Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    9:21:20 PM

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • punjab police sho arrested

    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼: ਜਲ੍ਹਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲਾ 'ਸ਼ਹੀਦ ਊਧਮ ਸਿੰਘ'

PUNJAB News Punjabi(ਪੰਜਾਬ)

ਸ਼ਹੀਦੀ ਦਿਹਾੜੇ 'ਤੇ ਵਿਸ਼ੇਸ਼: ਜਲ੍ਹਿਆਂਵਾਲੇ ਬਾਗ਼ ਦੇ ਖ਼ੂਨੀ ਸਾਕੇ ਦਾ ਬਦਲਾ ਲੈਣ ਵਾਲਾ 'ਸ਼ਹੀਦ ਊਧਮ ਸਿੰਘ'

  • Edited By Rajwinder Kaur,
  • Updated: 31 Jul, 2020 11:50 AM
Jalandhar
shaheed udham singh martyr s day
  • Share
    • Facebook
    • Tumblr
    • Linkedin
    • Twitter
  • Comment

ਜਦ ਵੀ ਦੇਸ਼ ਦੇ ਮਹਾਨ ਸ਼ਹੀਦਾਂ ਦੀ ਗੱਲ ਚੱਲਦੀ ਹੈ ਤਾਂ ਊਧਮ ਸਿੰਘ ਦਾ ਨਾਂ ਦੇਸ਼ ਦੇ ਚੋਟੀ ਦੇ ਕੌਮੀ ਸ਼ਹੀਦਾਂ ਵਿੱਚ ਆਉਂਦਾ ਹੁੰਦਾ ਹੈ। ਬੇਸ਼ੱਕ ਅੱਜ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ ਵਾਸੀ ਫਖਰ ਮਹਿਸੂਸ ਕਰਦੇ ਹਨ, ਉਥੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। 

ਊਧਮ ਸਿੰਘ ਦਾ ਅਸਲ ਨਾਂ ਸ਼ੇਰ ਸਿੰਘ ਸੀ। ਆਪ ਦਾ ਜਨਮ 26 ਦਸੰਬਰ 1899 ਨੂੰ ਸੁਨਾਮ ਵਿਖੇ ਹੋਇਆ। ਸੁਨਾਮ ਉਸ ਸਮੇਂ ਪਟਿਆਲਾ ਰਿਆਸਤ ਦਾ ਇਕ ਹਿੱਸਾ ਸੀ। ਆਪ ਦੇ ਪਿਤਾ ਟਹਿਲ ਸਿੰਘ ਉਸ ਸਮੇਂ ਨੇੜਲੇ ਪਿੰਡ ਉਪਲੀ ਵਿਖੇ ਰੇਲਵੇ ਫ਼ਾਟਕ ਤੇ ਚੌਂਕੀਦਾਰ ਵਜੋਂ ਨੌਕਰੀ ਕਰਦੇ ਸਨ। ਸ਼ੇਰ ਸਿੰਘ ਅਜੇ ਮਹਿਜ਼ ਸੱਤ ਸਾਲਾਂ ਦਾ ਵੀ ਨਹੀਂ ਸੀ ਹੋਇਆ ਕਿ ਉਸਦੇ ਸਿਰ ਉੱਤੋਂ ਮਾਂ-ਬਾਪ ਦੋਵਾਂ ਦਾ ਹੀ ਸਾਇਆ ਉੱਠ ਗਿਆ। ਮਾਪਿਆਂ ਦਾ ਸਾਇਆ ਖੁਸ ਜਾਣ ਉਪਰੰਤ ਊਧਮ ਸਿੰਘ ਨੂੰ ਖਾਲਸਾ ਯਤੀਮਖ਼ਾਨਾ ਅੰਮ੍ਰਿਤਸਰ ਵਿਖੇ ਦਾਖਲ ਕਰਵਾ ਦਿੱਤਾ ਗਿਆ ।

