ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 12 ਨਵੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਬੁਲਾਈ ਹੈ। ਦੱਸ ਦੇਈਏ ਧਾਮੀ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। ਪੰਥਕ ਵਿਵਾਦਾਂ ਵਿਚਾਲੇ ਐਡਵੋਕੇਟ ਧਾਮੀ ਨੇ ਇਹ ਵੱਡੀ ਮੀਟਿੰਗ ਸੱਦੀ ਹੈ।
ਇਹ ਵੀ ਪੜ੍ਹੋ- ਮੋਸਟ ਵਾਂਟੇਡ ਬਦਮਾਸ਼ ਦੀ ਸੜਕ ਹਾ.ਦਸੇ 'ਚ ਮੌ.ਤ, ਬੈਂਕ ਡਕੈਤੀ 'ਚ ਵੀ ਸੀ ਸ਼ਾਮਲ
ਦੱਸ ਦੇਈਏ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀਆਂ ਚੋਣਾਂ ਹੋਈਆਂ ਸਨ। ਜਿਸ 'ਚ ਐਡਵੋਕਟੇ ਧਾਮੀ ਨੂੰ ਮੁੜ ਪ੍ਰਧਾਨਗੀ ਮਿਲੀ ਹੈ। ਦੱਸ ਦੇਈਏ ਐਡਵੋਕੇਟ ਹਰਜਿੰਦਰ ਸਿੰਘ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨ ਬਣ ਗਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਿਜ਼ੀਬਿਲਟੀ ਨਾ ਹੋਣ ਕਾਰਨ ਦਿੱਲੀ ਡਾਇਵਰਟ ਹੋਈ ਦੁਬਈ ਦੀ ਫਲਾਈਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਮਾਪਿਆਂ ਦੇ ਇਕਲੌਤੇ ਪੁੱਤ ਨੇ ਤੋੜਿਆ ਦਮ
NEXT STORY