ਗੁਰਦਾਸਪੁਰ (ਗੁਰਪ੍ਰੀਤ ਸਿੰਘ): ਜੰਮੂ ਦੇ ਊਧਮਪੁਰ ਵਿਖੇ ਪੈਟਰੋਲਿੰਗ ਦੌਰਾਨ ਸ਼ਹੀਦ ਹੋਏ ਸੈਨਾ ਦੇ ਹੌਲਦਾਰ ਕਲਾਨੌਰ ਦੇ ਰਹਿਣ ਵਾਲੇ 31 ਸਾਲਾ ਮਲਕੀਤ ਸਿੰਘ ਦਾ ਸਸਕਾਰ ਪੂਰੇ ਸੈਨਿਕ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਦੌਰਾਨ ਹਰ ਅੱਖ ਨਮ ਸੀ ਅਤੇ ਕਲਾਨੌਰ ਇਲਾਕੇ ਦੇ ਕਿਸਾਨਾਂ ਨੇ ਆਪਣਾ ਟਰੈਕਟਰ ਮਾਰਚ ਵੀ ਰੱਦ ਕਰ ਦਿੱਤਾ। ਉੱਥੇ ਹੀ ਸ਼ਹਿਰ ਦੇ ਦੁਕਾਨਦਾਰਾਂ ਨੇ ਸ਼ਹੀਦ ਦੀ ਸ਼ਹਾਦਤ ਦੇ ਸਨਮਾਨ ਵਿਚ ਦੁਕਾਨਾਂ ਵੀ ਬੰਦ ਰੱਖੀਆਂ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਸ਼ਹੀਦ ਮਲਕੀਤ ਸਿੰਘ ਦੇ ਮਮੇਰੇ ਭਰਾ ਪ੍ਰਦੀਪ ਸਿੰਘ ਨੇ ਦੱਸਿਆ ਕਿ ਸ਼ਹੀਦ ਮਲਕੀਤ ਸਿੰਘ ਦੇ ਪਿਤਾ ਦੀ ਮੌਤ ਜਦੋਂ ਹੋਈ ਸੀ ਉਹ ਬਿਲਕੁਲ ਬੱਚੇ ਸੀ। ਉਨ੍ਹਾਂ ਦੀ ਮਾਂ ਨੇ ਬਹੁਤ ਮਿਹਨਤ ਕਰਕੇ ਦੋਵਾਂ ਭਰਾਵਾਂ ਨੂੰ ਪਾਲਿਆ ਅਤੇ ਫ਼ੌਜ ਵਿਚ ਭਰਤੀ ਕਰਵਾਇਆ ਤੇ ਅੱਜ ਮਲਕੀਤ ਸਿੰਘ ਨੇ ਦੇਸ਼ ਦੀ ਖਾਤਰ ਸ਼ਹਾਦਤ ਹਾਸਲ ਕਰ ਲਈ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਦੀ ਪਤਨੀ ਨੂੰ ਕੋਈ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਆਪਣੀ ਬੱਚੀ ਦਾ ਭਵਿੱਖ ਸੰਵਾਰ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ ਕਰਵਾਉਣਾ ਚਾਹੁੰਦੇ ਨੇ ਮੂਸੇਵਾਲਾ ਦੇ 'ਕਾਤਲ'! ਹੋਇਆ ਵੱਡਾ ਖ਼ੁਲਾਸਾ
ਸਸਕਾਰ ਵਿਚ ਪਹੁੰਚੇ ਕਿਸਾਨ ਆਗੂ ਹਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪੂਰੇ ਭਾਰਤ ਵਿਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ਪਰ ਸ਼ਹੀਦ ਮਲਕੀਤ ਸਿੰਘ ਦੀ ਸ਼ਹਾਦਤ ਕਾਰਨ ਕਲਾਨੌਰ ਵਿਖੇ ਟਰੈਕਟਰ ਮਾਰਚ ਰੱਦ ਕਰ ਦਿੱਤਾ ਗਿਆ ਹੈ ,ਉੱਥੇ ਹੀ ਦੁਕਾਨਦਾਰਾਂ ਨੇ ਵੀ ਦੁਕਾਨਾਂ ਬੰਦ ਰੱਖੀਆਂ ਹਨ ਪਰ ਖੇਦ ਇਸ ਗੱਲ ਗੱਲ ਹੈ ਕਿ ਕੋਈ ਸਰਕਾਰੀ ਨੁਮਾਇੰਦਾ ਸ਼ਹੀਦ ਦੇ ਸੰਸਕਾਰ ਤੇ ਨਹੀਂ ਪਹੁੰਚਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ
NEXT STORY