ਸੰਨ 1919 ਵਿਚ ਜਲ੍ਹਿਆਂਵਾਲਾ ਬਾਗ਼ ਦੇ ਹੱਤਿਆ ਕਾਂਡ ਦੇ ਫਟੜਾਂ ਦੀ ਸੇਵਾ ਉਤੇ ਲੱਗੇ ਹੋਣ ਕਾਰਨ ਸਾਰੀ ਦੁਰਘਟਨਾ ਦੀ ਦਰਦਨਾਕ ਝਾਕੀ ਉਸ ਦੀਆਂ ਅੱਖਾਂ ਅੱਗੋਂ ਦੀ ਲੰਘੀ, ਜਿਸ ਦਾ ਉਸ ਦੇ ਨਿਰਛਲ ਅਤੇ ਕੋਮਲ ਦਿਲ ਉਤੇ ਇਸ ਕਦਰ ਡੂੰਘਾ ਅਸਰ ਪਿਆ ਕਿ ਉਸ ਨੇ ਉਕਤ ਜ਼ੁਲਮ ਦਾ ਬਦਲਾ ਲੈਣ ਦੀ ਪੱਕੀ ਠਾਣ ਲਈ। ਇਹ ਵੀ ਕਿਹਾ ਜਾਂਦਾ ਹੈ ਕਿ ਲਾਸ਼ਾਂ ਦੇ ਢੇਰ ਵਿਚ ਖੜੋਕੇ ਉਸ ਨੇ ਪ੍ਰਣ ਕੀਤਾ ਕਿ ਮੈਂ ਪੰਜਾਬ ਦੇ ਗਵਰਨਰ ਓਡਵਾਇਰ ਨੂੰ ਮਾਰ ਕੇ ਇਸ ਜ਼ੁਲਮ ਦਾ ਬਦਲਾ ਲਵਾਂਗਾ । 

ਪੜ੍ਹੋ ਇਹ ਵੀ ਖਬਰ - ਮਿੱਟੀ-ਪਾਣੀ ਤੇ ਮਨੁੱਖੀ ਸਿਹਤ ਲਈ ਹੋਰ ‘ਖਤਰਨਾਕ’ ਹੋ ਸਕਦੀ ‘ਜ਼ਹਿਰਾਂ’ ਨੂੰ ਬੈਨ ਕਰਨ ’ਚ ਕੀਤੀ ਦੇਰੀ

ਜਲ੍ਹਿਆਂਵਾਲੇ ਬਾਗ਼ ਦੀ ਦੁਖਾਂਤਕ ਘਟਨਾ ਤੋਂ ਛੇਤੀ ਬਾਅਦ ਉਹ ਇਨਕਲਾਬੀਆਂ ਦੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੌਰਾਨ ਨੌਜਵਾਨ ਭਾਰਤ ਸਭਾ ਦਾ ਮੈਂਬਰ ਬਣ ਕੇ ਕੁਝ ਕੰਮ ਕੀਤੇ। ਇਸੇ ਵਿਚਕਾਰ ਇਕ ਠੇਕੇਦਾਰ ਦੀ ਸਹਾਇਤਾ ਨਾਲ ਊਧਮ ਮੈਕਸੀਕੋ ਰਾਹੀਂ ਅਮਰੀਕਾ ਜਾ ਪੁੱਜਾ। ਚੰਗਾ ਮਕੈਨਿਕ ਹੋਣ ਕਰਕੇ ਹਵਾਈ ਜਹਾਜ਼ਾਂ ਦੀ ਇਕ ਕੰਪਨੀ ਵਿਚ ਨੌਕਰ ਹੋ ਗਿਆ ਤੇ ਉਥੇ ਹੀ ਸ਼ਾਦੀ ਕੀਤੀ। ਛੇਤੀ ਹੀ ਉਥੇ ਗਦਰ ਪਾਰਟੀ ਦੇ ਇਨਕਲਾਬੀਆਂ ਨਾਲ ਉਸ ਦਾ ਮੇਲ ਹੋ ਗਿਆ । ਦੇਸ਼ ਵਾਪਸੀ ’ਤੇ ਉਸ ਕੋਲੋਂ ਹਥਿਆਰ ਅਤੇ ਬੰਬ ਫੜੇ ਗਏ, ਜਿਸ ਕਾਰਨ ਅੰਮ੍ਰਿਤਸਰ ਸਟੇਸ਼ਨ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਇਸ ਜੁਰਮ ਵਿਚ ਉਨ੍ਹਾਂ ਨੂੰ ਚਾਰ ਸਾਲ ਕੈਦ ਹੋਈ ਤੇ ਘਰ ਬਾਰ ਸਭ ਕੁਝ ਜ਼ਬਤ ਹੋ ਗਿਆ।

