Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    5:55:03 AM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੜ੍ਹਨ ਦਾ ਸ਼ੌਕ ਰੱਖਦੇ ਸਨ ਸ਼ਹੀਦ ਭਗਤ ਸਿੰਘ, ਜਾਣੋ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ

PUNJAB News Punjabi(ਪੰਜਾਬ)

ਪੜ੍ਹਨ ਦਾ ਸ਼ੌਕ ਰੱਖਦੇ ਸਨ ਸ਼ਹੀਦ ਭਗਤ ਸਿੰਘ, ਜਾਣੋ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ

  • Edited By Anuradha,
  • Updated: 28 Sep, 2019 10:36 AM
Jalandhar
shaheed bhagat singh birthday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦਾ 112ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਭਾਰਤ ਦੇ ਇਕ ਪ੍ਰਮੁੱਖ ਆਜ਼ਾਦੀ ਘੁਲਾਟੀਏ ਸਨ। ਜਦੋਂ ਸਰਦਾਰ ਭਗਤ ਸਿੰਘ ਵਰਗੇ ਪੁੱਤ ਪੈਦਾ ਹੁੰਦੇ ਹਨ ਤਾਂ ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਕੌਮ ਅਤੇ ਦੇਸ਼ ਦਾ ਨਾਂ ਇਤਿਹਾਸ ਦੇ ਪੰਨਿਆਂ 'ਤੇ ਸੁਨਿਹਰੀ ਅੱਖਰਾਂ 'ਚ ਲਿੱਖ ਜਾਂਦੇ ਹਨ।

