ਮੋਗਾ (ਵਿਪਨ, ਅਮਿਤ ਸ਼ਰਮਾ)—ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੋਗਾ ਜ਼ਿਲੇ ਦੇ ਪਿੰਡ ਘਲੋਟੀ ਵਿਖੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ ਜਵਾਨ ਜੈਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਿਸ ਦੀਆਂ ਕੁੱਝ ਤਸਵੀਰਾਂ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਤੇ ਲਿਖਿਆ ਕੇ ਉਹ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹਨ।
ਬੀਤੇ 2 ਦਿਨ ਪਹਿਲਾਂ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਜਵਾਨ ਨੇ ਦੇਸ਼ ਲਈ ਸ਼ਹੀਦੀ ਪ੍ਰਾਪਤ ਕੀਤੀ। ਤਸਵੀਰਾਂ 'ਚ ਨਵਜੋਤ ਸਿੱਧੂ ਸ਼ਹੀਦ ਦੇ ਪਿਤਾ, ਭਰਾ ਅਤੇ ਪਿੰਡ ਵਾਸੀਆਂ ਨਾਲ ਦੁੱਖ ਸਾਂਝਾ ਕਰਦੇ ਦਿਖਾਈ ਦੇ ਰਹੇ ਹਨ।
ਸ੍ਰੀ ਗੁਰੂ ਹਰਿ ਰਾਏ ਜੀ ਦੇ ਪ੍ਰ੍ਰਕਾਸ਼ ਪੁਰਵ 'ਤੇ ਵਿਸ਼ੇਸ਼
NEXT STORY