1931 ਵਿਚ ਰਿਹਾਅ ਹੋਣ ’ਤੇ ਉਹ ਇਕ ਵਾਰ ਫਿਰ ਆਪਣੀ ਜੱਦੀ ਰਿਹਾਇਸ਼ ਸੁਨਾਮ ਵਾਪਸ ਆ ਗਏ। ਪਰ ਸਥਾਨਿਕ ਪੁਲਸ ਦੁਆਰਾ ਪਰੇਸ਼ਾਨ ਕੀਤੇ ਜਾਣ ’ਤੇ ਉਹ ਫਿਰ ਅੰਮ੍ਰਿਤਸਰ ਵਾਪਸ ਚਲੇ ਗਏ, ਜਾ ਕੇ ਸਾਈਨਬੋਡਰ ਪੇਂਟਰ ਦੀ ਦੁਕਾਨ ਖੋਲ ਲਈ ਅਤੇ ਆਪਣਾ ਨਾਂ ਰਾਮ ਮੁਹੰਮਦ ਸਿੰਘ ਆਜ਼ਾਦ ਰੱਖ ਲਿਆ। ਇਹ ਉਹ ਨਾਂ ਸੀ ਜਿਸਦੀ ਵਰਤੋਂ ਇਸਨੇ ਬਾਅਦ ਵਿਚ ਇੰਗਲੈਂਡ ਵਿਚ ਕੀਤੀ ਸੀ। ਇਸ ਨਾਂ ਨੂੰ ਅਪਨਾਉਣ ਦਾ ਭਾਵ ਭਾਰਤ ਦੇ ਸਾਰੇ ਧਰਮਾਂ ਦੀ ਏਕਤਾ ਉੱਪਰ ਬਲ ਦੇਣਾ ਸੀ, ਜੋ ਕਿ ਭਾਰਤੀ ਰਾਜਨੀਤਿਕ ਸੁਤੰਤਰਤਾ ਅੰਦੋਲਨ ਦਾ ਆਧਾਰ ਸੀ। ਇਸੇ ਦੌਰਾਨ ਆਪਣਾ ਨਾਂ ਤਬਦੀਲ ਕਰ ਮਹਾਦੀਪਾਂ ’ਚ ਘੁੰਮਦਾ ਘੁਮਾਉਂਦਾ ਇੰਗਲੈਂਡ ਜਾ ਪੁੱਜਾ। ਫਿਰ 1933 ਤੋਂ 1940 ਤੱਕ ਉਥੇ ਹੀ ਰਿਹਾ।

ਪੜ੍ਹੋ ਇਹ ਵੀ ਖਬਰ - ਕੈਨੇਡਾ ਜਾਣ ਦੇ ਚਾਹਵਾਨ ਸਿਖਿਆਰਥੀਆਂ ਲਈ ਵਰਦਾਨ ਸਿੱਧ ਹੋਵੇਗਾ ‘Two Step Visa System’

