ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚਲਾਈ ਜਾ ਰਹੀ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਵੱਖ-ਵੱਖ ਟੂਰਨਾਮੈਂਟ ਵਿਚ ਖੇਡਣ ਜਾਣ ਲਈ ਆਵਾਜਾਈ ਦੀ ਸਹੂਲਤ ਵਾਸਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਬੱਸ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬੀਤੇ ਦਿਨੀਂ ਬੱਸ ਦੀਆਂ ਚਾਬੀਆਂ ਖੇਡ ਸਕੱਤਰ ਤਜਿੰਦਰ ਸਿੰਘ ਪੱਡਾ ਨੂੰ ਸੌਂਪੀਆਂ।
ਇਹ ਵੀ ਪੜ੍ਹੋ : ਪ੍ਰਵਾਸੀ ਪੰਜਾਬੀ ਵੱਲੋਂ ਆਪਣੇ ਕੈਨੇਡੀਅਨ ਪੁੱਤਰ ’ਤੇ ਧੋਖੇ ਨਾਲ ਕਰੋੜਾਂ ਰੁਪਏ ਦੀ ਜ਼ਮੀਨ ਵੇਚ ਕੇ ਪੈਸੇ ਹੜੱਪਣ ਦਾ ਦੋਸ਼
ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਅਤੇ ਕਬੱਡੀ ਅਕੈਡਮੀ ਰਾਹੀਂ ਖਿਡਾਰੀ ਤਿਆਰ ਕਰਨ ਦੇ ਨਾਲ-ਨਾਲ ਸਿੱਖ ਨੌਜਵਾਨਾਂ ਨੂੰ ਮਾਰਸ਼ਲ ਆਰਟ ਗੱਤਕੇ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਅਕੈਡਮੀ ਦੇ ਖਿਡਾਰੀ ਵੱਡੀਆਂ ਮੱਲਾਂ ਮਾਰ ਰਹੇ ਹਨ ਅਤੇ ਨੈਸ਼ਨਲ ਪੱਧਰ ਤੇ ਖੇਡ ਕੇ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ। ਖਿਡਾਰੀਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਮਾਣਯੋਗ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਬੱਸ ਦਿੱਤੀ ਗਈ ਹੈ, ਜਿਸ ਨਾਲ ਇਨ੍ਹਾਂ ਨੂੰ ਟੂਰਨਾਮੈਂਟਾਂ ਵਿੱਚ ਖੇਡਣ ਜਾਣ ਸਮੇਂ ਸਹੂਲਤ ਮਿਲੇਗੀ।
ਇਸ ਮੌਕੇ ਸਕੱਤਰ ਖੇਡਾਂ ਤਜਿੰਦਰ ਸਿੰਘ ਪੱਡਾ, ਇੰਚਾਰਜ ਸੁਖਦੀਪ ਸਿੰਘ, ਸੁਪਰਵਾਈਜ਼ਰ ਕਰਮਜੀਤ ਸਿੰਘ, ਜਗਤਾਰ ਸਿੰਘ, ਸਰਬਜੀਤ ਸਿੰਘ, ਅਮਨਦੀਪ ਸਿੰਘ ਤੇ ਗੁਰਇਕਬਾਲ ਸਿੰਘ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Power Cut! ਅੱਜ ਇਸ ਇਲਾਕੇ 'ਚ ਬਿਜਲੀ ਸਪਲਾਈ ਰਹੇਗੀ ਬੰਦ
NEXT STORY