ਜਲੰਧਰ, (ਰਾਜੇਸ਼, ਮਾਹੀ)— ਪੰਜਾਬ ਵਿਚ ਜਿਥੇ ਨਾਬਾਲਿਗ ਲੜਕੀਆਂ ਨਾਲ ਜਬਰ-ਜ਼ਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਉਥੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਮਦਾਰਾ ਵਿਚ 87 ਸਾਲਾ ਬਜ਼ੁਰਗ ਨਾਲ ਪਿੰਡ ਦੇ ਹੀ ਇਕ ਵਿਅਕਤੀ ਨੇ ਕੁਕਰਮ ਕੀਤਾ। ਬਜ਼ੁਰਗ ਦੇ ਰੌਲਾ ਪਾਉਣ 'ਤੇ ਲੋਕਾਂ ਨੇ ਕੁਕਰਮ ਕਰਨ ਵਾਲੇ ਦੀ ਚੰਗੀ ਛਿੱਤਰ-ਪ੍ਰੇਡ ਕੀਤੀ ਅਤੇ ਬਾਅਦ ਵਿਚ ਥਾਣਾ ਮਕਸੂਦਾਂ ਦੀ ਪੁਲਸ ਦੇ ਹਵਾਲੇ ਕਰ ਦਿੱਤਾ। ਕੁਕਰਮ ਕਰਨ ਵਾਲੇ ਵਿਅਕਤੀ ਦੀ ਉਮਰ ਕਰੀਬ 56 ਸਾਲ ਦੱਸੀ ਜਾ ਰਹੀ ਹੈ। ਥਾਣਾ ਮਕਸੂਦਾਂ ਦੇ ਇੰਚਾਰਜ ਰਮਨਦੀਪ ਸਿੰਘ ਨੇ ਦੱਸਿਆ ਕਿ ਦੁਪਹਿਰ ਸਮੇਂ ਇਕ ਬਜ਼ੁਰਗ, ਜਿਸ ਦੀ ਉਮਰ ਕਰੀਬ 87 ਸਾਲ ਦੀ ਸੀ, ਨੂੰ ਪਿੰਡ ਮਦਾਰਾਂ ਦਾ ਇਕ ਵਿਅਕਤੀ ਆਪਣੇ ਘਰ ਲੈ ਗਿਆ। ਉਨ੍ਹਾਂ ਦੱਸਿਆ ਕਿ ਬਜ਼ੁਰਗ ਨੂੰ ਸੁਣਦਾ ਵੀ ਘੱਟ ਸੀ ਤੇ ਦਿਸਦਾ ਵੀ ਘੱਟ ਸੀ, ਜਿਸ ਨਾਲ ਕੁਕਰਮ ਕਰਨਾ ਸ਼ੁਰੂ ਕਰ ਦਿੱਤਾ। ਬਜ਼ੁਰਗ ਦੇ ਰੌਲਾ ਪਾਉਣ 'ਤੇ ਪਿੰਡ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਕੁਕਰਮ ਕਰਨ ਵਾਲੇ ਨੂੰ ਕਾਬੂ ਕਰਕੇ ਬੁਰੀ ਤਰ੍ਹਾਂ ਕੁੱਟਿਆ ਤੇ ਬਾਅਦ ਵਿਚ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ। ਪੁਲਸ ਨੇ ਕੁਕਰਮ ਦਾ ਸ਼ਿਕਾਰ ਹੋਏ ਬਜ਼ੁਰਗ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ, ਜਿਥੇ ਉਸਦਾ ਮੈਡੀਕਲ ਕਰਵਾਇਆ ਗਿਆ। ਦੇਰ ਰਾਤ ਪੁਲਸ ਫੜੇ ਹੋਏ ਵਿਅਕਤੀ ਖਿਲਾਫ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ।
ਐੈੱਸ. ਡੀ. ਐੱਮ. ਭਵਾਨੀਗੜ੍ਹ ਨੇ ਦਿੱਤਾ ਅਹੁਦੇ ਤੋਂ ਅਸਤੀਫਾ
NEXT STORY