ਆਖਿਰ ਲੰਮੀ ਉਡੀਕ ਤੋਂ ਬਾਅਦ 13 ਮਾਰਚ 1940 ਨੂੰ ਉਹ ਘੜੀ ਵੀ ਆ ਗਈ, ਜਿਸ ਦਾ ਉਸਨੂੰ ਸਾਲਾਂ ਤੋਂ ਇੰਤਜ਼ਾਰ ਸੀ, ਉਸ ਦਿਨ 4.30 ਵਜੇ ਕੈਕਸਟਨ ਹਾਲ, ਲੰਦਨ ਵਿਚ ਜਿਥੇ ਈਸਟ ਇੰਡੀਆ ਐਸੋਸੀਏਸ਼ਨ ਅਤੇ ਰਾਇਲ ਸੈਂਟਰਲ ਏਸ਼ੀਅਨ ਸੁਸਾਇਟੀ ਵਲੋਂ ਸਾਂਝੇ ਤੌਰ ’ਤੇ ਆਯੋਜਿਤ ਮੀਟਿੰਗ ਹੋ ਰਹੀ ਸੀ। ਊਧਮ ਸਿੰਘ ਨੇ ਆਪਣੀ ਪਿਸਤੌਲ ਤੋਂ ਮਾਈਕਲ ਓਡਵਾਇਰ ਉੱਤੇ ਜੋ ਅੰਮ੍ਰਿਤਸਰ ਦੇ ਖੂਨੀ ਸਾਕੇ ਸਮੇਂ ਪੰਜਾਬ ਦਾ ਗਵਰਨਰ ਸੀ ਪੰਜ-ਛੇ ਗੋਲੀਆਂ ਚਲਾਈਆਂ। ਓਡਵਾਇਰ ਦੇ ਦੋ ਗੋਲੀਆਂ ਲੱਗੀਆਂ ਤੇ ਜ਼ਮੀਨ ’ਤੇ ਡਿੱਗਦੇ ਸਾਰ ਹੀ ਮੌਤ ਦਾ ਸ਼ਿਕਾਰ ਹੋ ਗਿਆ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰ ਰਿਹਾ ਭਾਰਤ ਲਈ ਵਿਦੇਸ਼ ਵਿਭਾਗ ਦਾ ਮੁਖੀ ਲਾਰਡ ਜੈਟਲੈਂਡ ਵੀ ਜਖ਼ਮੀ ਹੋਇਆ । ਊਧਮ ਸਿੰਘ ਨੂੰ ਤੁਰੰਤ ਉਸਦੀ ਧੂੰਆਂ ਛੱਡਦੀ ਪਿਸਤੌਲ ਸਮੇਤ ਫੜ ਲਿਆ ਗਿਆ। ਦਰਅਸਲ ਊਧਮ ਸਿੰਘ ਨੇ ਉਥੋਂ ਫ਼ਰਾਰ ਹੋਣ ਦਾ ਕੋਈ ਯਤਨ ਨਹੀਂ ਕੀਤਾ ਸਗੋਂ ਉਹ ਲਗਾਤਾਰ ਇਹੋ ਕਹਿੰਦਾ ਰਿਹਾ ਕਿ ਉਸਨੇ ਆਪਣੇ ਦੇਸ਼ ਵੱਲੋਂ ਲਗਾਈ ਗਈ ਸੇਵਾ ਪੂਰੀ ਕਰ ਦਿੱਤੀ ਹੈ।ਊਧਮ ਸਿੰਘ ਵੱਲੋਂ ਮਾਈਕਲ ਓਡਵਾਇਰ ਦੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ਵਿੱਚ ਪ੍ਰਕਾਸ਼ਿਤ ਕੀਤਾ।

ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਆਖਿਆ। ਜਦੋਂ ਕਿ ਇਸ ਸੰਦਰਭ ਵਿੱਚ ਜਰਮਨ ਰੇਡੀਓ ਤੋਂ ਵਾਰ-ਵਾਰ ਇਹੋ ਨਸ਼ਰ ਹੁੰਦਾ ਰਿਹਾ ਕਿ ‘‘ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫ਼ੇ ਬਾਅਦ ਵੀ ਉਨ੍ਹਾਂ ਨੂੰ ਮਾਰ ਮੁਕਾਉਂਦੇ ਹਨ।’’ ਇਸ ਦੌਰਾਨ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਇਸ ਦੀ ਨਿੰਦਾ ਕੀਤੀ। ਜਦ ਕਿ ਸੁਭਾਸ਼ ਚੰਦਰ ਬੋਸ ਨੇ ਊਧਮ ਸਿੰਘ ਦੇ ਕਾਰਨਾਮੇ ਦੀ ਪ੍ਰਸ਼ੰਸਾ ਕੀਤੀ।

