ਮਹਿਲ ਕਲਾਂ/ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) : ਪਿੰਡ ਵਜੀਦਕੇ ਕਲਾਂ ਦੇ ਜੰਮਪਲ ਤੇ 10 ਜੈਕ ਰਾਇਫਲ ਬਟਾਲੀਅਨ ਭਾਰਤੀ ਫ਼ੌਜ ਦੇ ਜਵਾਨ ਜਸਵੀਰ ਸਿੰਘ (27) ਪੁੱਤਰ ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ 'ਚ ਲਿਪਟੀ ਪਿੰਡ ਪਹੁੰਚੀ। ਭਾਰਤੀ ਫ਼ੌਜ ਦੇ ਸੂਬੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਮ੍ਰਿਤਕ ਦੇਹ ਨੂੰ ਜਵਾਨਾਂ ਵੱਲੋਂ ਪਿੰਡ ਵਜੀਦਕੇ ਕਲਾਂ ਵਿਖੇ ਲੈ ਕੇ ਪੁੱਜਣ 'ਤੇ ਪਿੰਡ ਵਾਸੀਆਂ ਵੱਲੋਂ ਜਸਵੀਰ ਸਿੰਘ ਅਮਰ ਰਹੇ ਦੇ ਨਾਅਰੇ ਲਾਏ ਗਏ। ਫੁੱਲਾਂ ਦੀ ਵਰਖਾ ਕਰਕੇ ਪਿੰਡ ਦੇ ਸ਼ਮਸ਼ਾਨਘਾਟ 'ਚ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜਸਵੀਰ ਸਿੰਘ ਵਜੀਦਕੇ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੀ ਸੁਰੱਖਿਆ ਦੇ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਹਦਾਇਤ
ਇਸ ਮੌਕੇ ਵੱਖ-ਵੱਖ ਰਾਜਨੀਤਕ, ਧਾਰਮਿਕ, ਸਮਾਜਿਕ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਇਲਾਕੇ ਭਰ ਦੇ ਮੋਹਤਬਰਾਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਸਬ-ਡਵੀਜ਼ਨ ਮਹਿਲ ਕਲਾਂ ਦੇ ਐੱਸਡੀਐੱਮ ਸੁਖਪਾਲ ਸਿੰਘ, ਤਹਿਸੀਲ ਮਹਿਲ ਕਲਾਂ ਦੇ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ, ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਕੈਂਥ, ਡੀਐੱਸਪੀ ਮਹਿਲ ਕਲਾਂ ਗਮਦੂਰ ਸਿੰਘ ਚਾਹਲ, ਥਾਣਾ ਠੁੱਲੀਵਾਲ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ, ਭਾਰਤੀ ਫ਼ੌਜ ਦੇ ਸੂਬੇਦਾਰ ਜਸਵਿੰਦਰ ਸਿੰਘ ਵੱਲੋਂ ਸ਼ਹੀਦ ਜਸਬੀਰ ਸਿੰਘ ਦੀ ਮ੍ਰਿਤਕ ਦੇਹ ਉਪਰ ਫੁੱਲਮਾਲਾਵਾਂ ਭੇਟ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਮਸਕਟ 'ਚ ਫਸੀਆਂ ਪੰਜਾਬੀ ਔਰਤਾਂ ਨੂੰ ਲੈ ਕੇ ਕੀਤੀ ਇਹ ਮੰਗ
