ਹੁਸ਼ਿਆਰਪੁਰ,(ਅਮਰਿੰਦਰ)- ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਲਾਹੌਰ (ਪਾਕਿਸਤਾਨ) ਦੇ ਚੇਅਰਮੈਨ ਇਮਤਿਆਜ ਰਸ਼ੀਦ ਕੁਰੈਸ਼ੀ ਨੇ ਸੋਮਵਾਰ ਨੂੰ ਦੱਸਿਆ ਕਿ ਅੱਜ ਲਾਹੌਰ ਹਾਈਕੋਰਟ ਦੇ ਡੈਮੋਕ੍ਰੇਟਿਕ ਲਾਨ ਵਿਚ ਸ਼ਹੀਦ ਭਗਤ ਸਿੰਘ ਦਾ 113ਵਾਂ ਜਨਮ ਦਿਨ ਮਨਾਇਆ ਗਿਆ। ਸਮਾਰੋਹ ਦੀ ਪ੍ਰਧਾਨਗੀ ਪਾਕਿਸਤਾਨ ਦੀ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਐਡਵੋਕੇਟ ਅਬਦੁਲ ਰਸ਼ੀਦ ਕੁਰੈਸ਼ੀ ਨੇ ਕੀਤੀ ਜਦਕਿ ਮੁੱਖ ਮਹਿਮਾਨ ਲਾਹੌਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕ ਪ੍ਰਧਾਨ ਐਡਵੋਕੇਟ ਰਾਣਾ ਜ਼ਿਆ ਅਬਦੁਲ ਰਹਿਮਾਨ ਸਨ। ਕੇਕ ਕੱਟ ਕੇ ਜਨਮ ਦਿਨ ਮਨਾਉਣ ਦੇ ਬਾਅਦ ਸ਼ਾਂਤੀ ਮਾਰਚ ਦਾ ਵੀ ਪ੍ਰਬੰਧ ਕੀਤਾ ਗਿਆ। ਸਮਾਰੋਹ ਦੌਰਾਨ ਸਾਰੇ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਭਾਰਤ ਹੀ ਨਹੀਂ ਸਗੋਂ ਪਾਕਿਸਤਾਨ ਦੇ ਨੌਜਵਾਨਾਂ ਦੇ ਵੀ ਆਦਰਸ਼ ਹਨ।
ਇਸ ਮੌਕੇ ਆਪਣੇ ਭਾਸ਼ਨ ਦੌਰਾਨ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ ਰਸ਼ੀਦ ਕੁਰੈਸ਼ੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪਾਕਿਸਤਾਨ ਦੇ ਲੋਕਾਂ ਲਈ ਨੈਸ਼ਨਲ ਹੀਰੋ ਹਨ ਕਿਉਂਕਿ ਉਨ੍ਹਾਂ ਦਾ ਜਨਮ ਵਰਤਮਾਨ ਪਾਕਿਸਤਾਨ ਵਿਚ ਹੀ ਹੋਇਆ ਸੀ। ਪਾਕਿ ਸਰਕਾਰ ਆਪਣੇ ਦੇਸ਼ ਦੇ ਇਸ ਵੀਰ ਸਪੂਤ ਨੂੰ ਦੇਸ਼ ਦਾ ਸਰਵਉੱਚ ਸਨਮਾਨ ਨਿਸ਼ਾਨ-ਏ-ਪਾਕਿਸਤਾਨ ਪ੍ਰਦਾਨ ਕਰੇ। ਉਨ੍ਹਾਂ ਨੇ ਕਿਹਾ ਕਿ ਉਹ ਲਾਹੌਰ ਹਾਈਕੋਰਟ ਵਿਚ ਇਕ ਕੇਸ ਲੜ ਰਹੇ ਹਨ, ਜਿਸ ਵਿਚ ਉਹ ਪੁਲਸ ਅਫਸਰ ਸਾਂਡਰਸ ਦੀ ਹੱਤਿਆ ਦੇ ਮਾਮਲੇ ਵਿਚ ਸ਼ਹੀਦ ਭਗਤ ਭਗਤ ਸਿੰਘ ਨੂੰ ਨਿਰਦੋਸ਼ ਸਾਬਤ ਕਰਨ ਵਿਚ ਜੁਟੇ ਹਨ।
ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਦੇ 1271 ਨਵੇਂ ਮਾਮਲੇ ਆਏ ਸਾਹਮਣੇ, 46 ਦੀ ਮੌਤ
NEXT STORY