ਵੈੱਬ ਡੈਸਕ : ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ 15 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਆਏ ਸਨ। ਇਸ ਦੌਰਾਨ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤੀ ਗਿਆ ਇਸ ਤੋਂ ਬਾਅਦ ਹੁਣ ਵਿਵਾਦ ਖੜ੍ਹਾ ਹੋ ਗਿਆ ਸੀ। ਹੁਣ ਇਸ ਮਾਮਲੇ ਵਿਚ ਐੱਸਜੀਪੀਸੀ ਨੇ ਵੱਡੀ ਕਾਰਵਾਈ ਕੀਤੀ ਹੈ।
ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ 'ਚ SGPC ਨੇ ਮੈਨੇਜਰ, ਕਥਾਵਾਚਕ, ਗ੍ਰੰਥੀ ਤੇ ਸੇਵਾਦਾਰ ਨੂੰ ਸਸਪੈਂਡ ਕਰ ਦਿੱਤਾ ਹੈ। ਵੱਖ-ਵੱਖ ਸਿੱਖ ਸੰਗਠਨਾਂ ਨੇ ਸ਼੍ਰੋਮਣੀ ਕਮੇਟੀ ਅੱਗੇ ਇਸ 'ਤੇ ਇਤਰਾਜ਼ ਦਰਜ ਕਰਵਾਏ ਸਨ। ਜਦੋਂ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਦਾ ਨੋਟਿਸ ਲਿਆ ਤੇ ਹੁਣ ਇਸ ਮਾਮਲੇ 'ਚ ਕਾਰਵਾਈ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਲਈ ਕੇਂਦਰ ਵਲੋਂ SDRF ਫੰਡ ਦੀ ਕਿਸ਼ਤ ਜਾਰੀ, ਜਾਣੋ ਕਿੰਨੇ ਕਰੋੜ ਆਉਣਗੇ ਖ਼ਾਤੇ 'ਚ
NEXT STORY