ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ. ਕੇ. ਤੋਂ ਵਾਪਸ ਲੈਣ ਦਾ ਮੁੱਦਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਣਥੱਕ ਕੋਸ਼ਿਸ਼ਾਂ ਸਦਕਾ ਸ਼ਹੀਦ ਦੀਆਂ ਅਸਥੀਆਂ 40 ਸਾਲਾਂ ਬਾਅਦ ਭਾਰਤ ਵਾਪਸ ਲਿਆਂਦੀਆਂ ਗਈਆਂ।
ਇਹ ਵੀ ਪੜ੍ਹੋ : ਹੈਵਾਨੀਅਤ ਦੀ ਹੱਦ : ਜ਼ਿੰਦਾ ਕਤੂਰੇ ਨੂੰ ਤਪਦੇ ਤੰਦੂਰ 'ਚ ਸੁੱਟਿਆ, CCTV 'ਚ ਕੈਦ ਹੋਈ ਸਾਰੀ ਘਟਨਾ
ਉਨ੍ਹਾਂ ਕਿਹਾ ਕਿ ਹੁਣ ਸ਼ਹੀਦ ਊਧਮ ਸਿੰਘ ਦੀ ਪਿਸਤੌਲ, ਜਿਸ ਨਾਲ ਉਨ੍ਹਾਂ ਨੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮਾਰਿਆ ਸੀ, ਸਕਾਟਲੈਂਡ ਵਿੱਚ ਹੈ ਅਤੇ ਉਨ੍ਹਾਂ ਦੀ ਡਾਇਰੀ ਵੀ ਉੱਥੇ ਹੀ ਕਿਤੇ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਬ੍ਰਿਟਿਸ਼ ਹਾਈ ਕਮਿਸ਼ਨ ਕੋਲ ਉਠਾਉਣਾ ਚਾਹੀਦਾ ਹੈ ਤਾਂ ਜੋ ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਇਹ ਚੀਜ਼ਾਂ ਵਾਪਸ ਲਿਆਂਦੀਆਂ ਜਾ ਸਕਣ।
ਇਹ ਵੀ ਪੜ੍ਹੋ : ਦਰਦਨਾਕ ਹਾਦਸਾ : ਪਿਤਾ ਨੂੰ ਦੇਖਣ ਲਈ ਬਾਲਕੋਨੀ 'ਚ ਖੜ੍ਹਾ 3 ਸਾਲਾ ਬੱਚਾ 5ਵੀਂ ਮੰਜ਼ਿਲ ਤੋਂ ਡਿਗਿਆ, ਮੌਤ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਦੀ ਇਹ ਅਮਾਨਤ ਵਿਦੇਸ਼ ’ਚੋਂ ਵਾਪਸ ਲਿਆਉਣ ਤੋਂ ਬਾਅਦ ਇਨ੍ਹਾਂ ਨੂੰ ਆਮ ਲੋਕਾਂ ਲਈ ਇਥੋਂ ਦੇ ਅਜਾਇਬ ਘਰ ਵਿੱਚ ਰੱਖਿਆ ਜਾਵੇਗਾ ਕਿਉਂਕਿ ਸਰਕਾਰ ਇਨਾਂ ਨੂੰ ਵਿਸ਼ਵ ਪੱਧਰੀ ਇਤਿਹਾਸਕ ਯਾਦਗਾਰ ਬਣਾਉਣਾ ਚਾਹੁੰਦੀ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਸ਼ਹੀਦਾਂ ਦੀ ਯਾਦ ਵਿੱਚ ਜਲਿਆਂਵਾਲਾ ਬਾਗ, ਹੁਸੈਨੀਵਾਲਾ ਅਤੇ ਹੁਣ ਸ਼ਹੀਦ ਊਧਮ ਸਿੰਘ ਜਿਹੀਆਂ ਕਈ ਯਾਦਗਾਰਾਂ ਉਸਾਰੀਆਂ ਗਈਆਂ ਹਨ ਅਤੇ ਜਲਦ ਹੀ ਆਜ਼ਾਦੀ ਸੰਗਰਾਮ ਦੇ ਅਨੇਕਾਂ ਗੁੰਮਨਾਮ ਨਾਇਕਾਂ ਦੀ ਯਾਦ ਵਿੱਚ ਇੱਕ ਹੋਰ ਯਾਦਗਾਰ ਉਸਾਰੀ ਜਾਵੇਗੀ ਤਾਂ ਜੋ ਮਿੱਟੀ ਦੇ ਉਨ੍ਹਾਂ ਮਹਾਨ ਸਪੂਤਾਂ ਨੂੰ ਸਰਧਾਂਜਲੀ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ 'ਚ ਨਵੀਂ ਮੁਸੀਬਤ, ਕੋਰੋਨਾ ਰੁਕਣ ਮਗਰੋਂ ਹੁਣ ਮੱਛਰਾਂ ਦਾ ਕੋਹਰਾਮ
ਉਨ੍ਹਾਂ ਕਿਹਾ ਕਿ ਅਜਿਹੇ ਸਮਾਰਕ ਸਾਨੂੰ ਹਮੇਸ਼ਾ ਸਾਡੀ ਬਹਾਦਰੀ ਦੀ ਸ਼ਾਨਦਾਰ ਵਿਰਾਸਤ ਦੀ ਯਾਦ ਦਿਵਾਉਂਦੇ ਹਨ ਅਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਉਣ ਵਿੱਚ ਇਨਾਂ ਦੀ ਵੱਡੀ ਭੂਮਿਕਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਹੇਲੀ ਨੂੰ ਮਿਲਣ ਗਈ 15 ਸਾਲਾ ਨਾਬਾਲਗ ਕੁੜੀ ਲਾਪਤਾ
NEXT STORY