ਖਟਕੜ ਕਲਾਂ (ਬਿਊਰੋ) - ਅੱਜ ਸ਼ਹੀਦ ਭਗਤ ਸਿੰਘ ਜੀ ਦੀ 114ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਮੁੱਖ ਮੰਤਰੀ ਚੰਨੀ ਨੇ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ਅਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਮੇਸ਼ਾ ਮੇਰੇ ਆਦਰਸ਼ ਰਹੇ ਹਨ। ਉਨ੍ਹਾਂ ਦੀ ਵਿਚਾਰਧਾਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ, ਪੰਜਾਬ ਅਤੇ ਪੰਜਾਬ ਵਾਸੀਆਂ ਪ੍ਰਤੀ ਆਪਣਾ ਹਰ ਫਰਜ਼ ਨਿਭਾਵਾਂਗਾ।
ਪੜ੍ਹੋ ਇਹ ਵੀ ਖ਼ਬਰ - ਸਿੱਧੂ ਦੇ ਅਸਤੀਫੇ ’ਤੇ ਕੈਪਟਨ ਦਾ ਧਮਾਕੇਦਾਰ ਟਵੀਟ, ‘ਮੈਂ ਪਹਿਲਾਂ ਹੀ ਕਿਹਾ ਸੀ ਇਹ ਟਿਕ ਕੇ ਨਹੀਂ ਰਹਿ ਸਕਦਾ’
ਖਟਕੜ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ, ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਅਤੇ ਆਪਣੇ ਲੋਕਾਂ ਲਈ ਸੋਚਣਾ, ਉਨ੍ਹਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਹਿੰਮਤ ਅਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਮੈਂ ਸਾਰਿਆਂ ਨੂੰ ਇਹੀ ਕਹਾਂਗਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਹੁਰਾਂ ਦੀ ਸੋਚ ‘ਤੇ ਪਹਿਰਾ ਦਈਏ ਅਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੱਧੂ ਦਾ ਜਾਣੋ ਹੁਣ ਤੱਕ ਦਾ ‘ਸਿਆਸੀ ਸਫ਼ਰ’
ਸ਼ਹੀਦ-ਏ-ਆਜ਼ਮ ਦੇ ਜੱਦੀ ਘਰ ਵਿਖੇ ਵਿਜ਼ਟਰ ਬੁੱਕ ਵਿੱਚ ਮੁੱਖ ਮੰਤਰੀ ਨੇ ਭਾਵੁਕ ਸੁਨੇਹਾ ਦਰਜ ਕਰਦਿਆਂ ਲਿਖਿਆ, "ਧੰਨ ਹੈ ਇਹ ਥਾਂ ਜਿਸ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵਰਗਾ ਨੇਤਾ ਪੈਦਾ ਕੀਤਾ। ਏਸ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕਿ ਮੈਨੂੰ ਬੇਹੱਦ ਖੁਸ਼ੀ ਹੋਈ। ਮੈਂ ਇਹ ਹਲਫ਼ ਲੈਂਦਾਂ ਹਾਂ ਕਿ ਬਤੌਰ ਮੁੱਖ ਮੰਤਰੀ ਮੈਂ ਹਰ ਕੰਮ ਏਸ ਸੋਚ ਨਾਲ ਕਰਾਂਗਾ ਕਿ ਸ. ਭਗਤ ਸਿੰਘ ਮੈਨੂੰ ਦੇਖ ਰਿਹਾ ਹੈ।"
ਪੜ੍ਹੋ ਇਹ ਵੀ ਖ਼ਬਰ - ਮਿਲੀਅਨ ਲੋਕਾਂ ਦੀਆਂ ਦੁਆਵਾਂ ਨਾਲ ਟਿਕਟਾਕ ਸਟਾਰ ਦੀਪ ਮਠਾਰੂ ਦੀ ਬਚੀ ਜਾਨ, ਸੁਣੋ ਕੀ ਦਿੱਤਾ ਸੁਨੇਹਾ (ਵੀਡੀਓ)
ਮੁੱਖ ਮੰਤਰੀ ਨੇ ਆਪਣੀ ਫੇਰੀ ਦੌਰਾਨ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਕੌਮੀ ਆਜ਼ਾਦੀ ਸੰਘਰਸ਼ ਖਾਤਰ ਆਪਣਾ ਜੀਵਨ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਕੇ ਆਪਣੇ ਆਪ ਨੂੰ ਸੁਭਾਗਾ ਸਮਝਦੇ ਹਨ। ਚੰਨੀ ਨੇ ਕਿਹਾ ਕਿ ਉਹ ਸ਼ਹੀਦ-ਏ-ਆਜ਼ਮ ਦੇ ਸੁਫ਼ਨੇ ਸਾਕਾਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਦੇਸ਼ ਹਮੇਸ਼ਾ ਹੀ ਮਹਾਨ ਸ਼ਹੀਦ ਦਾ ਰਿਣੀ ਰਹੇਗਾ, ਜਿਨ੍ਹਾਂ ਨੇ ਮੁਲਕ ਨੂੰ ਬਰਤਾਨਵੀ ਸਾਮਰਾਜ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ 23 ਵਰ੍ਹਿਆਂ ਦੀ ਜਵਾਨ ਉਮਰ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ
ਦੱਸ ਦੇਈਏ ਕਿ ਚੰਨੀ ਸ਼ਹੀਦ ਦੇ ਜੱਦੀ ਪਿੰਡ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਸਥਿਤ ਸ. ਭਗਤ ਸਿੰਘ ਯਾਦਗਾਰ ਤੇ ਅਜਾਇਬ ਘਰ ਵਿਖੇ ਪੁੱਜੇ। ਮੁੱਖ ਮੰਤਰੀ ਨੇ ਖਟਕੜ ਕਲਾਂ ਵਿਖੇ ਸ. ਭਗਤ ਸਿੰਘ ਯਾਦਗਾਰ ਤੇ ਅਜਾਇਬ ਘਰ ਸਥਿਤ ਆਡੀਟੋਰੀਅਮ ਵਿਖੇ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਪਹਿਲਾ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕ੍ਰਿਸ਼ਨ ਸਿੰਘ ਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਨਾਲ ਸਨ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ
ਝੋਨੇ ਦੀ ਨਿਰਵਿਘਨ ਖ਼ਰੀਦਦਾਰੀ ਲਈ ਜ਼ਿਲ੍ਹਾ ਐੱਸ. ਏ. ਐੱਸ ਨਗਰ 'ਚ ਪ੍ਰਬੰਧ ਮੁਕੰਮਲ
NEXT STORY