ਊਧਮ ਸਿੰਘ ਦੀ ਸੂਰਮਗਤੀ ਵਾਲੀ ਦ੍ਰਿੜਤਾ ਇਸ ਗੱਲੋਂ ਪ੍ਰਮਾਣਿਤ ਹੁੰਦੀ ਹੈ ਕਿ ਉਸ ਨੇ ਮਾਈਕਲ ਉਡਵਾਇਰ ਦਾ ਕਤਲ ਕਰਨ ਮਗਰੋਂ ਆਪਣਾ ਜੁਰਮ ਕਬੂਲ ਕਰ ਖ਼ੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੱਤਾ। ਇਸ ਤੋਂ ਬਾਅਦ ਉਹ ਹਿਰਾਸਤ ਵਿੱਚ ਲੈਣ ਵਾਲੇ ਪੁਲਸ ਅਧਿਕਾਰੀਆਂ ਨੂੰ ਪੁੱਛਦਾ ਹੈ ਕਿ ਕੀ ਦੂਜਾ ਦੋਸ਼ੀ ਜੈਟਲੈਂਡ ਵੀ ਮਾਰਿਆ ਗਿਆ ਹੈ? ਉਹ ਵੀ ਮੌਤ ਦਾ ਹੱਕਦਾਰ ਸੀ। ਮੈਂ ਉਸ ਉੱਤੇ ਵੀ ਦੋ ਰੌਂਦ ਦਾਗੇ ਸਨ।

ਪੜ੍ਹੋ ਇਹ ਵੀ ਖਬਰ - ਖੰਡ ਮਿੱਲਾਂ ਵੱਲ ਕਿਸਾਨਾਂ ਦੇ ਖੜ੍ਹੇ 22 ਹਜ਼ਾਰ ਕਰੋੜ ਬਕਾਏ ਦਾ ਵਾਲੀ ਵਾਰਸ ਕੌਣ ਬਣੇ?

ਇਸ ਘਟਨਾ ਦੀ ਦੁਨੀਆਂ ਭਰ ਵਿੱਚ ਚਰਚਾ ਹੋਈ। ਜਦੋਂ ਕਿ ਊਧਮ ਸਿੰਘ ਨੇ ਅਦਾਲਤ ਵਿੱਚ ਬਿਆਨ ਦਿੰਦਿਆਂ ਕਿਹਾ ਕਿ "ਮੈਂ ਜਲ੍ਹਿਆਂ ਵਾਲੇ ਬਾਗ਼ ਦੇ ਸ਼ਹੀਦਾਂ ਦਾ ਬਦਲਾ ਲੈ ਲਿਆ ਹੈ। ਮੈਂ ਆਪਣੇ ਦੇਸ਼ ਦੀ ਸ਼ਾਨ ਵਿਰੁੱਧ ਓਡਵਾਇਰ ਦਾ ਘ੍ਰਿਣਾ ਭਰਿਆ ਲੈਕਚਰ ਸਹਾਰ ਨਹੀਂ ਸਕਿਆ। ਮੈ ਜੋ ਕੁੱਝ ਕੀਤਾ ਹੈ ਆਪਣੇ ਦੇਸ਼ ਲਈ ਕੀਤਾ ਹੈ।" 

