ਚੰਡੀਗੜ੍ਹ (ਵਿਜੇ) : ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਭਾਵੇਂ ਹੀ 2 ਅੰਤਰਰਾਸ਼ਟਰੀ ਉਡਾਣਾਂ ਚਲਾਈਆਂ ਜਾ ਰਹੀਆਂ ਹਨ ਪਰ ਇਸ ਤੋਂ ਬਾਅਦ ਵੀ 2021 ਦੇ ਮੁਕਾਬਲੇ 2022 ਵਿਚ ਯਾਤਰੀਆਂ ਦੀ ਗਿਣਤੀ ਦੋ ਗੁਣਾ ਵੱਧ ਗਈ ਹੈ। ਇਸ ਲਈ ਆਉਣ ਵਾਲੇ ਮਹੀਨੇ ਵਿਚ ਯਾਤਰੀਆਂ ਦੀ ਗਿਣਤੀ ਹਰ ਮਹੀਨੇ 3 ਲੱਖ ਨੂੰ ਪਾਰ ਕਰ ਜਾਵੇਗੀ। ਇਸ ਸਬੰਧੀ ਇੰਟਰਨੈਸ਼ਨਲ ਏਅਰਪੋਰਟ ਦੇ ਸੀ. ਈ. ਓ ਰਾਕੇਸ਼ ਆਰ ਸਹਾਏ ਦਾ ਕਹਿਣਾ ਹੈ ਕਿ ਏਅਰਪੋਰਟ ’ਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਘਰੇਲੂ ਉਡਾਣਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਯਾਤਰੀਆਂ ਦੀ ਗਿਣਤੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਅੰਦਾਜ਼ਾ ਹੈ ਕਿ ਆਉਣ ਵਾਲੇ ਮਹੀਨੇ ਵਿਚ ਯਾਤਰੀਆਂ ਦੀ ਗਿਣਤੀ ਹਰ ਮਹੀਨੇ 4 ਲੱਖ ਤੋਂ ਜ਼ਿਆਦਾ ਹੋ ਜਾਵੇਗੀ।
2022-23 ’ਚ ਯਾਤਰੀਆਂ ਦੀ ਗਿਣਤੀ 3 ਲੱਖ 17 ਹਜ਼ਾਰ
ਅੰਕੜਿਆਂ ਅਨੁਸਾਰ ਅਪ੍ਰੈਲ 2021-22 ਵਿਚ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੀ ਗਿਣਤੀ 1 ਲੱਖ 55 ਹਜ਼ਾਰ ਦੇ ਕਰੀਬ ਸੀ ਪਰ ਅਪ੍ਰੈਲ 2022-23 ਵਿਚ ਯਾਤਰੀਆਂ ਦੇ ਆਉਣ ਅਤੇ ਰਵਾਨਗੀ ਦੀ ਗਿਣਤੀ 3 ਲੱਖ 17 ਹਜ਼ਾਰ ਦੇ ਕਰੀਬ ਪਹੁੰਚ ਗਈ। ਅਜਿਹੀ ਸਥਿਤੀ ਵਿਚ 2022-23 ਵਿਚ ਵਧੇਰੇ ਲੋਕਾਂ ਨੇ ਉਡਾਣਾਂ ਰਾਹੀਂ ਯਾਤਰਾ ਕੀਤੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਪ-ਰਾਸ਼ਟਰਪਤੀ ਜਗਦੀਪ ਧਨਖੜ (ਤਸਵੀਰਾਂ)
NEXT STORY