ਜੱਟ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਸਨ ਭਗਤ ਸਿੰਘ
ਭਗਤ ਸਿੰਘ ਜੱਟ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਸਨ। ਉਨ੍ਹਾਂ ਦਾ ਜਨਮ ਜੱਟ ਸਿੱਖ ਸੰਧੂ ਪਰਿਵਾਰ 'ਚ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਂ ਵਿਦਿਆਵਤੀ ਜੀ ਦੀ ਕੁੱਖੋਂ 28 ਸਤੰਬਰ 1907 'ਚ ਚੱਕ ਨੰਬਰ 105 ਪਿੰਡ ਬੰਗਾਂ ਤਹਿਸੀਲ ਜੜਾਵਾਲਾਂ ਜ਼ਿਲਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਇਥੇ ਦੱਸ ਦੇਈਏ ਕਿ ਸ਼ਹੀਦ ਭਗਤ ਸਿੰਘ ਜੀ ਦਾ ਜੱਦੀ ਪਿੰਡ ਖਟਕੜ ਕਲਾਂ ਨਵਾਂਸ਼ਹਿਰ (ਪੰਜਾਬ) 'ਚ ਸਥਿਤ ਹੈ। ਨਵਾਂਸ਼ਹਿਰ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਨਗਰ ਰੱਖ ਦਿੱਤਾ ਗਿਆ ਹੈ। ਭਗਤ ਸਿੰਘ ਨੂੰ ਆਜ਼ਾਦੀ ਦੀ ਗੁੜਤੀ ਪਰਿਵਾਰ 'ਚੋਂ ਹੀ ਮਿਲੀ ਸੀ। ਭਗਤ ਸਿੰਘ ਦੇ ਦਾਦਾ ਅਰਜਨ ਸਿੰਘ ਇਕ ਵਾਹੀਵਾਨ ਦੇ ਨਾਲ-ਨਾਲ ਯੂਨਾਨੀ ਹਿਕਮਤ ਦੇ ਮਾਹਿਰ ਸਨ। ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਬਹੁਤ ਵੱਡੇ ਸਮਾਜ ਸੇਵਕ ਸਨ। ਉਨ੍ਹਾਂ ਦੇ ਪਿਤਾ ਨੇ ਕੁਦਰਤੀ ਆਫਤਾ ਸਮੇਂ ਲੋਕਾਂ ਦੀ ਵੱਧ-ਚੜ੍ਹ ਕੇ ਮਦਦ ਕੀਤੀ। ਕਿਸ਼ਨ ਸਿੰਘ ਜੀ ਕਾਂਗਰਸ ਦੇ ਮੈਂਬਰ ਬਣੇ ਅਤੇ 1906 'ਚ ਕਿਸ਼ਨ ਸਿੰਘ ਨੇ ਸਿਆਸਤ 'ਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ। ਇਨ੍ਹਾਂ ਦੇ ਚਾਚਾ ਅਜੀਤ ਸਿੰਘ ਵੀ ਇਕ ਸਿਰਕੱਢ ਆਜ਼ਾਦੀ ਘੁਲਾਟੀਏ ਹੋਣ ਦੇ ਨਾਲ-ਨਾਲ ਇਕ ਪ੍ਰਭਾਵਸ਼ਾਲੀ ਬੁਲਾਰੇ ਵੀ ਸਨ। ਉਸ ਸਮੇਂ ਅੰਗਰੇਜ਼ਾ ਖਿਲਾਫ ਕੋਈ ਡਰਦਾ   ਮੂੰਹ ਨਹੀਂ ਸੀ ਖੋਲ੍ਹਦਾ। ਉਨ੍ਹਾਂ ਦੇ ਪ੍ਰਚਾਰ ਦਾ ਵਾਹੀਕਾਰਾ ਅਤੇ ਫੌਜ਼ੀਆ 'ਤੇ ਬਹੁਤ ਜ਼ਿਆਦਾ ਪ੍ਰਭਾਵ ਪਿਆ। ਜਿਸ ਦੇ ਕਾਰਨ ਉਨ੍ਹਾਂ ਨੂੰ ਕੈਦ ਕੱਟਣ ਦੇ ਨਾਲ ਦੇਸ਼ ਨਿਕਾਲੇ ਦੀ ਸ਼ਜਾ ਵੀ ਭੁਗਤਣੀ ਪਈ। ਭਗਤ ਸਿੰਘ ਆਪਣੇ ਚਾਚੇ ਅਜੀਤ ਸਿੰਘ ਦੀ ਸ਼ਖਸੀਅਤ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਸਨ। ਇਸ ਤੋਂ ਇਲਾਵਾ ਭਗਤ ਸਿੰਘ ਦੇ ਬਾਲ ਮਨ ਅਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਬਹੁਤ ਡੂੰਘਾ ਅਸਰ ਪਿਆ। ਭਗਤ ਸਿੰਘ ਹਮੇਸ਼ਾ ਸਰਾਭੇ ਦੀ ਫ਼ੋਟੋ ਆਪਣੀ ਜੇਬ 'ਚ ਰੱਖਦੇ ਸਨ, ਜੋ ਗ੍ਰਿਫਤਾਰੀ ਸਮੇਂ ਵੀ ਉਨ੍ਹਾਂ ਕੋਲ ਸੀ ।

ਕਈ ਭਾਸ਼ਾਵਾਂ ਦੇ ਮਾਹਰ ਸਨ ਭਗਤ ਸਿੰਘ ਜੀ

ਭਗਤ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਪ੍ਰਾਈਮਰੀ ਸਕੂਲ ਤੋਂ ਹਾਸਲ ਕੀਤੀ ਸੀ ਅਤੇ 1916-17 'ਚ ਡੀ. ਏ. ਵੀ. ਸਕੂਲ ਲਾਹੌਰ 'ਚ ਦਾਖਲ ਹੋਏ ਸਨ। ਇਸ ਸਕੂਲ ਨੂੰ ਅੰਗਰੇਜ਼ਾਂ ਵੱਲੋਂ 'ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ' ਕਿਹਾ ਗਿਆ ਸੀ। ਦੱਸਣਯੋਗ ਹੈ ਕਿ ਇਸ ਸਕੂਲ 'ਚ ਪੜ੍ਹਦੇ ਹੀ ਉਨ੍ਹਾਂ ਨੇ ਅੰਗਰੇਜ਼ੀ, ਉਰਦੂ ਅਤੇ ਸੰਸਕ੍ਰਿਤੀ ਵਰਗੀਆਂ ਭਾਸ਼ਾਵਾਂ ਸਿੱਖੀਆਂ ਸਨ ਅਤੇ ਉਮਰ ਦੇ ਵੱਖ-ਵੱਖ ਪੜਾਵਾਂ ਦੇ ਮੱਦੇਨਜ਼ਰ ਗੁਰਮੁੱਖੀ, ਹਿੰਦੀ ਅਤੇ ਬੰਗਾਲੀ ਭਾਸ਼ਾਵਾਂ ਵੀ ਗ੍ਰਹਿਣ ਕੀਤੀਆਂ। 1919 'ਚ ਜਦੋਂ ਉਹ 12 ਸਾਲਾਂ ਦੇ ਸਨ ਤਾਂ ਭਗਤ ਸਿੰਘ ਨੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ ਸੀ। ਜਨ ਸਭਾ ਦੌਰਾਨ ਇਕੱਤਰ ਹੋਏ ਹਜ਼ਾਰਾਂ ਨਿਹੱਥੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ। 14 ਸਾਲ ਦੀ ਉਮਰ 'ਚ ਉਹ ਆਪਣੇ ਪਿੰਡ ਦੇ ਉਨ੍ਹਾਂ ਲੋਕਾਂ 'ਚ ਸ਼ਾਮਲ ਸਨ, ਜਿਨ੍ਹਾਂ ਨੇ 20 ਫਰਵਰੀ 1921 ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਬਹੁਤ ਸਾਰੇ ਨਿਰਦੋਸ਼ ਲੋਕਾਂ ਦੀ ਹੱਤਿਆ ਖਿਲਾਫ ਪ੍ਰਦਰਸ਼ਨਕਾਰੀਆਂ ਦਾ ਸਵਾਗਤ ਕੀਤਾ। ਨਾਮਿਲਵਰਤਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਭਗਤ ਸਿੰਘ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਦਰਸ਼ਨ ਤੋਂ ਨਿਰਾਸ਼ ਹੋ ਗਏ ਸਨ। ਗਾਂਧੀ ਦੇ ਫੈਸਲੇ ਤੋਂ ਬਾਅਦ ਪੇਂਡੂਆਂ ਵੱਲੋਂ 1922 'ਚ ਚੌਰੀ ਚੌਰਾ ਕਾਂਡ 'ਚ ਪੁਲਸ ਵਾਲਿਆਂ ਦੇ ਕਤਲ ਹੋਏ। ਭਗਤ ਸਿੰਘ ਨੇ ਨੌਜਵਾਨ ਇਨਕਲਾਬੀ ਲਹਿਰ 'ਚ ਹਿੱਸਾ ਲਿਆ ਅਤੇ ਭਾਰਤ 'ਚੋਂ ਬ੍ਰਿਟਿਸ਼ ਸਰਕਾਰ ਦੇ ਹਿੰਸਕ ਵਿਰੋਧ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ। 1923 'ਚ ਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ 'ਚ ਦਾਖਲ ਹੋਏ, ਜਿੱਥੇ ਉਹ ਨਾਟ-ਕਲਾ ਸੋਸਾਇਟੀ ਵਰਗੀਆਂ ਪਾਠਕ੍ਰਮ ਤੋਂ ਬਾਹਰਲੀਆਂ ਸਰਗਰਮੀਆਂ 'ਚ ਹਿੱਸਾ ਲੈਣ ਲੱਗੇ ਸਨ।

