ਮੁਕੇਰੀਆਂ (ਨਾਗਲਾ, ਝਾਵਰ)-ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਮਹਿਤਪੁਰ ਵਿਖੇ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਵੱਲੋਂ ਇਕ ਨਸ਼ਾ ਸਮੱਗਲਰ ਸੁਖਵਿੰਦਰ ਸਿੰਘ ਰਾਣਾ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਗੋਲ਼ੀ ਲੱਗਣ ਕਾਰਨ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ ਸੀ। ਉਥੇ ਹੀ ਸ਼ਹੀਦ ਹੋਏ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਸ਼ਰਧਾਂਜਲੀ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਡਿਊਟੀ ਦੌਰਾਨ ਹੁਸ਼ਿਆਰਪੁਰ ਪੁਲਸ ਦੇ ਸੀ.ਆਈ.ਏ. ਸਟਾਫ਼ ਦੇ ਸ਼ਹੀਦ ਹੋਏ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਸਲਾਮ। ਅਸੀਂ ਦੁੱਖ਼ ਦੇ ਸਮੇਂ ਵਿਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਸਾਡੀਆਂ ਪ੍ਰਾਥਨਾਵਾਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ
ਇਥੇ ਇਹ ਵੀ ਦੱਸ ਦੇਈਏ ਕਿ ਜਿਵੇਂ ਹੀ ਅੰਮ੍ਰਿਤਪਾਲ ਸਿੰਘ ਦੇ ਸ਼ਹੀਦ ਹੋਣ ਦਾ ਪਤਾ ਪਰਿਵਾਰ ਨੂੰ ਲੱਗਾ ਤਾਂ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਅੰਮ੍ਰਿਤਪਾਲ ਸਿੰਘ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪਿੰਡ ਮਨਸੂਰਪੁਰ ਮਹਿਤਪੁਰ ਵਿਖੇ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਵੱਲੋਂ ਇਕ ਨਸ਼ਾ ਸਮੱਗਲਰ ਸੁਖਵਿੰਦਰ ਸਿੰਘ ਰਾਣਾ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਗੋਲ਼ੀ ਲੱਗਣ ਕਾਰਨ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ ਸੀ। ਜਦੋਂ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਲਖਵੀਰ ਸਿੰਘ ਅਤੇ ਪੁਲਸ ਮੁਲਾਜ਼ਮਾਂ ਨੇ ਸੁਖਵਿੰਦਰ ਸਿੰਘ ਰਾਣਾ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਫਾਇਰਿੰਗ ਕਰ ਦਿੱਤੀ। ਸਿੱਟੇ ਵੱਜੋਂ ਪੁਲਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਪਿੰਡ ਜੰਡੌਰ ਦੀ ਛਾਤੀ ਵਿਚ ਗੋਲ਼ੀ ਲੱਗੀ। ਇਸ ਮੌਕੇ ਮੁਲਜ਼ਮ ਨੇ ਇਕ ਹੋਰ ਗੋਲੀ ਚਲਾਈ ਪਰ ਮੁਲਾਜ਼ਮ ਵਾਲ-ਵਾਲ ਬਚ ਗਏ। ਇਸ ਮੌਕੇ ਮੁਲਜ਼ਮ ਭੱਜਣ ਵਿਚ ਸਫਲ ਹੋ ਗਿਆ।
ਗੰਭੀਰ ਜ਼ਖ਼ਮੀ ਪੁਲਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ। ਉਪਰੰਤ ਉਸ ਨੂੰ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਅਤੇ ਪਰ ਉਸਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਮੁਕੇਰੀਆਂ ਵਿਪਨ ਕੁਮਾਰ, ਥਾਣਾ ਮੁਖੀ ਪ੍ਰਮੋਦ ਕੁਮਾਰ, ਡੀ.ਐੱਸ.ਪੀ. ਦਸੂਹਾ ਜਗਦੀਸ਼ ਰਾਜ ਅੱਤਰੀ, ਡੀ. ਐੱਸ. ਪੀ. ਟਾਂਡਾ ਹਰਜੀਤ ਸਿੰਘ ਰੰਧਾਵਾ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਮਨਸੂਰਪੁਰ ਅਤੇ ਮਹਿਤਪੁਰ ਵਿਖੇ ਵੱਡੇ ਪੱਧਰ ’ਤੇ ਸਰਚ ਅਾਪ੍ਰੇਸ਼ਨ ਸ਼ੁਰੂ ਕਰ ਦਿੱਤਾ ਪਰ ਮੁਲਜ਼ਮ ਸੁਖਵਿੰਦਰ ਸਿੰਘ ਰਾਣਾ ਅਜੇ ਪੁਲਸ ਦੇ ਕਾਬੂ ਨਹੀਂ ਆ ਸਕਿਆ। ਮੌਕੇ ’ਤੇ ਐੱਸ.ਐੱਸ.ਪੀ. ਹੁਸ਼ਿਆਰਪੁਰ ਸੁਰਿੰਦਰ ਕੁਮਾਰ ਲਾਂਬਾ, ਐੱਸ. ਡੀ. ਐੱਮ. ਮੁਕੇਰੀਆਂ ਅਸ਼ੋਕ ਕੁਮਾਰ ਵੀ ਪਹੁੰਚ ਗਏ ਅਤੇ ਉਨ੍ਹਾਂ ਨੇ ਬਾਰੀਕੀ ਨਾਲ ਇਸ ਸਬੰਧੀ ਜਾਂਚ ਕੀਤੀ।
ਇਹ ਵੀ ਪੜ੍ਹੋ: ਜਲੰਧਰ ਵਿਖੇ ਬੱਲੇ-ਬੱਲੇ ਫਾਰਮ ਨੇੜੇ ਮਿਲੀ ਕਰੀਬ 5 ਸਾਲਾ ਬੱਚੇ ਦੀ ਲਾਸ਼, ਫ਼ੈਲੀ ਸਨਸਨੀ, ਕਤਲ ਦਾ ਸ਼ੱਕ
ਥਾਣਾ ਮੁਖੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਐੱਸ. ਐੱਸ. ਪੀ ਹੁਸ਼ਿਆਰਪੁਰ ਨੇ ਪੁਲਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਗੋਲ਼ੀ ਮਾਰ ਕੇ ਫਰਾਰ ਹੋਏ ਨਸ਼ਾ ਸਮੱਗਲਰ ਸੁਖਵਿੰਦਰ ਸਿੰਘ ਰਾਣਾ ਬਾਰੇ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਹੈ | ਐੱਸ. ਐੱਸ. ਪੀ. ਸੁਰਿੰਦਰ ਕੁਮਾਰ ਲਾਂਬਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਨਸ਼ਾ ਸਮੱਗਲਰ ਦਾ ਕਿਸੇ ਗੈਂਗਸਟਰ ਨਾਲ ਸਬੰਧ ਨਹੀਂ ਹੈ, ਜਦਕਿ ਇਸ ਦੇ ਖ਼ਿਲਾਫ਼ ਪਹਿਲਾਂ ਵੀ ਕੇਸ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਹਨ ਅਤੇ ਇਹ ਜ਼ਮਾਨਤ ’ਤੇ ਆਇਆ ਹੋਇਆ ਸੀ। ਪੁਲਸ ਨੂੰ ਪੱਕੀ ਸੂਚਨਾ ਸੀ ਕਿ ਇਸ ਮੁਲਜ਼ਮ ਕੋਲ ਨਾਜਾਇਜ਼ ਹਥਿਆਰ ਹੈ, ਇਸ ਨੂੰ ਫੜਨ ਲਈ ਪੁਲਸ ਪਾਰਟੀ ਨੇ ਰੇਡ ਕੀਤੀ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਮੁਕੇਰੀਆਂ 'ਚ ਗੈਂਗਸਟਰ ਨੂੰ ਫੜ੍ਹਨ ਗਈ CIA ਦੀ ਟੀਮ 'ਤੇ ਚਲਾ 'ਤੀਆਂ ਗੋਲ਼ੀਆਂ, ਇਕ ਮੁਲਾਜ਼ਮ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
NEXT STORY