ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਸੁਪਰੀਮ ਕੋਰਟ ਨੇ ਅੱਜ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਕੀਤੇ ਜਾਣ ਦਾ ਫ਼ੈਸਲਾ ਸੁਣਾ ਦਿੱਤਾ ਹੈ। ਇਸ ਸਬੰਧ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਅਮਲ ਕਰਨਗੇ। ਕੋਰਟ ਵਲੋਂ ਜੋ ਫ਼ੈਸਲਾ ਲਿਆ ਗਿਆ ਹੈ, ਉਸ ਦੀ ਕਾਪੀ ਅਜੇ ਤੱਕ ਸਾਡੇ ਕੋਲ ਨਹੀਂ ਪੁੱਜੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਅਤੇ ਸਿੱਖ ਸ਼ਕਤੀ ਨੂੰ ਵੰਡਣ ਦੀ ਰਾਜਨੀਤੀ ਠੀਕ ਨਹੀਂ ਹੈ। ਸਰਕਾਰ ਵਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ, ਜੋ ਠੀਕ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ
ਧਾਮੀ ਨੇ ਕਿਹਾ ਕਿ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਰੀਵਿਊ ਪਟੀਸ਼ਨ ਪਾਉਣ ’ਤੇ ਸਹਿਮਤੀ ਬਣੀ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਦਿੱਲੀ ਰਵਾਨਾ ਹੋ ਗਏ ਹਨ। ਸ਼੍ਰੋਮਣੀ ਕਮੇਟੀ ਨੂੰ ਭਾਵੇਂ ਅਜੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕਾਪੀ ਨਹੀਂ ਮਿਲੀ ਪਰ ਸੀਨੀਅਰ ਵਕੀਲਾਂ ਨਾਲ ਰਾਏ ਮਸ਼ਵਰਾ ਕਰਨ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਧਾਮੀ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਟਿੱਪਣੀ ਕਰਨਾ ਠੀਕ ਨਹੀਂ ਪਰ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਭੁਪਿੰਦਰ ਹੁੱਡਾ ਵੱਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਲਈ ਖੇਡੀ ਗਈ ਚਾਲ ਸਿੱਖ ਸ਼ਕਤੀ ਨੂੰ ਵੰਡਣ ਵਾਲੀ ਹੈ।
ਪੜ੍ਹੋ ਇਹ ਵੀ ਖ਼ਬਰ : ਸਰਹੱਦ ਪਾਰ: 6 ਮਹੀਨੇ ਦੀ ਗਰਭਵਤੀ ਦਾ ਪਤੀ ਨੇ ਕੀਤਾ ਕਤਲ, ਕਾਰਨ ਜਾਣ ਹੋ ਜਾਵੋਗੇ ਹੈਰਾਨ
ਧਾਮੀ ਨੇ ਕਿਹਾ ਕਿ ਕਾਂਗਰਸ ਦਾ ਤਤਕਾਲੀ ਮੁੱਖ ਮੰਤਰੀ ਹੁੱਡਾ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਜਮਾਤ ਦਾ ਅੰਗ ਸੀ ਪਰ ਦੁੱਖ ਦੀ ਗੱਲ ਹੈ ਕਿ ਭਾਜਪਾ ਦੀ ਮੌਜੂਦਾ ਸਰਕਾਰ ਉਸ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਸਿੱਖਾਂ ਦੀ ਸਰਵਉੱਚ ਸੰਸਥਾ ਨੂੰ ਤੋੜਨ ਵਿਚ ਭਾਗੀ ਬਣੀ ਹੈ। ਜੇਲ੍ਹ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜੋ ਲੜਾਈ ਅਸੀਂ ਸ਼ੁਰੂ ਕੀਤੀ ਹੈ, ਉਹ ਹੁਣ ਜਾਰੀ ਰਹੇਗੀ। ਕੋਈ ਫ਼ੈਸਲਾ ਨਾ ਲਏ ਜਾਣ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਕਰ ਵਾਲਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ
ਦੱਸ ਦੇਈਏ ਕਿ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਦੇਣ ਵਾਲੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਸਿੱਖ ਧਰਮ ਅਤੇ ਸ਼੍ਰੋਮਣੀ ਕਮੇਟੀ ਦੇ ਗਲਿਆਰਿਆਂ 'ਚ ਹਫ਼ੜਾ-ਦਫ਼ੜੀ ਮੱਚ ਗਈ। ਇਸ ਫ਼ੈਸਲੇ ਦਾ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਅੰਮ੍ਰਿਤਸਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ, ਜਿਸ ’ਚ ਇਸ ਮਾਮਲੇ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਮਾਹਿਰਾਂ ਦੀ ਸਲਾਹ ਲਈ ਗਈ।
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਚੰਡੀਗੜ੍ਹ ਦੀ ਠੱਗ ਮਨਜੀਤ ਕੌਰ ਨੂੰ ਇਕ ਸਾਲ ਦੀ ਕੈਦ, ਜਾਣੋ ਕੀ ਹੈ ਪੂਰਾ ਮਾਮਲਾ
NEXT STORY