ਚੰਡੀਗੜ੍ਹ (ਭੁੱਲਰ) - ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਸ਼ਹੀਦ ਸੈਨਿਕ ਪਰਿਵਾਰਾਂ ਦੇ ਮੈਂਬਰਾਂ ਨੂੰ ਅੱਜ ਚੰਡੀਗੜ੍ਹ ਪਹੁੰਚਣ 'ਤੇ ਪੁਲਸ ਨੇ ਹਿਰਾਸਤ 'ਚ ਲੈ ਲਿਆ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇਥੇ ਸੂਬੇ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਮਿਲਣ ਪਹੁੰਚੇ ਸਨ। ਜਿਵੇਂ ਹੀ ਉਹ ਉਨ੍ਹਾਂ ਦੀ ਕੋਠੀ ਨੇੜੇ ਪਹੁੰਚੇ ਤਾਂ ਪੁਲਸ ਨੇ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਹੋਈ ਬਹਿਸਬਾਜ਼ੀ ਦੇ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਵਾਉਣ ਦੀ ਥਾਂ ਪੁਲਸ ਵਲੋਂ ਹਿਰਾਸਤ 'ਚ ਲੈ ਲਿਆ ਗਿਆ। ਸ਼ਹੀਦ ਸੈਨਿਕ ਪਰਿਵਾਰਾਂ ਦੇ ਮੈਂਬਰਾਂ ਨੇ ਪੁਲਸ 'ਤੇ ਉਨ੍ਹਾਂ ਨਾਲ ਬਦਸਲੂਕੀ ਤੇ ਮਾੜੀ ਭਾਸ਼ਾ ਦੀ ਵਰਤੋਂ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕੈਪਟਨ ਸਰਕਾਰ ਖਿਲਾਫ ਵੀ ਰੋਸ ਜਤਾਉਂਦੇ ਹੋਏ ਕਿਹਾ ਕਿ ਸਰਕਾਰ ਦੇ ਮੁਖੀ ਖੁਦ ਇਕ ਸਾਬਕਾ ਸੈਨਿਕ ਅਧਿਕਾਰੀ ਹਨ, ਉਨ੍ਹਾਂ ਵਲੋਂ ਹੀ ਸ਼ਹੀਦ ਸੈਨਿਕਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ। ਸੈਨਿਕ ਪਰਿਵਾਰਾਂ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁੱਖ ਮੰਗ ਭਾਰਤ-ਪਾਕਿ ਜੰਗ ਦੇ ਬਾਅਦ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਵਾਉਣ ਦੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਸਮੇਂ ਵੀ ਉਨ੍ਹਾਂ ਅੰਦੋਲਨ ਕੀਤਾ ਸੀ ਪਰ ਮਾਮਲੇ ਹੁਣ ਵੀ ਜਿਓਂ ਦੇ ਤਿਓਂ ਬਰਕਰਾਰ ਹਨ।
ਸਾਹਿਬ ਸਿੰਘ ਖੋਲ੍ਹੇਗਾ ਇੰਦਰਜੀਤ ਦੇ ਨਸ਼ਾ ਸਮੱਗਲਰਾਂ ਨਾਲ ਗੁੱਝੇ ਭੇਦ
NEXT STORY