ਨਵਾਂਸ਼ਹਿਰ/ਖਟਕੜ ਕਲਾਂ (ਤ੍ਰਿਪਾਠੀ, ਪੂਜਾ, ਮੂੰਗਾ, ਚਮਨ, ਰਾਕੇਸ਼, ਵਿਰਦੀ)— ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀਰਵਾਰ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ 'ਚ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਰੌੜੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਹਾਲੇ ਸਭ ਕੁਝ ਹੋਣਾ ਬਾਕੀ ਹੈ। ਸਮੇਂ ਦੀਆਂ ਸਰਕਾਰਾਂ ਰਾਜਨੀਤਕ ਰੋਟੀਆਂ ਸੇਕਣ ਤੋਂ ਇਲਾਵਾ ਹੋਰ ਕੁਝ ਨਹੀਂ ਕਰਦੀਆਂ।
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਵੱਡੀ ਸ਼ਰਮ ਵਾਲੀ ਗੱਲ ਕੀ ਹੋ ਸਕਦੀ ਹੈ ਕਿ ਅੱਜ ਦੀ ਐਡਵਾਂਸ ਤਕਨੀਕ ਦੇ ਯੁੱਗ 'ਚ ਵੀ ਸ਼ਹੀਦਾਂ ਦੀ ਯਾਦਗਾਰ ਬਣਨ ਨੂੰ ਹੀ 9 ਸਾਲ ਲੱਗ ਜਾਣ। ਰੌੜੀ ਨੇ ਪੰਜਾਬ 'ਚ ਹੋ ਰਹੀ ਨਾਜਾਇਜ਼ ਮਾਈਨਿੰਗ 'ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਦੀ ਨਾਜਾਇਜ਼ ਮਾਈਨਿੰਗ ਰੋਕਣ ਦੀ ਨੀਅਤ 'ਚ ਖੋਟ ਹੈ। ਮੇਰੇ ਹਲਕੇ ਦਾ ਇਕ ਕਿਸਾਨ ਜਦੋਂ ਆਪਣੇ ਖੇਤ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕ ਰਿਹਾ ਸੀ ਤਾਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਕਰਿੰਦਿਆਂ ਨੇ ਉਸ ਕਿਸਾਨ ਨਾਲ ਕੁੱਟਮਾਰ ਕੀਤੀ। ਜਦੋਂ ਉਨ੍ਹਾਂ ਨੇ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਤਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ ਕਿ ਲਿਖਤੀ ਸ਼ਿਕਾਇਤ ਦਿਓ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਟਵੀਟ ਵੀ ਕਰਨ ਤਾਂ ਕਾਰਵਾਈ, ਅਸੀਂ ਮੌਕਾ ਦਿਖਾਈਏ ਤਾਂ ਕੋਈ ਕਾਰਵਾਈ ਨਹੀਂ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨਾਜਾਇਜ਼ ਮਾਈਨਿੰਗ ਰੋਕਣਾ ਹੀ ਨਹੀਂ ਚਾਹੁੰਦੀ। ਇਸ ਮੌਕੇ ਉਨ੍ਹਾਂ ਨਾਲ ਬ੍ਰਿਗੇਡੀਅਰ ਰਾਜ ਕੁਮਾਰ, ਜ਼ਿਲਾ ਪ੍ਰਧਾਨ ਰਾਜਿੰਦਰ ਸ਼ਰਮਾ, ਰਣਵੀਰ ਸਿੰਘ ਰਾਣਾ, ਬਲਵੀਰ ਕਰਨਾਣਾ, ਡਾ. ਤਜਿੰਦਰ ਸਿੰਘ, ਸੁਰਿੰਦਰ ਸਿੰਘ, ਮੱਖਣ ਸਿੰਘ ਅਤੇ ਜਗਤਾਰ ਸਿੰਘ ਆਦਿ ਅਤੇ ਹੋਰ ਵਰਕਰ ਹਾਜ਼ਰ ਸਨ।
ਡਰੱਗ ਖਾਤਮੇ ਲਈ ਡੀ.ਜੀ.ਪੀ. ਨੇ ਹੱਲਾ ਬੋਲ ਮੁਹਿੰਮ ਦਾ ਕੀਤਾ ਆਗਾਜ਼ (ਵੀਡੀਓ)
NEXT STORY