ਘਨੌਰ (ਹਰਵਿੰਦਰ) : ਪੰਜਾਬ ਪੁਲਸ ਵਲੋਂ ਨਸ਼ੇ ਖਿਲਾਫ ਵਿੱਡੀ ਮੁਹਿੰਮ ਦੇ ਤਹਿਤ ਥਾਣਾ ਸ਼ੰਭੂ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਸ ਵਲੋਂ 500 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀ. ਐੱਸ. ਪੀ. ਘਨੌਰ ਹਰਮਨਪ੍ਰੀਤ ਸਿੰਘ ਚੀਮਾ ਦੱਸਿਆ ਕਿ ਡੀ. ਜੀ. ਪੀ. ਪੰਜਾਬ ਅਤੇ ਐੱਸ. ਐੱਸ. ਪੀ. ਪਟਿਆਲਾ ਨਾਨਕ ਸਿੰਘ ਦੇ ਸਖਤ ਹਦਾਇਤਾਂ ਦੇ ਅਨੁਸਾਰ ਥਾਣਾ ਸ਼ੰਭੂ ਦੇ ਐੱਸ. ਐੱਚ. ਓ. ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਗੁਰਮੀਤ ਸਿੰਘ ਸਮੇਤ ਪੁਲਸ ਪਾਰਟੀ ਪਿੰਡ ਬਾਸਮਾ ਦੇ ਜੀ. ਟੀ. ਰੋਡ ’ਤੇ ਮੌਜੂਦ ਸਨ।
ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਪੈਣ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਨੇ ਦੋਸ਼ੀ ਦੀ ਪਛਾਣ ਦੀਪਕ ਕੁਮਾਰ ਵਾਸੀ ਯੂ. ਪੀ. ਦੇ ਤੌਰ ’ਤੇ ਕਰਕੇ ਉਸ ਖਿਲਾਫ ਐੱਨ. ਡੀ. ਪੀ. ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਚੀਮਾ ਨੇ ਦੱਸਿਆ ਕਿ ਇਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈਣ ਤੋਂ ਬਾਅਦ ਇਨ੍ਹਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।
ਵਿਆਹ ਵਿਚ ਗਏ ਫੋਟੋਗ੍ਰਾਫ਼ਰ ਨੂੰ ਅਚਾਨਕ ਪਿਆ ਦੌਰਾ, ਕੁਝ ਦੇਰ 'ਚ ਹੋ ਗਈ ਮੌਤ
NEXT STORY