ਅੰਮ੍ਰਿਤਸਰ (ਸਰਬਜੀਤ) - ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ’ਚ ਨਜ਼ਰਬੰਦ ਕੀਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਧਰਨੇ ਦਿੱਤੇ ਜਾ ਰਹੇ ਹਨ। ਇਸ ਸੰਬੰਧੀ ਵਿਸ਼ਾਲ ਮੋਟਰਸਾਈਕਲ ਰੋਸ ਮਾਰਚ ਸਥਾਨਕ ਗੁਰਦੁਆਰਾ ਸਾਰਾਗੜ੍ਹੀ ਵਿਰਾਸਤੀ ਮਾਰਗ ਤੋਂ ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਕੱਢਿਆ ਗਿਆ, ਜੋ ਡੀ.ਸੀ. ਅੰਮ੍ਰਿਤਸਰ ਦੇ ਦਫ਼ਤਰ ਲਈ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਾ ਹੋਇਆ ਰਵਾਨਾ ਹੋਇਆ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਇਸ ਰੋਸ ਮਾਰਚ ਵਿਚ ਸ਼ਾਮਲ ਪ੍ਰਧਾਨ ਐਡਵੋਕੇਟ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰਾਂ, ਮੁਲਾਜ਼ਮਾਂ ਅਤੇ ਹੋਰਨਾਂ ਨੇ ਕਾਲੀਆਂ ਦਸਤਾਰਾਂ ਅਤੇ ਕਾਲੇ ਚੋਲੇ ਪਹਿਨੇ ਹੋਏ ਸਨ। ਇਸ ਰੋਸ ਪ੍ਰਦਰਸ਼ਨ ’ਚ ਪ੍ਰਧਾਨ ਸਮੇਤ ਕਈ ਮੈਂਬਰਾਂ ਨੇ ਆਪਣੇ ਗਲਾਂ ਵਿਚ ਜ਼ੰਜੀਰਾਂ ਵੀ ਪਹਿਨੀਆਂ ਹੋਈਆਂ ਸਨ। ਰੋਸ ਮਾਰਚ ਤੋਂ ਬਾਅਦ ਡੀ.ਸੀ. ਦਫ਼ਤਰ ਦੇ ਸਾਹਮਣੇ ਸ਼੍ਰੋਮਣੀ ਕਮੇਟੀ ਵਲੋਂ ਰੋਸ ਧਰਨਾ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਇਸ ਮੌਕੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਐੱਸ.ਜੀ.ਪੀ.ਸੀ. ਮੈਂਬਰ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਭਾਈ ਰਾਮ ਸਿੰਘ, ਸਾਬਕਾ ਸਕੱਤਰ ਕੁਲਵੰਤ ਸਿੰਘ, ਐੱਸ.ਜੀ.ਪੀ.ਸੀ. ਸੇਵਾ ਮੁਕਤ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਆਦਿ ਇਸ ਰੋਸ ਮਾਰਚ ’ਚ ਹਿੱਸਾ ਲੈਣ ਲਈ ਪਹੁੰਚੇ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)
ਮੋਗਾ ’ਚ ਵਾਪਰੇ ਭਿਆਨਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤੇਜ਼ ਰਫ਼ਤਾਰ ਨੇ ਉਜਾੜ ਕੇ ਰੱਖ ਦਿੱਤੇ ਪਰਿਵਾਰ
NEXT STORY