ਪਟਿਆਲਾ (ਇੰਦਰਜੀਤ ਬਕਸ਼ੀ) — ਨਿਊ ਡੇਮੋਕ੍ਰੇਟ ਪਾਰਟੀ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਪੰਜਾਬ ਦੇ ਜਗਮੀਤ ਸਿੰਘ ਦੀ ਚੋਣ ਤੋਂ ਬਾਅਦ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਜਗਮੀਤ ਸਿੰਘ ਨੂੰ ਸਨਮਾਨਿਤ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਮੀਤ ਸਿੰਘ ਦੀ ਜਿੱਤ 'ਤੇ ਖੁਸ਼ੀ ਪ੍ਰਗਟ ਜਤਾਉਂਦੇ ਹੋਏ ਕਿਹਾ ਕਿ ਅੱਜ ਸਿੱਖ ਵਿਸ਼ਵ ਭਰ 'ਚ ਆਪਣੀ ਪਹਿਚਾਣ ਬਣਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਗੱਲ ਦਾ ਦੁੱਖ ਵੀ ਜਤਾਇਆ ਕਿ ਕੇਂਦਰ ਸਰਕਾਰ ਹਮੇਸ਼ਾ ਅਜਿਹੇ ਸਿੱਖਾਂ ਨੂੰ ਭਾਰਤ ਦਾ ਵੀਜ਼ਾ ਨਹੀਂ ਦਿੰਦਾ ਜਿਨ੍ਹਾਂ ਨੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੋਵੇ। ਬਡੂੰਗਰ ਨੇ ਕਿਹਾ ਕਿ ਉਹ ਕੇਂਦਰ ਨੂੰ ਚਿੱਠੀ ਲਿੱਖ ਕੇ ਜਗਮੀਤ ਸਿੰਘ ਨੂੰ ਵੀਜ਼ਾ ਦੇਣ ਬਾਰੇ ਅਪੀਲ ਕਰਨਗੇ ਤਾਂ ਜੋ ਜਗਮੀਤ ਸਿੰਘ ਆਪਣੇ ਵਤਨ ਤੇ ਸ੍ਰੀ ਹਰਿਮੰਦਰ ਸਾਹਿਬ 'ਚ ਆ ਕੇ ਮੱਥਾ ਟੇਕ ਸਕੇ।
ਸੁੱਚਾ ਸਿੰਘ ਲੰਗਾਹ ਵਾਂਟੇਡ, 9 ਸੂਬਿਆਂ 'ਚ ਅਲਰਟ
NEXT STORY