ਪਰਿਵਾਰ ਵੱਲੋਂ ਵਿਆਹ ਦਾ ਜ਼ੋਰ ਪਾਉਣ 'ਤੇ ਛੱਡਿਆ ਸੀ ਘਰ
1923 'ਚ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਸਰਦਾਰ ਭਗਤ ਸਿੰਘ ਨੇ ਘਰ ਛੱਡ ਦਿੱਤਾ ਸੀ। ਘਰ ਛੱਡਣ ਤੋਂ ਬਾਅਦ ਉਹ ਕਾਨਪੁਰ ਚਲੇ ਗਏ ਸਨ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ। ਅਸਲ 'ਚ ਉਹ ਆਪਣਾ ਵਿਆਹ ਲਾੜੀ ਮੌਤ ਨਾਲ ਕਰਵਾਉਣਾ ਚਾਹੁੰਦੇ ਸਨ। ਕਾਨਪੁਰ 'ਚ ਸਰਦਾਰ ਭਗਤ ਸਿੰਘ ਨੇ ਆਪਣਾ ਨਾਮ ਬਲਵੰਤ ਸਿੰਘ ਰੱਖ ਕੇ ਕੁਝ ਦੇਰ ਪ੍ਰਤਾਪ ਪ੍ਰੈੱਸ 'ਚ ਕੰਮ ਕੀਤਾ। 1925 'ਚ ਦਾਦੀ ਦੀ ਬੀਮਾਰੀ ਕਾਰਨ ਉਨ੍ਹਾਂ ਨੂੰ ਵਾਪਸ ਲਾਹੌਰ ਵਿਖੇ ਆਪਣੇ ਪਿੰਡ ਆਉਣਾ ਪਿਆ ਸੀ। ਭਗਤ ਸਿੰਘ ਦੀ ਦਾਦੀ ਭਗਤ ਸਿੰਘ ਨੂੰ ਪਿਆਰ ਨਾਲ 'ਭਾਗਾਂ ਵਾਲਾ' ਕਹਿ ਕੇ ਬਲਾਉਂਦੀ ਸੀ।

PunjabKesari

ਰੇਲਗੱਡੀ ਡਾਕੇ ਦੇ ਮਾਮਲੇ 'ਚ ਹੋਏ ਸਨ ਗ੍ਰਿਫਤਾਰ
13 ਮਾਰਚ 1926 ਨੂੰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਮਿਲ ਕੇ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ, ਜੋ ਕਿ ਇਨਕਲਾਬੀ ਗਤੀਵਿਧੀਆਂ ਲਈ ਇਕ ਖੁੱਲ੍ਹਾ ਮੰਚ ਸੀ। ਇਸ ਸਭਾ 'ਚ ਭਗਤ ਸਿੰਘ ਨੇ ਜਨਰਲ ਸਕੱਤਰ ਦੀ ਭੂਮਿਕਾ ਨਿਭਾਈ। ਇਸ ਸਭਾ ਦੀ ਪਹਿਲੀ ਕਾਨਫਰੰਸ ਅਪ੍ਰੈਲ 1928 ਨੂੰ ਹੋਈ ਸੀ। ਇਸ ਦਾ ਉੱਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। 1927 'ਚ ਕਾਕੋਰੀ ਰੇਲਗੱਡੀ ਡਾਕੇ ਦੇ ਮਾਮਲੇ 'ਚ ਭਗਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ 'ਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜ੍ਹਿਆ ਗਿਆ ਸੀ। ਚੰਗੇ ਵਿਵਹਾਰ ਅਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ 'ਤੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਸੀ। ਸਤੰਬਰ 1928 'ਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ ਸੀ।

