ਚੀਮਾ ਮੰਡੀ (ਤਰਲੋਚਨ ਗੋਇਲ): ਲੱਦਾਖ ਦੀ ਗਲਵਾਨ ਘਾਟੀ 'ਚ ਭਾਰਤ ਵਲੋਂ ਦੇਸ਼ ਦੀ ਰਾਖੀ ਕਰਦੇ ਹੋਏ ਚੀਨ ਨਾਲ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਰੈਜੀਮੈਂਟ ਦੇ ਜਾਂਬਾਜ਼ ਸਿਪਾਹੀ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅੱਜ ਉਨ੍ਹਾਂ ਦੇ ਘਰ ਪੁੱਜੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼ਹੀਦ ਗੁਰਬਿੰਦਰ ਸਿੰਘ ਦੀ ਸ਼ਹਾਦਤ ਨੂੰ ਸਲਿਊਟ ਕੀਤਾ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਦਿਨ ਚੜ੍ਹਦਿਆਂ ਹੀ 7 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮਾਤਾ ਹਰਪਾਲ ਕੌਰ ਵੀ ਮੌਜੂਦ ਸਨ। ਸ਼ਹੀਦ ਗੁਰਬਿੰਦਰ ਸਿੰਘ ਦੇ ਪਿਤਾ ਲਾਭ ਸਿੰਘ ਮਾਤਾ ਚਰਨਜੀਤ ਕੌਰ ਭੈਣ ਸੁਖਜੀਤ ਕੌਰ ਤੇ ਭਰਾ ਗੁਰਪ੍ਰੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸਾਰਾ ਦੇਸ਼ ਤੁਹਾਡੇ ਨਾਲ ਹੈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਆਨ ਬਾਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਭਾਰਤ ਚੀਨ ਬਾਰਡਰ ਤੇ ਲੱਦਾਖ ਦੀ ਗਲਵਾਨ ਘਾਟੀ 'ਚ ਦੁਸ਼ਮਣ ਦੇ ਦੰਦ ਖੱਟੇ ਕਰਦੇ ਹੋਏ ਸ਼ਹੀਦ ਗੁਰਬਿੰਦਰ ਸਿੰਘ ਦਾ ਪਰਿਵਾਰ ਹੁਣ ਦੇਸ਼ ਦਾ ਪਰਿਵਾਰ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ ਤੇ ਰੱਖੇ ਜਾਣ ਤੇ ਤਸੱਲੀ ਪ੍ਰਗਟ ਕੀਤੀ ਤੇ ਕਿਹਾ ਇਸ ਸ਼ਹਾਦਤ ਦਾ ਕੋਈ ਮੁੱਲ ਤਾ ਨਹੀਂ ਪਾਇਆ ਜਾ ਸਕਦਾ ਪਰ ਸਰਕਾਰਾਂ ਜਿੰਨੇ ਵੀ ਉਪਰਾਲੇ ਕਰਨ ਉਨੇ ਹੀ ਥੋੜ੍ਹੇ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਸ਼ਹੀਦ ਦੀ ਯਾਦ 'ਚ ਖੇਡ ਸਟੇਡੀਅਮ, ਲਾਈਬ੍ਰੇਰੀ ਤੇ ਕਿਸੇ ਵੱਡੀ ਸੜਕ ਦਾ ਨਾਂ ਰੱਖਣ ਦੀ ਮੰਗ ਕਰਨ ਦੇ ਨਾਲ-ਨਾਲ ਉਨ੍ਹਾਂ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਸਰਕਾਰੀ ਨੌਕਰੀ ਨੇੜਲੇ ਖੇਤਰ 'ਚ ਹੀ ਦਿੱਤੀ ਜਾਵੇ, ਕਿਉਂਕਿ ਸ਼ਹੀਦ ਗੁਰਬਿੰਦਰ ਸਿੰਘ ਦੇ ਘਰ 'ਚ ਮਾਤਾ-ਪਿਤਾ ਬਜ਼ੁਰਗ ਹਨ ਤੇ ਭਰਾ ਦੇ ਬੱਚੇ ਵੀ ਛੋਟੇ ਹਨ।
