ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਦਫ਼ਤਰਾਂ 'ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਤਸਵੀਰਾਂ ਲਗਾਉਣ ਸਬੰਧੀ ਹਦਾਇਤ ਕੀਤੀ ਗਈ ਸੀ। ਇਨ੍ਹਾਂ ਹੁਕਮਾਂ ਦੀ ਪਾਲਣਾ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਕੀਤੀ ਗਈ ਹੈ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
ਅੱਜ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਜਦੋਂ ਉਨ੍ਹਾਂ ਆਪਣੇ ਦਫ਼ਤਰ ਵਿੱਚ ਕਾਰਜਭਾਰ ਸੰਭਾਲਿਆ ਤਾਂ ਉਸ ਤੋਂ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਅੰਬੇਡਕਰ ਦੀਆਂ ਤਸਵੀਰਾਂ ਲੱਗੀਆਂ ਦਿਖਾਈ ਦਿੱਤੀਆਂ। ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਹਰੇ ਰੰਗ ਦਾ ਪੈੱਨ ਦਿੱਤਾ ਜਾਵੇ ਤਾਂ ਜੋ ਉਹ ਪੰਜਾਬ ਦੇ ਲੋਕਾਂ ਲਈ ਭਲਾਈ ਦੇ ਕੰਮ ਕਰ ਸਕਣ। ਪੰਜਾਬ ਦੇ ਲੋਕਾਂ ਨੇ ਹੂੰਝਾ ਫੇਰ ਜਿੱਤ ਦਿਵਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਅੱਜ ਭਗਵੰਤ ਮਾਨ ਨੇ ਦਫ਼ਤਰ 'ਚ ਹਰੇ ਪੈੱਨ ਨਾਲ ਦਸਤਖ਼ਤ ਕਰਕੇ ਆਪਣਾ ਅਹੁਦਾ ਸੰਭਾਲਿਆ ਅਤੇ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਕੰਮ ਸ਼ੁਰੂ ਕੀਤਾ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ
NEXT STORY