਕਦਾਰ ਨਹੀਂ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਨੇ ਘਰ ’ਚ ਹੀ ਸ਼ੱਕੀ ਹਾਲਾਤ ’ਚ ਕੀਤੀ ਖ਼ੁਦਕੁਸ਼ੀ, ਮਾਂ ਨੇ ਕਿਹਾ ਮੇਰੇ ਪੁੱਤ ਦਾ ਕਤਲ ਹੋਇਆ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
NEXT STORY