ਗੜ੍ਹਸ਼ੰਕਰ (ਦੀਪਕ)- ਅਕਸਰ ਵੇਖਿਆ ਜਾਂਦਾ ਹੈ ਕਿ ਜਦੋਂ 26 ਜਨਵਰੀ ਜਾਂ 15 ਅਗਸਤ ਦਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦਿਹਾੜਾ ਮਨਾਇਆ ਜਾਂਦਾ ਹੈ ਤਾਂ ਉਸ ਸਮੇਂ ਰਾਜਸੀ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੈ ਕੇ ਵੱਡੀਆਂ-ਵੱਡੀਆਂ ਗੱਲਾਂ ਆਮ ਕੀਤੀਆਂ ਜਾਂਦੀਆਂ ਹਨ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਬਣਦੀ ਸਹੂਲਤ ਦੇਣ ਦੀ ਗੱਲ ਵੀ ਕਹੀ ਜਾਂਦੀ ਹੈ ਪਰ ਅੱਜ ਵੀ ਕਈ ਅਜਿਹੇ ਪਰਿਵਾਰ ਹਨ, ਜਿਨ੍ਹਾਂ ਦੇ ਮੈਂਬਰ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਚੁੱਕੇ ਹਨ ਪਰ ਬਦਲੇ ਵਿਚ ਦੇਸ਼ ਦੇ ਹਾਕਮਾਂ ਅਤੇ ਨੁਮਾਇੰਦਿਆਂ ਨੇ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਸਾਰ ਲੈਣੀ ਜ਼ਰੂਰੀ ਨਹੀਂ ਸਮਝੀ। ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋਣ ਕਾਰਨ ਸ਼ਹੀਦਾਂ ਦੇ ਪਰਿਵਾਰਾਂ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ।
ਜਲੰਧਰ 'ਚ ਵਿਆਹ ਦੇ 4 ਦਿਨ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪਿਆਂ ਦੇ ਉੱਡੇ ਹੋਸ਼
ਅਜਿਹਾ ਹੀ ਇਕ ਸ਼ਹੀਦ ਪਰਿਵਾਰ ਹੁਸਿ਼ਆਰਪੁਰ ਦੇ ਪਿੰਡ ਜਾਂਗਲੀਆਣਾ ਵਿਚ ਸ਼ਹੀਦ ਹਜ਼ਾਰਾ ਸਿੰਘ ਦਾ ਹੈ, ਜਿਨ੍ਹਾਂ ਨੂੰ 25 ਅਕਤੂਬਰ 1944 ਨੂੰ ਦਿੱਲੀ ਦੇ ਲਾਲ ਕਿਲੇ ਵਿਚ ਫਾਂਸੀ ਦੇ ਦਿੱਤੀ ਗਈ ਸੀ। ਅੱਜ ਸ਼ਹੀਦ ਦੇ ਪਰਿਵਾਰ ਦੀ ਹਾਲਤ ਅਜਿਹੀ ਬਣੀ ਹੋਈ ਹੈ ਕਿ ਜੋ ਵੀ ਉਸ ਨੂੰ ਵੇਖਦਾ ਹੈ ਉਸ ਦੀਆਂ ਅੱਖਾਂ ਭਰ ਆਉਂਦੀਆਂ ਹਨ। ਸ਼ਹੀਦ ਹਜ਼ਾਰਾ ਸਿੰਘ ਦੀ ਨੂੰਹ ਬੀਬੀ ਸੁਰਿੰਦਰ ਕੌਰ ਨੇ ਦੱਸਿਆ ਕਿ ਬੀਮਾਰੀ ਕਾਰਨ ਉਹ ਚੱਲਣ ਫਿਰਨ ਤੋਂ ਵੀ ਅਸਮਰੱਥ ਹੈ ਅਤੇ ਉਸ ਦਾ ਪੁੱਤ ਵੀ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ।
ਇਹ ਵੀ ਪੜ੍ਹੋ: ਖੰਨਾ ’ਚ ਵੱਡੀ ਵਾਰਦਾਤ, ਨੈਸ਼ਨਲ ਹਾਈਵੇਅ ’ਤੇ ਡਰਾਈਵਰ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਦੱਸਿਆ ਕਿ ਅੱਜ ਤੱਕ ਨਾਂ ਤਾਂ ਸਰਕਾਰ ਵੱਲੋਂ ਹੀ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਹੀ ਉਨ੍ਹਾਂ ਨੂੰ 26 ਜਨਵਰੀ ਜਾਂ 15 ਅਗਸਤ ਵਾਲੇ ਦਿਨ ਬੁਲਾਇਆ ਗਿਆ ਹੈ ਅਤੇ ਨਾਂ ਹੀ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨੇ ਕੋਈ ਸਾਰ ਲਈ ਹੈ। ਬੀਬੀ ਸੁਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੜਾ ਦੁੱਖ ਮਹਿਸੂਸ ਹੁੰਦਾ ਹੈ ਕਿ ਸ਼ਹੀਦ ਦਾ ਪਰਿਵਾਰ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਰੋਜ਼ੀ-ਰੋਟੀ ਲਈ ਦੂਜਿਆਂ ਦੇ ਮੂੰਹ ਵੱਲ ਵੇਖਣਾ ਪੈਂਦਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਕਤ ਪਰਿਵਾਰ ਦੇ ਮਕਾਨ ਦੀ ਹਾਲਤ ਵੀ ਕੋਈ ਬਹੁਤੀ ਚੰਗੀ ਨਹੀਂ ਹੈ ਅਤੇ ਬੀਬੀ ਸੁਰਿੰਦਰ ਕੌਰ ਦੀ ਪਿੰਡ ਦੀ ਹੀ ਭਾਈ ਘੱਨ੍ਹਈਆ ਜੀ ਵੈੱਲਫੇਅਰ ਸੁਸਾਇਟੀ ਵੱਲੋਂ ਥੋੜੀ ਬਹੁਤ ਵਿੱਤੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਸ਼ਹੀਦ ਹਜ਼ਾਰਾ ਸਿੰਘ ਦੇ ਪਰਿਵਾਰ ਦੀ ਸਾਰ ਲਵੇ ਤਾਂ ਜੋ ਉਨ੍ਹਾਂ ਦੀ ਹਾਲਤ ਕੁਝ ਸੁਧਰ ਸਕੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਮਿਲਿਆ ਲਾਵਾਰਿਸ ਬੈਗ, ਪੁਲਸ ਨੂੰ ਪਈਆਂ ਭਾਜੜਾਂ
ਇਹ ਵੀ ਪੜ੍ਹੋ: ਕੋਰੋਨਾ ਵੈਕਸੀਨੇਸ਼ਨ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਸਕੂਲਾਂ ਦੇ ਸਟਾਫ਼ ਨੂੰ ਨਵੇਂ ਹੁਕਮ ਜਾਰੀ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅੰਮ੍ਰਿਤਸਰ ਪਹੁੰਚੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਕਿਹਾ-ਉਹ ਦਿਨ ਦੂਰ ਨਹੀਂ ਜਦੋਂ 5 ਰੁਪਏ ਪ੍ਰਤੀ ਯੂਨਿਟ ਮਿਲੇਗੀ ਬਿਜਲੀ
NEXT STORY