ਅੰਮ੍ਰਿਤਸਰ (ਦੀਪਕ ਸ਼ਰਮਾ)- 1984 ’ਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਣੇ ਦੇਸ਼ ਦੇ ਕਈ ਸ਼ਹਿਰਾਂ ’ਚ ਸਿੱਖਾਂ ਖ਼ਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਸਿੱਖ ਨਸਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ ਦਾ ਮਤਾ ਪਾਸ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ 2015 ਵਿਚ ਕੈਲੇਫੋਰਨੀਆਂ ਰਾਜ ਦੇ ਸਦਨ ਅਤੇ 2018 ਵਿਚ ਪੈਨਸਿਲਵੇਨੀਆ ਸੂਬੇ ਵੱਲੋਂ ਵੀ ਅਜਿਹੇ ਮਤੇ ਪਾਸ ਕੀਤੇ ਗਏ ਸਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਸੀ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਥੇ ਵਿਦੇਸ਼ ਦੀਆਂ ਸਰਕਾਰਾਂ ਸਿੱਖਾਂ ’ਤੇ ਹੋਏ ਇਸ ਵਹਿਸ਼ੀਆਨਾ ਕਾਰੇ ਦੀ ਨਿਖੇਧੀ ਕਰ ਰਹੀਆਂ ਹਨ, ਉਥੇ ਹੀ ਕਾਂਗਰਸ ਪਾਰਟੀ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਸੈਨੇਟ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਸਿੱਖ ਸ਼ਖ਼ਸੀਅਤਾਂ ਵੱਲੋਂ ਨਿਭਾਈ ਭੂਮਿਕਾ ਦੀ ਪ੍ਰਸ਼ੰਸਾ ਵੀ ਕੀਤੀ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਆਉਣਗੇ 1-1 ਹਜ਼ਾਰ ਰੁਪਏ
ਜਲੰਧਰ 'ਚ ਫਟਿਆ ਕੋਰੋਨਾ ਬੰਬ, 620 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
NEXT STORY