ਦਸੂਹਾ (ਝਾਵਰ, ਨਾਗਲਾ, ਵਰਿੰਦਰ ਪੰਡਿਤ)- ਮੁਕੇਰੀਆਂ ਨੇੜੇ ਪਿੰਡ ਮਨਸੂਰਪੁਰ ਮਾਹਿਤਪੁਰ ਵਿਖੇ ਬੀਤੇ ਦਿਨ ਇਕ ਨਸ਼ਾ ਤਸਕਰ ਵੱਲੋਂ ਗੋਲ਼ੀਆਂ ਚਲਾਉਣ ਨਾਲ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਦਾ ਪੁਲਸ ਮੁਲਾਜ਼ਮ ਅੰਮਿ੍ਰਤਪਾਲ ਸਿੰਘ ਪੁੱਤਰ ਹਰਮਿੰਦਰ ਸਿੰਘ ਸ਼ਹੀਦ ਹੋ ਗਿਆ ਸੀ। ਅੱਜ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੰਡੋਰ ਜ਼ਿਲ੍ਹਾ ਹੁਸਿਆਰਪੁਰ ਵਿਖੇ ਸਰਕਾਰੀ ਰਸਮਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੁਲਸ ਦੀ ਟੁਕੜੀ ਨੇ ਸ਼ਹੀਦ ਨੁੰ ਸਲਾਮੀ ਦਿੱਤੀ ਅਤੇ ਉਸ ਦੇ ਪਿਤਾ ਹਰਮਿੰਦਰ ਸਿੰਘ ਨੇ ਮੁੱਖ ਅਗਨੀ ਵਿਖਾਈ।
ਸ਼ਹੀਦ ਦੇ ਅੰਤਿਮ ਸੰਸਕਾਰ ਵਿੱਚ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਡੀ. ਆਈ. ਜੀ. ਐੱਸ. ਭੂਪਤੀ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਏ. ਡੀ. ਸੀ. ਰਾਹੁਲ ਚਾਬਾ ਐੱਸ. ਪੀ. ਮੇਜਰ ਸਿੰਘ ਡੀ. ਐੱਸ. ਪੀ. ਦਸੂਹਾ ਜਗਦੀਸ਼ ਰਾਜ ਅੱਤਰੀ ਡੀ. ਐੱਸ. ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਸੁਸ਼ੀਲ ਕੁਮਾਰ ਪਿੰਕੀ ਅਕਾਲੀ ਦਲ ਦਸੂਹਾ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾਂ ਚੀਮਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਸ਼ਹੀਦ ਦੇ ਪਿਤਾ ਹਰਮਿੰਦਰ ਸਿੰਘ ਸ਼ਹੀਦ ਦੇ ਭਰਾ ਯੁੱਧਵੀਰ ਸਿੰਘ ਮਾਤਾ ਸੁਰਿੰਦਰ ਕੋਰ ਸ਼ਹੀਦ ਦੀ ਪਤਨੀ ਗਗਨਦੀਪ ਕੋਰ ਨੇ ਸ਼ਹੀਦ ਦੀ ਚਿਖ਼ਾ 'ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ: ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ, DGP ਗੌਰਵ ਯਾਦਵ ਨੇ ਸ਼ਹਾਦਤ ਨੂੰ ਕੀਤਾ ਸਲਾਮ
ਅਤਿ ਗਮਗੀਨ ਮਾਹੌਲ ਵਿਚ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਅੰਮ੍ਰਿਤਪਾਲ ਸਿੰਘ ਦੀ ਸ਼ਹੀਦੀ ਜਦੋਂ ਪਿੰਡ ਵਿੱਚ ਪਤਾ ਲੱਗਾ ਤਾਂ ਪੂਰੇ ਪਿੰਡ ਅਤੇ ਇਲਾਕੇ ਵਿੱਚ ਮਾਤਮ ਛਾ ਗਿਆ। ਇਸ ਸ਼ਹਾਦਤ 'ਤੇ ਡੀ. ਜੀ. ਪੀ.ਪੰਜਾਬ ਗੋਰਵ ਯਾਦਵ ਵੱਲੋ ਟਵੀਟ ਕਰਕੇ ਕਿਹਾਂ ਕਿ ਅੰਮ੍ਰਿਤਪਾਲ ਸਿੰਘ ਨੇ ਅਪਣੀ ਡਿਊਟੀ ਸਮੇਂ ਕੁਰਬਾਨੀ ਦਿੱਤੀ ਹੈ। ਪੰਜਾਬ ਸਰਕਾਰ ਅਤੇ ਪੁਲਸ ਵਿਭਾਗ ਉਨ੍ਹਾਂ ਦੇ ਪਰਿਵਾਰ ਦੀ ਸਹਾਇਤਾ ਲਈ ਨਾਲ ਖੜ੍ਹਿਆ ਹੈ। ਉਥੇ ਹੀ ਇਸ ਮੌਕੇ ਐੱਸ. ਐੱਸ. ਪੀ. ਨੇ ਸਰਕਾਰ ਵੱਲੋਂ ਇਕ ਕਰੋੜ ਰੁਪਏ ਅਤੇ ਪੰਜਾਬ ਪੁਲਸ ਵੱਲੋਂ ਵੀ ਇਕ ਕਰੋੜ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਧਾਰਾ-144 ਲਾਗੂ, ਡਿਪਟੀ ਕਮਿਸ਼ਨਰ ਵਲੋਂ ਸਖ਼ਤ ਹੁਕਮ ਜਾਰੀ
NEXT STORY