ਅੰਮ੍ਰਿਤਸਰ/ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਨੇ ਅੱਜ ਤੜਕਸਾਰ 2.50 ਵਜੇ ਦੇ ਕਰੀਬ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿਚ ਸੇਵਾ ਸੰਭਾਲੀ ਹੈ। ਦੱਸ ਦਈਏ ਕਿ ਉਨ੍ਹਾਂ ਦਾ ਸੇਵਾ ਸੰਭਾਲ ਸਮਾਗਮ ਲਈ 10 ਵਜੇ ਦਾ ਸਮਾਂ ਨਿਰਧਾਰਤ ਕੀਤਾ ਗਿਆ ਸੀ। ਉੱਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਸ ਦੌਰਾਨ ਮਰਿਆਦਾ ਦੀ ਉਲੰਘਣਾ ਦਾ ਦੋਸ਼ ਲਗਾਏ ਗਏ ਸਨ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਸੇਵਾਮੁਕਤੀ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ, ਆਖ਼ੀਆਂ ਇਹ ਗੱਲਾਂ
ਦਰਅਸਲ, ਨਿਹੰਗ ਸਿੰਘਾਂ ਦੀ ਵੱਡੀ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੇ ਇਸ ਤਰ੍ਹਾਂ ਸੇਵਾ ਸੰਭਾਲੇ ਜਾਣ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਆਖਿਆ ਸੀ ਕਿ ਨਵ-ਨਿਯੁਕਤ ਜਥੇਦਾਰ ਦੇ ਸੇਵਾ ਸੰਭਾਲੇ ਜਾਣ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਵੀ ਨਹੀਂ ਕੀਤਾ ਗਿਆ ਸੀ ਤੇ ਨਾ ਹੀ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਮੌਜੂਦ ਸੀ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ ਸਾਹਮਣੇ ਆਇਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਹੋਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਦਸਤਾਰਾਂ ਦਿੱਤੀਆਂ ਗਈਆਂ ਹਨ। ਉਪਰੰਤ ਸਿੰਘ ਸਾਹਿਬ ਨੂੰ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿਰਪਾਓ ਦਿੱਤੇ ਗਏ। ਇਸ ਦੇ ਨਾਲ ਹੀ ਇਸ ਮੌਕੇ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਨਵ-ਨਿਯੁਕਤ ਜਥੇਦਾਰ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਸੰਭਾਲੀ ਸੇਵਾ,ਨਿਹੰਗ ਜਥੇਬੰਦੀਆਂ ਨੇ ਦਿੱਤੀ ਸੀ ਵਿਰੋਧ ਦੀ ਚੇਤਾਵਨੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਗਿਆ ਹੈ ਕਿ, "ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਹੋਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਮੌਕੇ ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦਸਤਾਰਾਂ ਦਿੱਤੀਆਂ ਗਈਆਂ ਹਨ। ਉਪਰੰਤ ਸਿੰਘ ਸਾਹਿਬ ਨੂੰ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿਰਪਾਓ ਦਿੱਤੇ ਗਏ। ਤਸਵੀਰਾਂ ਨਾਲ ਨੱਥੀ ਹਨ। ਗਲਤ ਪ੍ਰਚਾਰ ਨਾ ਕੀਤਾ ਜਾਵੇ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਤਰ ਦਿਖਾ ਕੇ ਫੇਰੀ ਵਾਲੇ ਨੂੰ ਲੁੱਟਣ ਵਾਲੇ ਲੁਟੇਰੇ ਕਾਬੂ, ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਹੋਈ ਪਛਾਣ
NEXT STORY