30 ਅਕਤੂਬਰ 1928 ਈ ਨੂੰ ਸਾਈਮਨ ਕਮਿਸ਼ਨ ਲਾਹੌਰ ਪਹੁੰਚਿਆ ਸੀ। ਇਸ ਕਮਿਸ਼ਨ ਖਿਲਾਫ ਨੌਜਵਾਨ ਭਾਰਤ ਸਭਾ ਨੇ ਜਲੂਸ ਕੱਢਿਆ ਅਤੇ ਸਾਈਮਨ ਕਮਿਸ਼ਨ ਗੋ ਬੈਕ ਦੇ ਨਾਅਰੇ ਲਗਾਏ। ਇਸ ਜਲੂਸ 'ਚ ਭਗਤ ਸਿੰਘ ਨੇ ਵੀ ਹਿੱਸਾ ਲਿਆ। ਪੁਲਸ ਦੇ ਰੋਕਣ ਦੇ ਬਾਵਜੂਦ ਜਲੂਸ ਅੱਗੇ ਵੱਧਦਾ ਗਿਆ, ਜਿਸ ਨੂੰ ਰੋਕਣ ਲਈ ਅੰਗਰੇਜ਼ ਹਕੂਮਤ ਨੇ ਲਾਠੀ ਚਾਰਜ ਕੀਤਾ, ਜਿਸ 'ਚ ਲਾਲਾ ਲਾਜਪਤ ਰਾਏ ਦੇ ਸਿਰ 'ਚ ਗਹਿਰੀ ਸੱਟ ਲੱਗਣ ਕਾਰਨ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ ਅਤੇ ਰਾਜਗੁਰੂ ਦੇ ਨਾਲ ਮਿਲ ਕੇ ਲਾਹੌਰ 'ਚ ਸਹਾਇਕ ਪੁਲਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ. ਪੀ. ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ 'ਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲ ਕੇ ਭਗਤ ਸਿੰਘ ਨੇ ਪਬਲਿਕ ਸੇਫਟੀ ਬਿਲ ਅਤੇ ਟਰੇਡ ਡਿਸਪਿਊਟਸ ਬਿਲ ਖਿਲਾਫ ਅਸੈਂਬਲੀ 'ਚ ਨਕਲੀ ਬੰਬ ਸੁੱਟ ਕੇ ਅੰਗਰੇਜ਼ੀ ਹਕੂਮਤ ਦਾ ਵਿਰੋਧ ਕਰਨਾ ਚਾਹਿਆ। 8 ਅਪ੍ਰੈਲ 1929 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ 'ਚ ਨਕਲੀ ਬੰਬ ਅਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਹਾਂ ਨੇ ਆਪਣੀ ਗ੍ਰਿਫਤਾਰੀ ਦੇ ਦਿੱਤੀ ਸੀ।

ਜਦੋਂ ਭਗਤ ਸਿੰਘ ਨੂੰ ਨਕਲੀ ਬੰਬ ਸੁੱਟਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਨਹੀਂ ਸੀ ਸਗੋਂ ਸੱਤ-ਸਮੁੰਦਰ ਪਾਰ ਬੈਠੀ ਬੋਲੀ ਸਰਕਾਰ ਦੇ ਕੰਨ ਖੋਲ੍ਹਣਾ ਸੀ। 'ਇਨਕਬਾਲ ਜ਼ਿੰਦਾਬਾਦ' ਦਾ ਨਾਅਰਾ ਪਹਿਲੀ ਵਾਰ ਸ੍ਰ: ਭਗਤ ਸਿੰਘ ਨੇ ਦਿੱਤਾ ਸੀ, ਜੋ ਅੱਗੇ ਚੱਲ ਕੇ ਸਾਰੇ ਦੇਸ਼ ਦਾ ਨਾਅਰਾ ਬਣ ਗਿਆ।