ਊਧਮ ਸਿੰਘ ਦੇ ਯੋਗਦਾਨ ਨੂੰ ਆਮ ਤੌਰ ’ਤੇ ਮਾਈਕਲ ਉਡਵਾਇਰ ਨੂੰ ਮਾਰਨ ਤਕ ਹੀ ਸੀਮਤ ਕਰ ਕੇ ਵੇਖਿਆ ਜਾਂਦਾ ਹੈ। ਉਸ ਦੀ ਇਨਕਲਾਬੀ ਸੋਚ ਨੂੰ ਅਕਸਰ ਅਣਡਿੱਠ ਕਰ ਦਿੱਤਾ ਜਾਂਦਾ ਹੈ। ਇਥੇ ਇਹ ਦੱਸਣਯੋਗ ਹੈ ਕਿ ਊਧਮ ਸਿੰਘ, ਸ਼ਹੀਦ ਭਗਤ ਸਿੰਘ ਵਾਂਗ ਹੀ ਵਿਚਾਰਧਾਰਕ ਪੱਖੋਂ ਪ੍ਰਪੱਕ ਤੇ ਗਰਮ ਖਿਆਲੀ ਕ੍ਰਾਂਤੀਕਾਰੀ ਸਨ। ਇਹੋ ਵਜ੍ਹਾ ਹੈ ਕਿ ਉਹ 1924 ਵਿੱਚ ਵਿਦੇਸ਼ੀ ਮੁਲਕਾਂ ਵਿੱਚ ਭਾਰਤ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੀ ਗ਼ਦਰ ਪਾਰਟੀ ਦੀ ਲਹਿਰ ਵਿੱਚ ਸਰਗਰਮ ਹਿੱਸਾ ਲੈਂਦੇ ਰਹੇ । ਉਨ੍ਹਾਂ ਦੇ ਭਗਤ ਸਿੰਘ ਨਾਲ ਕਾਫ਼ੀ ਨੇੜਲੇ ਸਬੰਧ ਸਨ ਅਤੇ ਉਹ ਉਨ੍ਹਾਂ ਦੇ ਖਿਆਲਾਂ ਤੋਂ ਕਾਫ਼ੀ ਪ੍ਰਭਾਵਿਤ ਸਨ। ਉਹ ਭਗਤ ਸਿੰਘ ਦੇ ਆਦੇਸ਼ ਉੱਤੇ 27 ਜੁਲਾਈ 1927 ਨੂੰ ਭਾਰਤ ਵਾਪਸ ਪਰਤ ਆਏ ਸਨ ਅਤੇ ਆਪਣੇ ਨਾਲ 25 ਹੋਰ ਸਾਥੀ, ਕੁਝ ਗੋਲੀ-ਸਿੱਕਾ ਅਤੇ ਅਸਲਾ ਲਿਆਉਣ ’ਚ ਵੀ ਕਾਮਯਾਬ ਹੋਏ। 30 ਅਗਸਤ 1927 ਨੂੰ ਊਧਮ ਨੂੰ ਪੁਲੀਸ ਵੱਲੋਂ ਗ਼ੈਰ-ਕਾਨੂੰਨੀ ਅਸਲਾ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਨੂੰ 5 ਸਾਲ ਦੀ ਕੈਦ ਹੋਈ।ਜਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨੂੰ 23 ਮਾਰਚ, 1931 ਨੂੰ ਫ਼ਾਂਸੀ ਲੱਗਣ ਸਮੇਂ ਤਕ ਉਹ ਜੇਲ੍ਹ ਵਿੱਚ ਹੀ ਸਨ ।

ਸ਼ਹੀਦ ਊਧਮ ਸਿੰਘ ਇਕ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦੇ ਮਾਲਕ ਸਨ। ਜਦੋਂ ਲੰਡਨ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਊਧਮ ਨੇ ਆਪਣਾ ਨਾਮ ‘ਮੁਹੰਮਦ ਸਿੰਘ ਆਜ਼ਾਦ’ ਦੱਸਿਆ ਸੀ। ਦਰਅਸਲ ਊਧਮ ਸਿੰਘ ਦੇ ਅਜਿਹੇ ਨਾਮ ਰੱਖਣ ਦਾ ਮਤਲਬ ਸਮੂਹ ਧਰਮਾਂ, ਜਾਤਾਂ, ਕਬੀਲਿਆਂ ਨੂੰ ਬਰਾਬਰ ਅਤੇ ਇੱਕੋ ਨਜ਼ਰੀਏ ਨਾਲ ਵੇਖਣ ਅਤੇ ਧਰਮ ਨਿਰਪੱਖਤਾ ਦਾ ਪ੍ਰਤੀਕ ਸੀ ।

