ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚੱਲਣ ਦੇ ਮਾਮਲੇ 'ਚ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਫੋਨ 'ਤੇ ਮਿਲੀ, ਜਿਸ ਤੋਂ ਤੁਰੰਤ ਬਾਅਦ ਉਹ ਘਟਨਾ ਵਾਲੀ ਥਾਂ 'ਤੇ ਆਏ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੁਲਸ ਵਲੋਂ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਅਸੀਂ ਆਪਣੇ ਸੂਤਰਾਂ ਤੋਂ ਵੀ ਘਟਨਾ ਬਾਰੇ ਪੂਰਾ ਪਤਾ ਲਾਉਣ ਦੀ ਕੋਸ਼ਿਸ਼ ਕਰਾਂਗੇ।
ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਫਾਇਰਿੰਗ ਮਾਮਲੇ 'ਚ ਦਲਜੀਤ ਚੀਮਾ ਦਾ ਪਹਿਲਾ ਬਿਆਨ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਸੁਖਬੀਰ ਬਾਦਲ ਦੇ ਅੰਗ-ਸੰਗ ਹਨ, ਜਿਹੜੇ ਅਜੇ ਵੀ ਅਡੋਲ ਬੈਠੇ ਹਨ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਜਦੋਂ ਇਸ ਘਟਨਾ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਕਿਸੇ ਨੂੰ ਕੁੱਝ ਨਹੀਂ ਕਹਿਣਾ ਕਿਉਂਕਿ ਇਹ ਵਾਹਿਗੁਰੂ ਦਾ ਸਥਾਨ ਹੈ ਅਤੇ ਉਹ ਹੀ ਰਾਖਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਸੇਵਾ ਨਿਰਵਿਘਨ ਜਾਰੀ ਰਹੇਗੀ ਅਤੇ ਵਾਹਿਗੁਰੂ ਉਨ੍ਹਾਂ ਨਾਲ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਜਲਦ ਕਰੋ ਇਹ ਕੰਮ
ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼
ਦੱਸਣਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਬਾਦਲ 'ਤੇ ਅਚਾਨਕ ਫਾਇਰਿੰਗ ਹੋ ਗਈ। ਸੇਵਾਦਾਰਾਂ ਦੀ ਚੌਕਸੀ ਕਾਰਨ ਗੋਲੀ ਉਨ੍ਹਾਂ ਨੂੰ ਨਹੀਂ ਲੱਗੀ। ਮੌਕੇ ਤੋਂ ਹੀ ਗੋਲੀ ਚਲਾਉਣ ਵਾਲੇ ਨੂੰ ਕਾਬੂ ਕਰ ਲਿਆ ਗਿਆ ਹੈ। ਸੁਖਬੀਰ ਬਾਦਲ ਇਸ ਵੇਲੇ ਦੇਸ਼ ਦੇ ਵੱਡੇ ਸਿੱਖ ਆਗੂ ਹਨ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਕਾਰਨ ਆਪਣੀ ਡਿਊਟੀ ਨਿਭਾਅ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ 'ਤੇ ਹਮਲੇ ਬਾਰੇ ਭਾਜਪਾ ਦਾ ਪਹਿਲਾ ਬਿਆਨ
NEXT STORY