ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਮਨਾਏ ਜਾਂਦੇ ਇਤਿਹਾਸਕ ਜੋੜ ਮੇਲਾ ਮਾਘੀ ਸਬੰਧੀ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ।
ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਭਾਈ ਮਹਾਂ ਸਿੰਘ ਅਤੇ ਮਾਤਾ ਭਾਗ ਕੌਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਜੁਗ 'ਚ ਪ੍ਰਤੱਖ ਨੂੰ ਛੱਡ ਸੋਸ਼ਲ ਮੀਡੀਆ 'ਤੇ ਜ਼ਿਆਦਾ ਵਿਸ਼ਵਾਸ ਕਰਨ ਦਾ ਗਲਤ ਰੁਝਾਨ ਚੱਲ ਰਿਹਾ ਹੈ। ਸਾਨੂੰ ਗੁਰੂ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥਾਂ-ਥਾਂ ਕੀਤੀ ਨਾਕਾਬੰਦੀ ਕਾਰਨ ਸੰਗਤ ਨੂੰ ਪ੍ਰੇਸ਼ਾਨੀ ਆ ਰਹੀ ਹੈ। ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਸੰਗਤਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ 328 ਸਰੂਪਾਂ ਦੇ ਮਾਮਲੇ 'ਚ ਐੱਸ. ਆਈ. ਟੀ. ਨੂੰ ਸਹਿਯੋਗ ਦੇਣ ਦੀ ਵੀ ਗੱਲ ਆਖ਼ੀ ਹੈ। ਇਸ ਮੌਕੇ ਅਵਤਾਰ ਸਿੰਘ ਵਣਵਾਲਾ, ਵਿਜੇ ਸਿੰਘ ਸਕੱਤਰ, ਭਾਈ ਨਿਰਮਲਜੀਤ ਸਿੰਘ ਮੈਨੇਜਰ , ਸੁਖਦੇਵ ਸਿੰਘ ਸਹਾਇਕ ਮੈਨੇਜਰ , ਕੁਲਵੰਤ ਸਿੰਘ ਅਕਾਊਂਟੈਂਟ, ਗੁਰਮੀਤ ਸਿੰਘ ਖਜਾਨਚੀ ਅਤੇ ਬਾਬਾ ਮਨਪ੍ਰੀਤ ਸਿੰਘ ਕਾਰ ਸੇਵਾ ਵਾਲੇ ਆਦਿ ਵੀ ਹਾਜ਼ਰ ਸਨ।
ਸੜਕ ਹਾਦਸੇ ’ਚ ਫਾਇਰਮੈਨ ਦੀ ਮੌਤ, ਪਰਿਵਾਰ ਨੂੰ 26.94 ਲੱਖ ਮੁਆਵਜ਼ਾ ਦੇਣ ਦਾ ਹੁਕਮ
NEXT STORY