ਪੜ੍ਹੋ ਇਹ ਵੀ ਖਬਰ - ਮਾਨਸਿਕ ਤੇ ਸਰੀਰਕ ਸਮਰੱਥਾ ਨੂੰ ਖੋਰਾ ਲਗਾ ਰਹੀ ‘ਰਵਾਇਤੀ ਖੁਰਾਕ’ ਤੋਂ ਮੂੰਹ ਮੋੜਨ ਦੀ ਆਦਤ

ਓਡਵਾਇਰ ਕਤਲ ਮਾਮਲੇ ਵਿਚ ਪਹਿਲੀ ਅਪਰੈਲ 1940 ਨੂੰ ਊਧਮ ਸਿੰਘ ਨੂੰ ਲੰਡਨ ਦੀ ਇਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਹ ਕਿ 4 ਜੂਨ 1940 ਨੂੰ ਪੇਸ਼ੀ ਸਮੇਂ ਜਦੋਂ ਜੱਜ ਨੇ ਉਸ ਨੂੰ ਮਾਈਕਲ ਉਡਵਾਇਰ ਨੂੰ ਮਾਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਕਿ, ਉਹ ਸਾਡਾ ਪੁਰਾਣਾ ਦੁਸ਼ਮਣ ਸੀ ਅਤੇ ਉਹ ਇਸ ਸਜ਼ਾ ਦਾ ਹੱਕਦਾਰ ਸੀ। ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਦੇ ਯਤਨਾਂ ਸਦਕਾ 31 ਜੁਲਾਈ 1974 ਨੂੰ ਇੰਗਲੈਂਡ ਨੇ ਊਧਮ ਸਿੰਘ ਦੀਆਂ ਅਸਥੀਆਂ ਭਾਰਤ ਨੂੰ ਸੌਂਪੀਆਂ ਅਤੇ ਸਸਕਾਰ ਸੁਨਾਮ ਵਿਖੇ ਕੀਤਾ ਗਿਆ।

ਪਰ ਅਫਸੋਸ ਕਿ ਊਧਮ ਸਿੰਘ ਵਰਗੇ ਅਨੇਕਾਂ ਸ਼ਹੀਦਾਂ ਨੇ ਆਜ਼ਾਦ ਦੇਸ਼ ਲਈ ਜੋ ਸੁਪਨੇ ਸੰਜੋਏ ਸਨ ਅਤੇ ਜਿਸ ਧਰਮ ਨਿਰਪੱਖ ਦੇਸ਼ ਦੀ ਉਨ੍ਹਾਂ ਕਲਪਨਾ ਕੀਤੀ, ਅੱਜ ਉਨ੍ਹਾਂ ਦੇ ਸੁਪਨਿਆਂ ਨੂੰ ਦੇਸ਼ ਦੇ ਅਖੌਤੀ ਲੀਡਰਸ਼ਿਪ ਦੁਆਰਾ ਮਨਮਰਜ਼ੀ ਮੁਤਾਬਕ ਤਾਰ ਤਾਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਦੇਸ਼ ਅੰਦਰ ਲਗਾਤਾਰ ਅਸਹਿਣਸ਼ੀਲਤਾ ਵਾਲੇ ਮਾਹੌਲ ਨੂੰ ਸਿਰਜਿਆ ਜਾ ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਲਗਾਤਾਰ ਦੇਸ਼ ਵਿਚਲੇ ਜਮਹੂਰੀ ਨਿਜ਼ਾਮ ਨੂੰ ਖੋਖਲਾ ਕਰਨ ਦੀਆਂ ਕੋਝੀਆਂ ਸਾਜਿਸ਼ਾਂ ਅੰਜਾਮ ਦਿੱਤੀਆਂ ਜਾ ਰਹੀਆਂ ਹਨ। ਹੱਕ ਸੱਚ ਲਈ ਉੱਠਣ ਵਾਲੀਆਂ ਆਵਾਜ਼ਾਂ ਨੂੰ ਆਨੀ ਬਹਾਨੀ ਦਬਾਇਆ ਜਾ ਰਿਹਾ ਹੈ । ਯਕੀਨਨ ਇਹ ਸੱਭ ਵੇਖ ਕੇ ਊਧਮ ਸਿੰਘ ਜਿਹਿਆਂ ਦੀਆਂ ਆਤਮਾਵਾਂ ਝੰਜੋੜ ਜਾ ਰਹੀਆਂ ਹੋਣਗੀਆਂ ਅਤੇ ਉਹ ਸੋਚ ਰਹੀਆਂ ਹੋਣਗੀਆਂ ਕਿ ਦੇਸ਼ ਵਾਸੀ ’ਤੇ ਜੋ ਜੁਲਮ ਓ ਤਸ਼ੱਦਦ ਗੁਲਾਮੀ ਸਮੇਂ ਵਿਦੇਸ਼ੀਆਂ ਵੱਲੋਂ ਢਾਹੇ ਜਾ ਰਹੇ ਸਨ, ਉਨ੍ਹਾਂ ਜੁਲਮਾਂ ਦਾ ਬਾਜ਼ਾਰ ਅੱਜ ਦੇਸ਼ ਦੇ ਲੋਕਾਂ ਤੇ ਆਪਣਿਆਂ ਦੁਆਰਾ ਹੀ ਢਾਹਿਆ ਜਾ ਰਿਹਾ ਹੈ। 

