ਜਲੰਧਰ— ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਹੈ ਕਿ ਚੀਨ ਅਤੇ ਪਾਕਿਸਤਾਨ ਪ੍ਰਤੀ ਕੇਂਦਰ ਸਰਕਾਰ ਅਤੇ 56 ਇੰਚ ਦੀ ਛਾਤੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਨਰਮ ਰਵੱਈਆ ਕਿਉਂ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਅੱਤਵਾਦ ਨਾਲ ਲੜਨ ਦੀ ਗੱਲ ਆਉਂਦੀ ਹੈ ਤਾਂ ਨਾਲ ਹੀ ਇਹ ਸਵਾਲ ਵੀ ਸੁਭਾਵਿਕ ਹੀ ਪੈਦਾ ਹੁੰਦਾ ਹੈ ਕਿ ਅਸੀਂ ਜੰਮੂ-ਕਸ਼ਮੀਰ ਦੇ ਹਿਜਰਤਕਾਰੀਆਂ ਲਈ ਕੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ਾਂ ਦੀਆਂ ਤਾਕਤਾਂ ਨੇ ਪੰਜਾਬ ਸਣੇ ਉੱਤਰ ਭਾਰਤ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚੀ ਹੋਈ ਹੈ। ਇਕ ਸਾਜ਼ਿਸ਼ ਦੇ ਤਹਿਤ ਇਹ ਤਾਕਤਾਂ ਸਿਰ ਚੁੱਕਣ ਦਾ ਯਤਨ ਕਰ ਰਹੀਆਂ ਹਨ ਅਤੇ ਸਾਨੂੰ ਇਨ੍ਹਾਂ ਤਾਕਤਾਂ ਨਾਲ ਲੜਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਬੈਠੇ ਕੁਝ ਅਨਸਰ ਪਾਕਿਸਤਾਨ ਅਤੇ ਉਸ ਦੀ ਏਜੰਸੀ ਆਈ. ਐੱਸ. ਆਈ. ਤੋਂ ਪੈਸੇ ਲੈ ਕੇ ਪੰਜਾਬ ਦੇ ਵਿਰੁੱਧ ਕੰਮ ਕਰ ਰਹੇ ਹਨ। ਇਸ ਪਾਸੇ ਵੀ ਸਾਵਧਾਨੀ ਰੱਖਣ ਦੀ ਜ਼ਰੂਰਤ ਹੈ।
ਸੂਰਜੇਵਾਲਾ ਨੇ ਕਿਹਾ ਕਿ ਜਦ ਵੀ ਪੰਜਾਬ ਦੇ ਮੁੱਖ ਮੰਤਰੀ ਜਾਂ ਕੋਈ ਹੋਰ ਨੇਤਾ ਵਿਦੇਸ਼ ਜਾਂਦਾ ਹੈ ਤਾਂ ਉਸ ਦਾ ਵਿਰੋਧ ਇਨ੍ਹਾਂ ਅਨਸਰਾਂ ਵੱਲੋਂ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਪਾਕਿਸਤਾਨ ਤੋਂ ਮਦਦ ਮਿਲ ਰਹੀ ਹੁੰਦੀ ਹੈ। ਉਨ੍ਹਾਂ ਡੋਕਲਾਮ ਵਿਚ ਚੀਨ ਵਲੋਂ ਕੀਤੇ ਗਏ ਫੌਜੀ ਅਭਿਆਸ ਦੀ ਚਰਚਾ ਕਰਦੇ ਹੋਏ ਕਿਹਾ ਕਿ ਚੀਨ ਭਾਰਤ ਨੂੰ ਅੱਖਾਂ ਦਿਖਾ ਰਿਹਾ ਹੈ। ਸਿਲੀਗੁੜੀ ਤਕ ਚੀਨ ਨੇ ਆਪਣੀ ਸੜਕ ਬਣਾ ਲਈ ਹੈ ਪਰ ਭਾਰਤ ਸਰਕਾਰ ਚੁੱਪ ਬੈਠੀ ਹੈ। ਹੁਕਮਰਾਨਾਂ ਦੀ ਜਵਾਬਦੇਹੀ ਵੀ ਤੈਅ ਕਰਨ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦੀ ਕੋਸ਼ਿਸ਼ ਭਾਰਤ ਨੂੰ ਤੋੜਨ ਦੀ ਹੈ ਪਰ ਉਨ੍ਹਾਂ ਨੂੰ ਇਹ ਸਮਝ ਨਹੀਂ ਆਉਂਦਾ ਕਿ 56 ਇੰਚ ਦੀ ਛਾਤੀ ਹੋਣ ਦਾ ਦਾਅਵਾ ਕਰਨ ਵਾਲੇ ਲੋਕ ਚੁੱਪ ਕਿਉਂ ਬੈਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਠਾਨਕੋਟ ਖੇਤਰ 'ਚ ਜਦ ਅੱਤਵਾਦੀ ਹਮਲਾ ਹੁੰਦਾ ਹੈ ਤਾਂ ਉਸ ਨੂੰ ਰੋਕਣ 'ਚ ਕੇਂਦਰੀ ਹੁਕਮਰਾਨ ਅਸਫਲ ਕਿਉਂ ਰਹਿੰਦੇ ਹਨ।
ਬਲੀਦਾਨ ਦੀ ਮਿਸਾਲ ਹੈ ਇਹ ਮੰਚ : ਮਾਸਟਰ ਮੋਹਨ ਲਾਲ
NEXT STORY