ਇਸ ਮੌਕੇ 9 ਮੈਕ ਆਈਐੱਨਐੱਫ ਬਟਾਲੀਅਨ ਦੇ ਸੂਬੇਦਾਰ ਮੁਰਗੰਨ ਕੇ ਅਤੇ ਬੀਰਬਲ ਸਿੰਘ ਦੀ ਅਗਵਾਈ ਹੇਠ ਫ਼ੌਜੀ ਟੁਕੜੀ ਵੱਲੋਂ ਹਵਾਈ ਫਾਇਰ ਕਰਕੇ ਉਲਟੇ ਹਥਿਆਰਾਂ ਨਾਲ ਸਲਾਮੀ ਦਿੱਤੀ ਗਈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਫ਼ੌਜੀ ਜਵਾਨ ਜਸਬੀਰ ਸਿੰਘ ਮਾਪਿਆਂ ਦਾ ਲਾਡਲਾ ਤੇ ਇਕਲੌਤਾ ਸਪੁੱਤਰ ਸੀ, ਉਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਅਤੇ ਇਲਾਕੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਿਧਾਇਕ ਪੰਡੋਰੀ ਨੇ ਪਰਿਵਾਰਕ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਗਜ਼ੀ ਕਾਰਵਾਈ ਪੂਰੀ ਹੋਣ ਉਪਰੰਤ ਪੰਜਾਬ ਸਰਕਾਰ ਵੱਲੋਂ ਮਿਲਦੇ ਲਾਭ ਦਿਵਾਏ ਜਾਣਗੇ। ਇਸ ਮੌਕੇ ਸਬ-ਡਵੀਜ਼ਨ ਮਹਿਲ ਕਲਾਂ ਦੇ ਐੱਸਡੀਐੱਮ ਸੁਖਪਾਲ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੂਰੀ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਤੱਕ ਭੇਜੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜ਼ੀਫ਼ਾ ਦੇਣ ਲਈ 110 ਲੱਖ ਰੁਪਏ ਦੀ ਰਾਸ਼ੀ ਜਾਰੀ
ਇਸ ਮੌਕੇ ਹਲਕਾ ਚੰਨਣਵਾਲ ਤੋਂ ਐੱਸਜੀਪੀਸੀ ਮੈਂਬਰ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਾਬਾ ਬਲਬੀਰ ਸਿੰਘ ਘੁੰਨਸ, ਸਾਬਕਾ ਸੈਨਿਕਾਂ ਵੈੱਲਫੇਅਰ ਸੁਸਾਇਟੀ ਦੇ ਆਗੂ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ, ਸੂਬੇਦਾਰ ਮੁਖਤਿਆਰ ਸਿੰਘ, ਕੈਪਟਨ ਹਰਨੇਕ ਸਿੰਘ, ਹੌਲਦਾਰ ਚਰਨ ਸਿੰਘ, ਹੌਲਦਾਰ ਲਾਭ ਸਿੰਘ, ਕਿਸਾਨ ਆਗੂ ਕੁਲਜੀਤ ਸਿੰਘ ਵਜੀਦਕੇ ਕਲਾਂ, ਪਟਵਾਰੀ ਮੰਦਰ ਸਿੰਘ ਨੰਬਰਦਾਰ, ਰਜਿੰਦਰ ਸਿੰਘ ਵਜੀਦਕੇ ਸਰਪੰਚ, ਜਸ਼ਨਜੀਤ ਸਿੰਘ ਰਾਣੂੰ ਅਮਲਾ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ, ਸੀਨੀਅਰ ਆਗੂ ਸਾਬਕਾ ਸਰਪੰਚ ਦਰਸ਼ਨ ਸਿੰਘ ਰਾਣੂ ਹਮੀਦੀ, ਦਲਬੀਰ ਸਿੰਘ ਗੋਲਡੀ ਸਾਬਕਾ ਸਰਪੰਚ, ਢਾਡੀ ਨਾਥ ਸਿੰਘ ਹਮੀਦੀ, ਸਾਬਕਾ ਸੈਨਿਕਾਂ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਤੋਂ ਇਲਾਵਾ ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ, ਇਲਾਕੇ ਭਰ ਦੇ ਸਰਪੰਚਾਂ-ਪੰਚਾਂ ਤੇ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨਵਜੋਤ ਸਿੱਧੂ ਦੀ ਸੁਰੱਖਿਆ ਦੇ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਹਦਾਇਤ
NEXT STORY