  • Shaheed Udham Singh
  • Martyr Day
  • ਸ਼ਹੀਦ ਊਧਮ ਸਿੰਘ
  • ਸ਼ਹੀਦੀ ਦਿਹਾੜੇ

ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ 'ਤੇ ਚੜ੍ਹੇ ਫਰੀਡਮ ਫਾਈਟਰ

NEXT STORY

Stories You May Like

  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • young man  death  drug addiction
    ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ ਸਵਾਲ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • upi transactions fees jairam ramesh
    UPI ਲੈਣ-ਦੇਣ 'ਤੇ ਫੀਸ ਲਗਾਉਣ ਦੀ ਤਿਆਰੀ 'ਤੇ ਜੈਰਾਮ ਰਮੇਸ਼ ਦਾ ਖ਼ਾਸ ਬਿਆਨ
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • sukhbir badal expresses grief of akali leader varinder singh bajwa death
    ਸੁਖਬੀਰ ਬਾਦਲ ਵੱਲੋਂ ਅਕਾਲੀ ਆਗੂ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ 'ਤੇ ਦੁੱਖ਼ ਦਾ ਪ੍ਰਗਟਾਵਾ
  • scrap  warehouse  goods worth lakhs
    ਜਲਾਲਾਬਾਦ ਦੇ ਹਿਸਾਨ ਵਾਲਾ ਰੋਡ 'ਤੇ ਕਬਾੜ ਦੇ ਗੁਦਾਮ 'ਚ ਅੱਧੀ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
  • asi jaswant singh  accused  police
    ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ ਢੇਰ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana childs missing
      ਲੁਧਿਆਣਾ 'ਚ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤ ’ਚ ਲਾਪਤਾ
    • baba farid purb
      ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • haryana cm nayab saini s statement regarding bjp s alliance in punjab
      ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • police  attack  anil sarin
      ਪੁਲਸ ਉੱਤੇ ਹਮਲੇ, ਅਮਨ-ਕਾਨੂੰਨ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦਾ...
    • adulterated paneer  milk  factory seal
      ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800...
    • fazilka drone recovered
      ਫਾਜ਼ਿਲਕਾ 'ਚ ਪਾਕਿਸਤਾਨ ਤੋਂ ਆਏ ਦੋ ਡਰੋਨ ਅਤੇ ਹੈਰੋਇਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +