ਦੀਨਾਨਗਰ (ਹਰਜਿੰਦਰ ਗੋਰਾਇਆ)- ਸਰਹੱਦੀ ਖੇਤਰ ਦੇ ਪੁਲਸ ਸਟੇਸ਼ਨ ਦੋਰਾਂਗਲਾ ਪੁਲਸ ਨੇ ਇਕ ਲੜਕੀ ਨੂੰ ਅਗਵਾ ਕਰਨ ਅਤੇ 20 ਦਿਨਾਂ ਤਕ ਉਸਦਾ ਜਿਨਸੀ ਸ਼ੋਸ਼ਣ ਕਰਨ ਦੇ ਤਹਿਤ ਚਾਰ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੌਰਾਂਗਲਾ ਥਾਣੇ ਅਧੀਨ ਆਉਂਦੇ ਇੱਕ ਪਿੰਡ ਦੀ ਰਹਿਣ ਵਾਲੀ 19 ਸਾਲਾ ਲੜਕੀ ਨੇ ਪੁਲਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਰਿਆਨੇ ਦੀ ਦੁਕਾਨ 'ਤੇ ਸਾਮਾਨ ਖਰੀਦਣ ਜਾ ਰਹੀ ਸੀ ਕਿ ਰਸਤੇ ਵਿੱਚ ਚਿੱਟੇ ਰੰਗ ਦੀ ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਬਿਠਾਇਆ ਅਤੇ ਉਸ ਨੂੰ ਪਿੰਡ ਵੇਈਪੁਰੀ, ਜ਼ਿਲ੍ਹਾ ਤਰਨਤਾਰਨ ਦੇ ਇੱਕ ਡੇਰੇ ਵਿੱਚ ਲੈ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ
ਇਸ ਦੌਰਾਨ ਆਰੋਪੀ 20 ਦਿਨਾਂ ਤੱਕ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦੇ ਰਹੇ। ਜਦੋਂ ਉਸਦੇ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਉਸਨੂੰ ਆਪਣੇ ਨਾਲ ਲੈ ਆਏ। ਪੁਲਸ ਦੇ ਜਾਂਚ ਅਧਿਕਾਰੀ ਵੱਲੋਂ ਜਾਂਚ ਪੜਵਾਲ ਕਰਨ ਉਪਰੰਤ ਆਰੋਪੀ ਸ਼ਾਹ ਵਾਸੀ ਸੇਖਾ ,ਫੱਕਰਦਨੀ ਵਾਸੀ ਵੇਈਪੁਰੀ, ਜ਼ਿਲ੍ਹਾ ਤਰਨਤਾਰਨ, ਸਿੱਦੀਕ ਅਤੇ ਰੋਸ਼ਨ ਵਾਸੀ ਘਰੋਟਾ ਕਲਾਂ ਥਾਣਾ ਸਦਰ ਪਠਾਨਕੋਟ ਖ਼ਿਲਾਫ਼ ਮਾਮਲਾ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਰਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵਿਆਹ ਦੀਆਂ ਖੁਸ਼ੀਆਂ ਗਮ 'ਚ ਬਦਲੀਆਂ, ਬਾਰਾਤ ਲੈ ਕੇ ਨਹੀਂ ਪੁੱਜਿਆ NRI ਲਾੜਾ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਸਰਕਾਰ ਨੇ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ ਵਧਾਈ
NEXT STORY