ਫਿਰੋਜ਼ਪੁਰ (ਕੁਮਾਰ, ਪਰਮਜੀਤ) - ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਗੋਗੋਆਣੀ ਵਿਖੇ ਕੈਨੇਡਾ ਤੋਂ ਆਏ ਇੱਕ ਮੁੰਡੇ ਵਲੋਂ 5 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਆਪਣੇ ਹੀ ਪਿਤਾ ਦੀ ਪੈਸਿਆਂ ਲਈ ਕੁੱਟਮਾਰ ਕਰਕੇ ਉਸਨੂੰ ਜ਼ਖ਼ਮੀ ਕਰ ਦੇਣ ਦੀ ਸੂਚਨਾ ਮਿਲੀ ਹੈ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਨੌਜਵਾਨ ਲਵਪ੍ਰੀਤ ਸਿੰਘ ਤੇ ਉਸਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਪਤੀ ਦੇ ਚਰਿੱਤਰ 'ਤੇ ਸ਼ੱਕ ਕਰਦੀ ਸੀ ਪਤਨੀ, ਦੁੱਖੀ ਹੋ ਚੁੱਕਿਆ ਖੌਫ਼ਨਾਕ ਕਦਮ, ਕੁਝ ਸਮਾਂ ਪਹਿਲਾਂ ਹੋਇਆ ਸੀ ਵਿਆਹ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਵੀਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਪਿੰਡ ਗੋਗੋਆਣੀ ਨੇ ਪੁਲਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਕਿ ਉਸ ਦੇ ਦੋ ਮੁੰਡੇ ਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਹਨ। ਛੋਟਾ ਮੁੰਡਾ ਮਨਪ੍ਰੀਤ ਸਿੰਘ ਆਸਟ੍ਰੇਲੀਆ ਗਿਆ ਹੋਇਆ ਹੈ, ਜਦਕਿ ਵੱਡਾ ਲਵਪ੍ਰੀਤ ਕੈਨੇਡਾ ਗਿਆ ਹੋਇਆ ਹੈ।
ਇਹ ਵੀ ਪੜ੍ਹੋ - Gold Silver Price: ਅਚਾਨਕ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨਾ ਸਸਤਾ ਹੋਇਆ ਸੋਨਾ

ਕੈਨੇਡਾ ਦੇ ਵਿਚ ਰਹਿਣ ਵਾਲਾ ਮੁੰਡਾ ਇੰਨੀ ਦਿਨੀਂ ਪੰਜਾਬ ਆਇਆ ਹੋਇਆ ਹੈ। ਸ਼ਿਕਾਇਤਕਰਤਾ ਜਸਵੀਰ ਕੌਰ ਅਨੁਸਾਰ ਲਵਪ੍ਰੀਤ ਸਿੰਘ ਜਦੋਂ ਤੋਂ ਕੈਨੇਡਾ ਵਾਪਸ ਘਰ ਆਇਆ ਹੈ, ਉਹ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਉਹ ਰੋਜ਼ਾਨਾ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਹੈ, ਜਿਸ ਕਾਰਨ ਉਸ ਨੂੰ ਸ਼ਿਕਾਇਤਕਰਤਾ ਵੱਲੋਂ ਬੇਦਖ਼ਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਕੁੜੀਆਂ 'ਤੇ ਰੱਖਦੇ ਸੀ ਬੁਰੀ ਨਜ਼ਰ, ਰੋਕਣ 'ਤੇ ਗੁੱਸੇ 'ਚ ਪਰਿਵਾਰ 'ਤੇ ਵਰ੍ਹਾਏ ਇੱਟਾਂ-ਰੋੜੇ

ਉਨ੍ਹਾਂ ਨੇ ਦੱਸਿਆ ਕਿ 16 ਅਪ੍ਰੈਲ 2024 ਨੂੰ ਉਸਦਾ ਮੁੰਡਾ ਲਵਪ੍ਰੀਤ ਸਿੰਘ ਆਪਣੇ ਨਾਲ 5 ਅਣਪਛਾਤੇ ਵਿਅਕਤੀ ਲੈ ਕੇ ਘਰ ਆ ਗਿਆ। ਆਉਂਦੇ ਸਾਰ ਉਸਨੇ ਆਪਣੇ ਪਿਤਾ ਅੰਗਰੇਜ਼ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਸਵੀਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਦਿੱਤਾ ਅਸਤੀਫ਼ਾ (ਵੀਡੀਓ)
NEXT STORY