10 ਜੂਨ 1929 ਨੂੰ ਅਦਾਲਤ ਦੀ ਸੁਣਵਾਈ ਖਤਮ ਹੋ ਗਈ ਅਤੇ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ। ਅਸੈਂਬਲੀ ਬੰਬ ਕੇਸ ਦੀ ਸਜ਼ਾ ਤੋਂ ਬਾਅਦ ਭਗਤ ਸਿੰਘ ਨੂੰ ਮੀਆਂਵਾਲੀ ਜੇਲ ਅਤੇ ਬੀ. ਕੇ. ਦੱਤ ਨੂੰ ਕੇਂਦਰੀ ਜੇਲ ਲਾਹੌਰ 'ਚ ਬਦਲ ਦਿੱਤਾ ਗਿਆ। 25 ਜੂਨ 1929 ਨੂੰ ਭਗਤ ਸਿੰਘ ਨੂੰ ਸਾਂਡਰਸ ਕੇਸ ਦੇ ਸਬੰਧ 'ਚ ਕੇਂਦਰੀ ਜੇਲ ਲਾਹੌਰ ਭੇਜ ਦਿੱਤਾ ਗਿਆ। 10 ਜੁਲਾਈ ਨੂੰ ਸਾਂਡਰਸ ਕੇਸ ਦੀ ਕਾਰਵਾਈ ਸ਼ੁਰੂ ਹੋ ਗਈ। ਇਸ ਕੇਸ ਦੇ ਦੌਰਾਨ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਜੇਲ ਅਧਿਕਾਰੀਆਂ ਵੱਲੋਂ ਦਿੱਤੇ ਗਏ ਮਾੜੇ ਖਾਣੇ ਅਤੇ ਮਾੜੇ ਵਤੀਰੇ ਖਿਲਾਫ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। 63 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਜਤਿਨ ਦਾਸ 13 ਸਤੰਬਰ 1929 ਈ: ਨੂੰ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਗਿਆ। ਇਹ ਖਬਰ ਜੰਗਲ ਦੀ ਅੱਗ ਵਾਂਗ ਹਰ ਤਰਫ ਫੈਲ ਗਈ। ਬਾਰ-ਬਾਰ ਭੁੱਖ ਹੜਤਾਲ ਅਤੇ ਲੰਬੀ ਜੱਦੋ-ਜਹਿਦ ਤੋਂ ਬਾਅਦ ਸਰਕਾਰ ਨੂੰ ਕ੍ਰਾਂਤੀਕਾਰੀਆਂ ਦੀਆਂ ਮੰਗਾਂ ਸਾਹਮਣੇ ਝੁਕਣਾ ਪਿਆ।

ਫਾਂਸੀ ਲਾਉਣ ਦੀ ਮਿਤੀ 24 ਮਾਰਚ 1931 ਮੁਕਰਰ ਕੀਤੀ ਗਈ
ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ 1931 ਮੁਕਰਰ ਕੀਤੀ ਗਈ ਸੀ ਪਰ ਲੋਕਾਂ ਦਾ ਇਕੱਠ 23 ਮਾਰਚ ਸਵੇਰ ਤੋਂ ਜੇਲ ਦੇ ਗੇਟ ਬਾਹਰ ਇਕੱਠਾ ਹੋਣ ਲੱਗਾ। ਲੋਕਾਂ ਦੀ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ ਇਕ ਕੋਝੀ ਚਾਲ ਚਲਦਿਆਂ 23 ਮਾਰਚ 1931 ਨੂੰ ਸ਼ਾਮ 7:30 ਵਜੇ ਫਾਂਸੀ ਦੇਣ ਦੀ ਯੋਜਨਾ ਬਣਾਈ। ਜਦੋਂ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਫਾਂਸੀ ਦੇ ਤੱਖਤੇ ਤੱਕ ਲਿਜਾਉਣ ਲਈ ਪੁਲਸ ਕਰਮਚਾਰੀ ਆਏ ਤਾਂ ਉਸ ਸਮੇਂ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਭਗਤ ਸਿੰਘ ਨੇ ਕਿਹਾ  ਰੁਕੋ ਇਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨਾਲ ਮੁਲਾਕਾਤ ਕਰ ਰਿਹਾ ਹੈ। ਇਸ ਤੋਂ ਬਾਅਦ ਭਗਤ ਸਿੰਘ ਕਿਤਾਬ ਦਾ ਪੰਨਾ ਮੋੜ ਪੁਲਸ ਕਰਮਚਾਰੀਆਂ ਨਾਲ ਤੁਰ ਪਿਆ। ਕਿਤਾਬ ਦਾ ਮੁੜਿਆ ਹੋਇਆ ਪੰਨਾਂ ਇੰਝ ਕਹਿ ਰਿਹਾ ਸੀ ਜਿਵੇਂ ਕਿ ਇਹ ਸੰਘਰਸ਼ ਅਧੂਰਾ ਹੈ ਜੋ ਆਉਣ ਵਾਲੀ ਪੀੜ੍ਹੀ ਪੂਰਾ ਕਰੇਗੀ। ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ ਦੀ ਸੀ। ਲੋਕਾਂ ਦੇ ਇਕੱਠ ਤੋਂ ਡਰਦਿਆਂ ਜੇਲ ਦੀ ਪਿਛਲੀ ਦੀਵਾਰ ਤੋੜ ਕੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਹੁਸੈਨੀਵਾਲਾ (ਫਿਰੋਜ਼ਪੁਰ) ਸਤਲੁਜ ਦਰਿਆਂ ਦੇ ਕੰਢੇ 'ਤੇ ਜਲ੍ਹਾ ਦਿੱਤੀਆਂ ਗਈਆਂ ਸਨ।