ਇਹ ਵੀ ਪੜ੍ਹੋ: ਦਾਜ ਦੀ ਬਲੀ ਚੜ੍ਹੀ ਮਾਪਿਆਂ ਦੀ ਲਾਡਲੀ ਧੀ, ਫਾਹਾ ਲੈ ਕੀਤੀ ਖ਼ੁਦਕੁਸ਼ੀ
ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਬਾਕੀ ਯਾਦਗਾਰਾਂ ਵੀ ਜਲਦੀ ਬਣਾਈਆਂ ਜਾਣਗੀਆਂ: ਰਾਜਾ ਬੀਰ ਕਲਾਂ
ਚੀਮਾ ਮੰਡੀ (ਗੋਇਲ): ਭਾਰਤ ਚੀਨ ਬਾਰਡਰ ਤੇ ਲੱਦਾਖ ਦੀ ਗਲਵਾਨ ਘਾਟੀ 'ਚ ਸ਼ਹੀਦ ਹੋਏ ਪੰਜਾਬ ਰੈਜੀਮੈਂਟ ਦੇ ਸਿਪਾਹੀ ਗੁਰਬਿੰਦਰ ਸਿੰਘ ਤੋਲਾਵਾਲ ਦੀ ਯਾਦ ਨੂੰ ਸਮਰਪਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਐਲਾਨ ਤਹਿਤ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ ਤੇ ਰੱਖਣ ਤੋਂ ਇਲਾਵਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਉਦਮ ਸਦਕਾ ਚੀਮਾ ਮੰਡੀ ਤੋਂ ਸ਼ਹੀਦ ਗੁਰਬਿੰਦਰ ਸਿੰਘ ਦੇ ਜੱਦੀ ਪਿੰਡ ਤੋਲਾਵਾਲ ਨੂੰ ਜਾਦੀ ਸੜਕ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਪਿੰਡ ਤੋਲਾਵਾਲ ਵਿਖੇ ਗ੍ਰਾਮ ਪੰਚਾਇਤ ਨਾਲ ਮੀਟਿੰਗ ਕਰਦੀਆਂ ਕੀਤਾ।
ਇਹ ਵੀ ਪੜ੍ਹੋ: ਅਸਲਾ ਧਾਰਕਾਂ ਲਈ ਨਵੀਂ ਡੈੱਡਲਾਈਨ ਜਾਰੀ,ਹੁਣ 2 ਤੋਂ ਵੱਧ ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ!
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਬੀਰ ਕਲਾਂ ਨੇ ਕਿਹਾ ਕਿ ਸ਼ਹੀਦ ਗੁਰਬਿੰਦਰ ਸਿੰਘ ਦੀ ਯਾਦ 'ਚ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਜਿਵੇਂ ਖੇਡ ਸਟੇਡੀਅਮ, ਸਕੂਲ ਨੂੰ ਅਪਗ੍ਰੇਡ ਕਰਨਾ, ਲਾਇਬ੍ਰੇਰੀ ਤੋਂ ਇਲਾਵਾ ਚੀਮਾ ਮੰਡੀ ਤੋਂ ਸ਼ਹੀਦ ਗੁਰਬਿੰਦਰ ਸਿੰਘ ਦੇ ਜਖੇਪਲ ਰੋਡ ਤੇ ਸਥਿਤ ਘਰ ਨੂੰ ਜਾਂਦੀ ਸੜਕ ਨੂੰ ਵੀ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪੰਚਾਇਤ ਤੇ ਪਿੰਡ ਵਾਸੀਆਂ ਦੀ ਅਗਵਾਈ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਮੇਵਾ ਸਿੰਘ, ਸਮਾਜ ਸੇਵੀ ਮਲਕੀਤ ਸਿੰਘ ਗੋਰਾਇਆ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।
ਪੰਜਾਬ 'ਚ ਬੇਕਾਬੂ ਹੋਇਆ ਕੋਰੋਨਾ, ਮੁੜ ਲਾਗੂ ਹੋ ਸਕਦੀ ਹੈ ਮੁਕੰਮਲ 'ਤਾਲਾਬੰਦੀ'
NEXT STORY