ਬਮਿਆਲ/ਪਠਾਨਕੋਟ (ਮੁਨੀਸ਼, ਆਦਿਤਿਆ, ਸ਼ਾਰਦਾ) - ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਕਸਬਾ ਬਮਿਆਲ ਨੇੜੇ ਸਥਿਤ ਬੀ. ਐੱਸ. ਐੱਫ. ਦੀ ਸ਼ਹੀਦ ਸੁਭਾਸ਼ ਪੋਸਟ (ਟਿੰਡਾ ਫਾਰਵਰਡ) ਦੇ ਪਿੱਲਰ ਨੰਬਰ 13 ਨੇੜੇ ਰਾਤ 12 ਵਜੇ ਪਾਕਿਸਤਾਨੀ ਡਰੋਨ ਨੇ ਭਾਰਤੀ ਸਰਹੱਦ ਵਿਚ ਘੁਸਪੈਠ ਦੀ ਕੋਸ਼ਿਸ਼ ਕੀਤੀ। ਡਰੋਨ ਦਾ ਪਤਾ ਲੱਗਦੇ ਸਾਰ ਬੀ. ਐੱਸ. ਐੱਫ. ਨੇ 46 ਰਾਊਂਡ ਫਾਇਰ ਕਰ ਦਿੱਤਾ, ਜਿਸ ਕਾਰਨ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ।
ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ
ਇਸ ਘਟਨਾ ਤੋਂ ਬਾਅਦ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਪੁਲਸ ਵਲੋਂ ਰਾਤ ਨੂੰ ਹੀ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ। ਤਲਾਸ਼ੀ ਮੁਹਿੰਮ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਲਾਰੈਂਸ ਬਿਸ਼ਨੋਈ ਦੀ ਸਖ਼ਤ ਸੁਰੱਖਿਆ ਹੇਠ ਹੁਸ਼ਿਆਰਪੁਰ ਅਦਾਲਤ 'ਚ ਪੇਸ਼ੀ, ਪੁਲਸ ਨੂੰ ਮੁੜ ਮਿਲਿਆ ਰਿਮਾਂਡ
NEXT STORY