PunjabKesari

ਭਗਤ ਸਿੰਘ ਜਿੱਥੇ ਇਕ ਸਿਰਕੱਢ ਕ੍ਰਾਂਤੀਕਾਰੀ ਸੀ, ਉੱਥੇ ਹੀ ਉੱਘੇ ਵਿਦਵਾਨ ਵੀ ਸਨ। ਭਗਤ ਸਿੰਘ ਨੇ ਵਿਦੇਸ਼ੀ ਆਜ਼ਾਦੀ ਘੁਲਾਟੀਆਂ ਦੀਆਂ ਸਵੈ-ਜੀਵਨੀਆਂ ਦਾ ਭਾਰਤੀ ਭਾਸ਼ਾ 'ਚ ਅਨੁਵਾਦ ਕਰਨ ਦੇ ਨਾਲ-ਨਾਲ ਖੁਦ ਵੀ ਕਿਤਾਬਾਂ ਅਤੇ ਪਰਚੇ ਲਿਖੇ। ਉਨ੍ਹਾਂ ਨੂੰ ਕਿਤਾਬਾਂ ਪੜ੍ਹਨ ਦਾ ਬੇਹੱਦ ਸ਼ੌਕ ਸੀ। ਉਹ ਆਪਣੇ ਨਾਲ ਹਰ ਵੇਲੇ ਕਿਤਾਬ ਅਤੇ ਪਿਸਤੌਲ ਰੱਖਦੇ ਸਨ।
 

  • shaheed bhagat singh
  • birthday
  • ਸ਼ਹੀਦ ਭਗਤ ਸਿੰਘ ਜੀ
  • ਜਨਮ ਦਿਹਾੜਾ

ਪ੍ਰਕਾਸ਼ ਪੁਰਬ ਨੂੰ ਸਮਰਪਿਤ SGPC ਨੇ ਜਾਰੀ ਕੀਤੇ ਯਾਦਗਾਰੀ ਸਿੱਕੇ

NEXT STORY

Stories You May Like

  • nikhil bhagat gurdaspur by winning gold medal in national volleyball
    ਨੈਸ਼ਨਲ ਵਾਲੀਬਾਲ ’ਚ ਗੋਲਡ ਮੈਡਲ ਜਿੱਤ ਕੇ ਨਿਖਿਲ ਭਗਤ ਨੇ ਚਮਕਾਇਆ ਗੁਰਦਾਸਪੁਰ ਦਾ ਨਾਂ
  • bir singh
    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ ਅਣਛੂਹੇ ਪਹਿਲੂ, ਸੁਣੋ ਗਾਇਕ ਦਾ ਪਹਿਲਾ Detailed Interview
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ, ਟੋਰਾਂਟੋ ਨਾਲ ਜੁੜੀਆਂ ਤਾਰਾਂ
  • cow shelters will get rs 61 per day for each cow
    ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ: ਉੱਪ ਚੇਅਰਮੈਨ ਕੀਮਤੀ ਭਗਤ
  • martyr jagtar singh  cremation  army
    ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ ਭੁੱਲਾਂਗੇ ਕੁਰਬਾਨੀ'
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • there will be a big boom in the lives of these 3 zodiac signs
    7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ ਯੋਗ’ ਨਾਲ ਆਰਥਿਕ ਪੱਖੋਂ ਵੀ ਹੋਵੇਗੇ ਤ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +