Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:19:31 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਨਮ ਦਿਹਾੜੇ 'ਤੇ ਵਿਸ਼ੇਸ਼ : ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਭਗਤ ਸਿੰਘ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

PUNJAB News Punjabi(ਪੰਜਾਬ)

ਜਨਮ ਦਿਹਾੜੇ 'ਤੇ ਵਿਸ਼ੇਸ਼ : ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਭਗਤ ਸਿੰਘ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

  • Edited By Babita,
  • Updated: 28 Sep, 2023 10:13 AM
Jalandhar
shaheed bhagat singh birthday
  • Share
    • Facebook
    • Tumblr
    • Linkedin
    • Twitter
  • Comment

ਭਗਤ ਸਿੰਘ ਦਾ ਜਨਮ 28 ਸਤੰਬਰ 1907, ਦਿਨ ਸ਼ਨਿੱਚਰਵਾਰ ਨੂੰ ਸਵੇਰੇ ਪੌਣੇ ਨੌਂ ਵਜੇ, ਲਾਇਲਪੁਰ (ਫ਼ੈਸਲਾਬਾਦ, ਹੁਣ ਪਾਕਿਸਤਾਨ) ਜ਼ਿਲ੍ਹੇ ਦੇ ਪਿੰਡ ਬੰਗਾ ( ਚੱਕ ਨੰ: 105 ) 'ਚ ਹੋਇਆ। ਸ਼ਹੀਦ ਭਗਤ ਸਿੰਘ ਭਾਰਤ ਦੇ ਪ੍ਰਮੁੱਖ ਆਜ਼ਾਦੀ ਘੁਲਾਟੀਏ ਸਨ। ਜਦੋਂ ਸਰਦਾਰ ਭਗਤ ਸਿੰਘ ਵਰਗੇ ਪੁੱਤ ਪੈਦਾ ਹੁੰਦੇ ਹਨ ਤਾਂ ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਕੌਮ ਅਤੇ ਦੇਸ਼ ਦਾ ਨਾਂ ਇਤਿਹਾਸ ਦੇ ਪੰਨਿਆਂ 'ਤੇ ਸੁਨਿਹਰੀ ਅੱਖਰਾਂ 'ਚ ਲਿੱਖ ਜਾਂਦੇ ਹਨ। ਭਗਤ ਸਿੰਘ ਜਿੱਥੇ ਇਕ ਸਿਰਕੱਢ ਕ੍ਰਾਂਤੀਕਾਰੀ ਸਨ, ਉੱਥੇ ਹੀ ਉੱਘੇ ਵਿਦਵਾਨ ਸਨ। ਭਗਤ ਸਿੰਘ ਨੇ ਵਿਦੇਸ਼ੀ ਆਜ਼ਾਦੀ ਘੁਲਾਟੀਆਂ ਦੀਆਂ ਸਵੈ-ਜੀਵਨੀਆਂ ਦਾ ਭਾਰਤੀ ਭਾਸ਼ਾ 'ਚ ਅਨੁਵਾਦ ਕਰਨ ਦੇ ਨਾਲ-ਨਾਲ ਖ਼ੁਦ ਵੀ ਕਿਤਾਬਾਂ ਅਤੇ ਪਰਚੇ ਲਿਖੇ। ਉਨ੍ਹਾਂ ਨੂੰ ਕਿਤਾਬਾਂ ਪੜ੍ਹਨ ਦਾ ਬੇਹੱਦ ਸ਼ੌਂਕ ਸੀ। ਉਹ ਆਪਣੇ ਨਾਲ ਹਰ ਵੇਲੇ ਕਿਤਾਬ ਅਤੇ ਪਿਸਤੌਲ ਰੱਖਦੇ ਸਨ।
ਜੱਟ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਸਨ ਭਗਤ ਸਿੰਘ
ਭਗਤ ਸਿੰਘ ਜੱਟ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਸਨ। ਉਨ੍ਹਾਂ ਦਾ ਜਨਮ ਜੱਟ ਸਿੱਖ ਸੰਧੂ ਪਰਿਵਾਰ 'ਚ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਂ ਵਿੱਦਿਆਵਤੀ ਜੀ ਦੀ ਕੁੱਖੋਂ 28 ਸਤੰਬਰ 1907 'ਚ ਚੱਕ ਨੰਬਰ 105 ਪਿੰਡ ਬੰਗਾਂ ਤਹਿਸੀਲ ਜੜਾਵਾਲਾਂ ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਦੱਸ ਦੇਈਏ ਕਿ ਸ਼ਹੀਦ ਭਗਤ ਸਿੰਘ ਜੀ ਦਾ ਜੱਦੀ ਪਿੰਡ ਖੱਟਕੜ ਕਲਾਂ ਨਵਾਂਸ਼ਹਿਰ (ਪੰਜਾਬ) 'ਚ ਸਥਿਤ ਹੈ। ਨਵਾਂਸ਼ਹਿਰ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਨਗਰ ਰੱਖ ਦਿੱਤਾ ਗਿਆ ਹੈ। ਭਗਤ ਸਿੰਘ ਨੂੰ ਆਜ਼ਾਦੀ ਦੀ ਗੁੜਤੀ ਪਰਿਵਾਰ 'ਚੋਂ ਮਿਲੀ ਸੀ। ਭਗਤ ਸਿੰਘ ਦੇ ਦਾਦਾ ਅਰਜਨ ਸਿੰਘ ਇਕ ਵਾਹੀਵਾਨ ਦੇ ਨਾਲ-ਨਾਲ ਯੂਨਾਨੀ ਹਿਕਮਤ ਦੇ ਮਾਹਿਰ ਸਨ। ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਬਹੁਤ ਵੱਡੇ ਸਮਾਜ ਸੇਵਕ ਸਨ। ਉਨ੍ਹਾਂ ਦੇ ਪਿਤਾ ਨੇ ਕੁਦਰਤੀ ਆਫ਼ਤਾਂ ਸਮੇਂ ਲੋਕਾਂ ਦੀ ਵੱਧ-ਚੜ੍ਹ ਕੇ ਮਦਦ ਕੀਤੀ। ਕਿਸ਼ਨ ਸਿੰਘ ਜੀ ਕਾਂਗਰਸ ਦੇ ਮੈਂਬਰ ਬਣੇ ਅਤੇ 1906 'ਚ ਕਿਸ਼ਨ ਸਿੰਘ ਨੇ ਸਿਆਸਤ 'ਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ। ਇਨ੍ਹਾਂ ਦੇ ਚਾਚਾ ਅਜੀਤ ਸਿੰਘ ਵੀ ਇਕ ਸਿਰਕੱਢ ਆਜ਼ਾਦੀ ਘੁਲਾਟੀਏ ਹੋਣ ਦੇ ਨਾਲ-ਨਾਲ ਇਕ ਪ੍ਰਭਾਵਸ਼ਾਲੀ ਬੁਲਾਰੇ ਸਨ। ਉਸ ਸਮੇਂ ਅੰਗਰੇਜ਼ਾਂ ਖ਼ਿਲਾਫ਼ ਕੋਈ ਡਰਦਾ ਮੂੰਹ ਨਹੀਂ ਸੀ ਖੋਲ੍ਹਦਾ। ਉਨ੍ਹਾਂ ਦੇ ਪ੍ਰਚਾਰ ਦਾ ਵਾਹੀਕਾਰਾ ਅਤੇ ਫੌਜ਼ੀਆ 'ਤੇ ਬਹੁਤ ਜ਼ਿਆਦਾ ਪ੍ਰਭਾਵ ਪਿਆ, ਜਿਸ ਕਾਰਨ ਉਨ੍ਹਾਂ ਨੂੰ ਕੈਦ ਕੱਟਣ ਦੇ ਨਾਲ ਦੇਸ਼ ਨਿਕਾਲੇ ਦੀ ਸ਼ਜਾ ਭੁਗਤਣੀ ਪਈ। ਭਗਤ ਸਿੰਘ ਆਪਣੇ ਚਾਚੇ ਅਜੀਤ ਸਿੰਘ ਦੀ ਸ਼ਖਸੀਅਤ ਤੋਂ ਬਹੁਤ ਪ੍ਰਭਾਵਿਤ ਸਨ। ਇਸ ਤੋਂ ਇਲਾਵਾ ਭਗਤ ਸਿੰਘ ਦੇ ਬਾਲ ਮਨ ਅਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਬਹੁਤ ਡੂੰਘਾ ਅਸਰ ਪਿਆ। ਭਗਤ ਸਿੰਘ ਹਮੇਸ਼ਾ ਸਰਾਭੇ ਦੀ ਫ਼ੋਟੋ ਆਪਣੀ ਜੇਬ 'ਚ ਰੱਖਦੇ ਸਨ, ਜੋ ਗ੍ਰਿਫ਼ਤਾਰੀ ਸਮੇਂ ਵੀ ਉਨ੍ਹਾਂ ਕੋਲ ਸੀ ।
ਕਈ ਭਾਸ਼ਾਵਾਂ ਦੇ ਮਾਹਰ ਸਨ ਭਗਤ ਸਿੰਘ ਜੀ
ਭਗਤ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਲਾਇਲਪੁਰ ਦੇ ਪ੍ਰਾਈਮਰੀ ਸਕੂਲ ਤੋਂ ਹਾਸਲ ਕੀਤੀ ਸੀ ਅਤੇ 1916-17 'ਚ ਡੀ. ਏ. ਵੀ. ਸਕੂਲ ਲਾਹੌਰ 'ਚ ਦਾਖ਼ਲ ਹੋਏ ਸਨ। ਇਸ ਸਕੂਲ ਨੂੰ ਅੰਗਰੇਜ਼ਾਂ ਵੱਲੋਂ 'ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ' ਕਿਹਾ ਗਿਆ ਸੀ। ਦੱਸਣਯੋਗ ਹੈ ਕਿ ਇਸ ਸਕੂਲ 'ਚ ਪੜ੍ਹਦੇ ਹੀ ਉਨ੍ਹਾਂ ਨੇ ਅੰਗਰੇਜ਼ੀ, ਉਰਦੂ ਅਤੇ ਸੰਸਕ੍ਰਿਤੀ ਵਰਗੀਆਂ ਭਾਸ਼ਾਵਾਂ ਸਿੱਖੀਆਂ ਸਨ ਅਤੇ ਉਮਰ ਦੇ ਵੱਖ-ਵੱਖ ਪੜਾਵਾਂ ਦੇ ਮੱਦੇਨਜ਼ਰ ਗੁਰਮੁੱਖੀ, ਹਿੰਦੀ ਅਤੇ ਬੰਗਾਲੀ ਭਾਸ਼ਾਵਾਂ ਵੀ ਗ੍ਰਹਿਣ ਕੀਤੀਆਂ। 1919 'ਚ ਜਦੋਂ ਉਹ 12 ਸਾਲਾਂ ਦੇ ਸਨ ਤਾਂ ਭਗਤ ਸਿੰਘ ਨੇ ਜਲ੍ਹਿਆਂਵਾਲਾ ਬਾਗ ਦਾ ਦੌਰਾ ਕੀਤਾ ਸੀ। ਜਨ ਸਭਾ ਦੌਰਾਨ ਇਕੱਤਰ ਹੋਏ ਹਜ਼ਾਰਾਂ ਨਿਹੱਥੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ। 14 ਸਾਲ ਦੀ ਉਮਰ 'ਚ ਉਹ ਆਪਣੇ ਪਿੰਡ ਦੇ ਉਨ੍ਹਾਂ ਲੋਕਾਂ 'ਚ ਸ਼ਾਮਲ ਸਨ, ਜਿਨ੍ਹਾਂ ਨੇ 20 ਫਰਵਰੀ 1921 ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਬਹੁਤ ਸਾਰੇ ਨਿਰਦੋਸ਼ ਲੋਕਾਂ ਦੀ ਹੱਤਿਆ ਖ਼ਿਲਾਫ਼ ਪ੍ਰਦਰਸ਼ਨਕਾਰੀਆਂ ਦਾ ਸਵਾਗਤ ਕੀਤਾ। ਨਾਮਿਲਵਰਤਨ ਅੰਦੋਲਨ ਵਾਪਸ ਲੈਣ ਤੋਂ ਬਾਅਦ ਭਗਤ ਸਿੰਘ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਦਰਸ਼ਨ ਤੋਂ ਨਿਰਾਸ਼ ਹੋ ਗਏ ਸਨ। ਗਾਂਧੀ ਦੇ ਫ਼ੈਸਲੇ ਤੋਂ ਬਾਅਦ ਪੇਂਡੂਆਂ ਵੱਲੋਂ 1922 'ਚ ਚੌਰੀ ਚੌਰਾ ਕਾਂਡ 'ਚ ਪੁਲਸ ਵਾਲਿਆਂ ਦੇ ਕਤਲ ਹੋਏ। ਭਗਤ ਸਿੰਘ ਨੇ ਨੌਜਵਾਨ ਇਨਕਲਾਬੀ ਲਹਿਰ 'ਚ ਹਿੱਸਾ ਲਿਆ ਅਤੇ ਭਾਰਤ 'ਚੋਂ ਬ੍ਰਿਟਿਸ਼ ਸਰਕਾਰ ਦੇ ਹਿੰਸਕ ਵਿਰੋਧ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ। 1923 'ਚ ਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ 'ਚ ਦਾਖਲ ਹੋਏ, ਜਿੱਥੇ ਉਹ ਨਾਟ-ਕਲਾ ਸੋਸਾਇਟੀ ਵਰਗੀਆਂ ਪਾਠਕ੍ਰਮ ਤੋਂ ਬਾਹਰਲੀਆਂ ਸਰਗਰਮੀਆਂ 'ਚ ਹਿੱਸਾ ਲੈਣ ਲੱਗੇ ਸਨ।
ਪਰਿਵਾਰ ਵੱਲੋਂ ਵਿਆਹ ਦਾ ਜ਼ੋਰ ਪਾਉਣ 'ਤੇ ਛੱਡਿਆ ਸੀ ਘਰ
1923 'ਚ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਸਰਦਾਰ ਭਗਤ ਸਿੰਘ ਨੇ ਘਰ ਛੱਡ ਦਿੱਤਾ ਸੀ। ਘਰ ਛੱਡਣ ਤੋਂ ਬਾਅਦ ਉਹ ਕਾਨਪੁਰ ਚਲੇ ਗਏ ਸਨ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ। ਅਸਲ 'ਚ ਉਹ ਆਪਣਾ ਵਿਆਹ ਲਾੜੀ ਮੌਤ ਨਾਲ ਕਰਵਾਉਣਾ ਚਾਹੁੰਦੇ ਸਨ। ਕਾਨਪੁਰ 'ਚ ਸਰਦਾਰ ਭਗਤ ਸਿੰਘ ਨੇ ਆਪਣਾ ਨਾਮ ਬਲਵੰਤ ਸਿੰਘ ਰੱਖ ਕੇ ਕੁਝ ਦੇਰ ਪ੍ਰਤਾਪ ਪ੍ਰੈੱਸ 'ਚ ਕੰਮ ਕੀਤਾ। 1925 'ਚ ਦਾਦੀ ਦੀ ਬੀਮਾਰੀ ਕਾਰਨ ਉਨ੍ਹਾਂ ਨੂੰ ਵਾਪਸ ਲਾਹੌਰ ਵਿਖੇ ਆਪਣੇ ਪਿੰਡ ਆਉਣਾ ਪਿਆ ਸੀ। ਭਗਤ ਸਿੰਘ ਦੀ ਦਾਦੀ ਭਗਤ ਸਿੰਘ ਨੂੰ ਪਿਆਰ ਨਾਲ 'ਭਾਗਾਂ ਵਾਲਾ' ਕਹਿ ਕੇ ਬਲਾਉਂਦੀ ਸੀ।
ਰੇਲਗੱਡੀ ਡਾਕੇ ਦੇ ਮਾਮਲੇ 'ਚ ਹੋਏ ਸਨ ਗ੍ਰਿਫ਼ਤਾਰ
13 ਮਾਰਚ 1926 ਨੂੰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਮਿਲ ਕੇ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ, ਜੋ ਇਨਕਲਾਬੀ ਗਤੀਵਿਧੀਆਂ ਲਈ ਇਕ ਖੁੱਲ੍ਹਾ ਮੰਚ ਸੀ। ਇਸ ਸਭਾ 'ਚ ਭਗਤ ਸਿੰਘ ਨੇ ਜਨਰਲ ਸਕੱਤਰ ਦੀ ਭੂਮਿਕਾ ਨਿਭਾਈ। ਇਸ ਸਭਾ ਦੀ ਪਹਿਲੀ ਕਾਨਫਰੰਸ ਅਪ੍ਰੈਲ 1928 ਨੂੰ ਹੋਈ ਸੀ। ਇਸ ਦਾ ਉੱਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। 1927 'ਚ ਕਾਕੋਰੀ ਰੇਲਗੱਡੀ ਡਾਕੇ ਦੇ ਮਾਮਲੇ 'ਚ ਭਗਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ 'ਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਦੋਸ਼ ਮੜ੍ਹਿਆ ਗਿਆ ਸੀ। ਚੰਗੇ ਵਿਵਹਾਰ ਅਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ 'ਤੇ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਸੀ। ਸਤੰਬਰ 1928 'ਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ ਸੀ। 30 ਅਕਤੂਬਰ 1928 ਈ ਨੂੰ ਸਾਈਮਨ ਕਮਿਸ਼ਨ ਲਾਹੌਰ ਪਹੁੰਚਿਆ ਸੀ। ਇਸ ਕਮਿਸ਼ਨ ਖ਼ਿਲਾਫ਼ ਨੌਜਵਾਨ ਭਾਰਤ ਸਭਾ ਨੇ ਜਲੂਸ ਕੱਢਿਆ ਅਤੇ ਸਾਈਮਨ ਕਮਿਸ਼ਨ ਗੋ ਬੈਕ ਦੇ ਨਾਅਰੇ ਲਗਾਏ। ਇਸ ਜਲੂਸ 'ਚ ਭਗਤ ਸਿੰਘ ਨੇ ਵੀ ਹਿੱਸਾ ਲਿਆ। ਪੁਲਸ ਦੇ ਰੋਕਣ ਦੇ ਬਾਵਜੂਦ ਜਲੂਸ ਅੱਗੇ ਵੱਧਦਾ ਗਿਆ, ਜਿਸ ਨੂੰ ਰੋਕਣ ਲਈ ਅੰਗਰੇਜ਼ ਹਕੂਮਤ ਨੇ ਲਾਠੀ ਚਾਰਜ ਕੀਤਾ, ਜਿਸ 'ਚ ਲਾਲਾ ਲਾਜਪਤ ਰਾਏ ਦੇ ਸਿਰ 'ਚ ਗਹਿਰੀ ਸੱਟ ਲੱਗਣ ਕਾਰਨ ਕੁਝ ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ ਅਤੇ ਰਾਜਗੁਰੂ ਦੇ ਨਾਲ ਮਿਲ ਕੇ ਲਾਹੌਰ 'ਚ ਸਹਾਇਕ ਪੁਲਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ. ਪੀ. ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ 'ਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲ ਕੇ ਭਗਤ ਸਿੰਘ ਨੇ ਪਬਲਿਕ ਸੇਫਟੀ ਬਿਲ ਅਤੇ ਟਰੇਡ ਡਿਸਪਿਊਟਸ ਬਿਲ ਖ਼ਿਲਾਫ਼ ਅਸੈਂਬਲੀ 'ਚ ਨਕਲੀ ਬੰਬ ਸੁੱਟ ਕੇ ਅੰਗਰੇਜ਼ੀ ਹਕੂਮਤ ਦਾ ਵਿਰੋਧ ਕਰਨਾ ਚਾਹਿਆ
ਅਸੈਂਬਲੀ 'ਚ ਬੰਬ ਸੁੱਟਣਾ
ਤਿੰਨ ਮਹੀਨਿਆਂ ਮਗਰੋਂ 1929 ਦੇ ਸ਼ੁਰੂ 'ਚ ਆਗਰੇ 'ਚ ਇੱਕ ਇਕੱਠ ਹੋਇਆ। 8 ਅਪ੍ਰੈਲ 1929 ਨੂੰ ਭਗਤ ਸਿੰਘ ਅਤੇ ਬੀ. ਕੇ. ਦੱਤ ਨੇ ਕੇਂਦਰੀ ਅਸੈਂਬਲੀ 'ਚ ਦੋ ਬੰਬ ਸੁੱਟੇ। ਇਹ ਬੰਬ ਕਿਸੇ ਨੂੰ ਜਾਨੀ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ਼ ਨਹੀਂ ਸਨ ਸੁੱਟੇ ਗਏ। ਉਨ੍ਹਾਂ ਨੇ ਪੁਲਸ ਨੂੰ ਆਪਣੀ ਗ੍ਰਿਫ਼ਤਾਰੀ ਦੇ ਦਿੱਤੀ। ਧਮਾਕੇ ਤੋਂ ਬਾਅਦ ਫਿਰ ਇਸ਼ਤਿਹਾਰ ਸੁੱਟੇ ਗਏ, ਜਿਨ੍ਹਾਂ ਵਿੱਚ ਇਹ ਐਲਾਨ ਸੀ ਕਿ ਇਹ ਸਿਰਫ਼ 'ਬੋਲ਼ੀ ਹਕੂਮਤ' ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਨੇ ਮੁਕਦਮੇ ਦੌਰਾਨ ਅਦਾਲਤ 'ਚ ਇੱਕ ਲੰਬਾ-ਚੌੜਾ ਬਿਆਨ ਦਿੱਤਾ। ਇਸ ਵਿੱਚ ਉਨ੍ਹਾਂ ਇਨਕਲਾਬ ਅਤੇ ਧਮਾਕੇ ਤੋਂ ਬਾਅਦ ਲਾਏ ਗਏ ਨਾਹਰੇ ਇਨਕਲਾਬ-ਜ਼ਿੰਦਾਬਾਦ-ਜੋ ਪੂਰੇ ਮੁਲਕ 'ਚ ਗੂੰਜ ਉੱਠਿਆ ਸੀ-ਦੇ ਸੰਕਲਪ ਨੂੰ ਬਿਆਨ ਕੀਤਾ। ਛੇਤੀ ਹੀ, ਉਸਦੇ ਜ਼ਿਆਦਾਤਰ ਸਾਥੀ ਗ੍ਰਿਫ਼ਤਾਰ ਕਰ ਲਏ ਗਏ। ਹਾਲਾਂਕਿ ਭਗਤ ਸਿੰਘ ਅਤੇ ਬੀ. ਕੇ. ਦੱਤ ਨੂੰ ਪਹਿਲਾਂ ਹੀ ਉਮਰ ਕੈਦ ਹੋ ਚੁੱਕੀ ਹੋਈ ਸੀ ਪਰ ਉਨ੍ਹਾਂ ਨੇ ਲਾਹੌਰ ਸਾਜ਼ਿਸ਼ ਕੇਸ ਅਧੀਨ ਆਪਣੇ ਹੋਰ ਸਾਥੀਆਂ ਸਮੇਤ ਇੱਕ ਹੋਰ ਮੁਕਦਮੇ ਦਾ ਸਾਹਮਣਾ ਵੀ ਕਰਨਾ ਸੀ।
ਜੇਲ੍ਹ ਦਾ ਸਫ਼ਰ
ਜੇਲ੍ਹ 'ਚ ਹੁੰਦਿਆਂ ਮਾਨਵਵਾਦੀ ਵਿਹਾਰ ਨੂੰ ਆਪਣੇ ਅਧਿਕਾਰ ਵਜੋਂ ਸਿੱਧ ਕਰਨ ਵਾਸਤੇ, ਉਨ੍ਹਾਂ ਨੂੰ 2 ਮਹੀਨਿਆਂ ਤੋਂ ਵੀ ਜ਼ਿਆਦਾ ਲੰਮੇ ਸਮੇਂ ਲਈ ਭੁੱਖ-ਹੜਤਾਲ਼ ਕਰਨੀ ਪਈ। ਇਸ ਸੰਘਰਸ਼ ਦੌਰਾਨ ਉਨ੍ਹਾਂ ਨੂੰ ਆਪਣੇ ਇੱਕ ਪਿਆਰੇ ਸਾਥੀ ਅਤੇ ਬੰਬ ਬਣਾਉਣ ਦੇ ਮਾਹਰ ਜਤਿਨ ਦਾਸ ਦੀ ਕੁਰਬਾਨੀ ਵੀ ਦੇਣੀ ਪਈ। ਫਿਰ ਕਿਤੇ ਜਾ ਕੇ, ਉਹ ਲੋਕਾਂ ਦੀ ਹਾਰਦਿਕ ਹਮਦਰਦੀ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਏ। ਉਨ੍ਹਾਂ ਮੁਕੱਦਮੇ ਦਾ ਸਾਹਮਣਾ ਕੀਤਾ, ਸਗੋਂ ਇਹ ਕਹਿ ਲਵੋ ਕਿ ਇਨਕਲਾਬੀ ਨਾਹਰੇ ਮਾਰਦਿਆਂ ਉਨ੍ਹਾਂ ਮੁਕਦਮੇ ਦਾ ਅਨੰਦ ਮਾਣਿਆ। ਉਹ 'ਮਈ ਦਿਵਸ', 'ਲੈਨਿਨ ਦਿਵਸ', 'ਕਾਕੋਰੀ ਦਿਵਸ' ਅਤੇ ਇਹੋ ਜਿਹੇ ਹੋਰ ਕਈ ਸਾਰੇ 'ਦਿਵਸ' ਮਨਾ ਕੇ, ਇਸ ਮੁਕਦਮੇ ਦੇ ਜਸ਼ਨ ਮਨਾਉਂਦੇ ਸਨ। ਅਦਾਲਤੀ ਕਾਰਵਾਈਆਂ ਦੌਰਾਨ ਆਪਣੇ 'ਬਚਾਅ' ਵਿੱਚ ਉਨ੍ਹਾਂ ਦੀ ਦਿਲਚਸਪੀ ਬਹੁਤ ਘੱਟ ਸੀ, ਸਗੋਂ ਉਨ੍ਹਾਂ ਦਾ ਨਿਸ਼ਾਨਾਂ ਸਿਰਫ਼ ਇਸ ਸਾਰੇ ਮਾਮਲੇ ਨੂੰ ਇੱਕ ਡਰਾਮੇ ਵਜੋਂ ਨੰਗਾ ਕਰਨ ਦਾ ਸੀ। ਅਖ਼ੀਰ ਉਨ੍ਹਾਂ 'ਚੋਂ ਤਿੰਨਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫ਼ਾਂਸੀ ਦੀ ਸਜ਼ਾ ਹੋਈ ਅਤੇ ਬਾਕੀਆਂ ਨੂੰ ਉਮਰ ਕੈਦ ਹੋ ਗਈ। ਮੁਕਦਮੇ ਦੇ ਫ਼ੈਸਲੇ ਦੀ ਮਿਤੀ 7 ਅਕਤੂਬਰ 1930 ਤੋਂ 23 ਮਾਰਚ 1931 ਤੱਕ, ਕੁਝ ਲੋਕ-ਹਿੱਤੂ ਦਲੇਰ ਵਕੀਲਾਂ ਦੁਆਰਾ ਭਾਰਤ ਅਤੇ ਇੰਗਲੈਂਡ ਦੀ ਪ੍ਰੀਵੀ ਕੌਂਸਲ ਵਿੱਚ ਅਨੇਕਾਂ ਅਪੀਲਾਂ ਕੀਤੀਆਂ ਗਈਆਂ। 
ਫ਼ਾਂਸੀ ਦਾ ਰੱਸਾ ਚੁੰਮਣਾ
ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੇ 20 ਮਾਰਚ, 1931 ਨੂੰ ਪੰਜਾਬ ਦੇ ਗਵਰਨਰ ਨੂੰ ਇੱਕ ਚਿੱਠੀ ਲਿਖੀ। ਇਸ ਚਿੱਠੀ ਵਿੱਚ ਉਨ੍ਹਾਂ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਫ਼ਾਂਸੀ ਲਾਉਣ ਦੀ ਬਜਾਏ ਫ਼ੌਜੀ ਦਸਤੇ ਵੱਲੋਂ ਗੋਲ਼ੀ ਨਾਲ਼ ਉਡਾਇਆ ਜਾਵੇ ਕਿਉਂਕਿ ਉਨ੍ਹਾਂ ਨੂੰ ਇੰਗਲੈਂਡ ਦੇ ਸ਼ਹਿਨਸ਼ਾਹ ਦੇ ਖ਼ਿਲਾਫ਼ 'ਜੰਗ ਛੇੜਨ' ਦੇ ਦੋਸ਼ੀ ਠਹਿਰਾਇਆ ਗਿਆ ਹੈ, ਇਸ ਕਰਕੇ ਉਹ ਜੰਗੀ ਕੈਦੀ ਹਨ। ਅਖੀਰ, ਹਕੂਮਤ ਨੇ ਉਨ੍ਹਾਂ ਨੂੰ 23 ਮਾਰਚ 1931 ਨੂੰ ਸ਼ਾਮ 7:00 ਵਜੇ (24 ਮਾਰਚ ਸੁਭਾ ਦੀ ਬਜਾਏ ) ਫ਼ਾਂਸੀ ਲਾਉਣ ਦਾ ਫ਼ੈਸਲਾ ਕਰ ਲਿਆ ਪਰ ਇਹ ਖ਼ਬਰ 24 ਮਾਰਚ ਦੀ ਸੁਭਾ ਨੂੰ ਨਸ਼ਰ ਕੀਤੀ ਜਾਣੀ ਸੀ। 23 ਮਾਰਚ ਨੂੰ, ਸ਼ਹੀਦਾਂ ਦੇ ਪਰਿਵਾਰਾਂ ਨੂੰ ਅਧਿਕਾਰੀਆਂ ਦੇ ਅੜੀਅਲ ਵਤੀਰੇ ਦੇ ਕਾਰਨ, ਆਪਣੇ ਵਿੱਛੜ ਰਹੇ ਪਿਆਰਿਆਂ ਨੂੰ ਆਖ਼ਰੀ ਵਾਰ ਮਿਲਣ ਦਾ ਮੌਕਾ ਵੀ ਨਾ ਮਿਲ ਸਕਿਆ। ਉਹ ਨਾਹਰੇ ਮਾਰਦੇ, ਦੇਸ਼-ਭਗਤੀ ਦੇ ਗੀਤ ਗਾਉਂਦੇ ਅਤੇ ਮੌਤ ਤੇ ਨਿਆਂਹੀਣ ਫ਼ੈਸਲਾ ਸੁਣਾਉਣ ਵਾਲ਼ੇ ਨਿਜ਼ਾਮ ਦਾ ਮੂੰਹ ਚਿੜਾਉਂਦੇ ਹੋਏ ਫ਼ਾਂਸੀ ਦੇ ਤਖ਼ਤੇ 'ਤੇ ਜਾ ਚੜ੍ਹੇ। 

  • Shaheed Bhagat Singh
  • Birthday
  • Life
  • ਸ਼ਹੀਦ ਭਗਤ ਸਿੰਘ
  • ਜਨਮ ਦਿਹਾੜਾ
  • ਜ਼ਿੰਦਗੀ
  • ਖ਼ਾਸ ਗੱਲਾਂ

ਬਾਬਾ ਸੋਢਲ ਜੀ ਦੇ ਮੇਲੇ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਬੰਦ ਰਹਿਣਗੇ ਇਹ ਰਸਤੇ

NEXT STORY

Stories You May Like

  • birth anniversary
    ਜਨਮ ਦਿਹਾੜੇ 'ਤੇ ਵਿਸ਼ੇਸ਼ : ਸੇਵਾ ਅਤੇ ਸਿਮਰਨ ਦੇ ਪੁੰਜ ਮਹੰਤ ਮਨਜੀਤ ਸਿੰਘ ਜੀ
  • a special interview with harbhajan mann
    ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ ਖੂਬਸੂਰਤ ਯਾਦਾਂ ਕੀਤੀਆਂ ਸਾਂਝੀਆਂ
  • major mistake voter list photo shaheed bhagat singh appears against voter name
    ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
  • heartbroken woman takes unique revenge
    ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ ਲੋਟਪੋਟ
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'
  • major incident in punjab asi iqbal singh broad daylight
    ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • iran executes man
    ਈਰਾਨ ਨੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਦੇ'ਤੀ ਫਾਂਸੀ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • jalandhar cantt  aam aadmi party  resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • half day holiday for 24 october schools and colleges closed in jalandhar
      24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
    • accused arrested for writing khalistani slogans in diljit dosanjh s village
      ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
    • durga ashtami 2026
      Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ...
    • charanjit channi conducted a raid at an illegal mining site in ropar
      ਰੋਪੜ ਵਿਖੇ ਦੇਰ ਰਾਤ ਚਰਨਜੀਤ ਚੰਨੀ ਨੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦਾ ਕੀਤਾ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • rain accident  train  track
      ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ ਮਗਰੋਂ ਪਲਟੇ
    • sahjadra village youth abroad
      ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ ਗ਼ਰੀਬ ਪਰਿਵਾਰ 'ਤੇ ਟੁੱਟਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +