ਲੁਧਿਆਣਾ (ਰਾਜ)- ਲੁਧਿਆਣਾ ਦੇ ਇਕ ਇਲਾਕੇ ਵਿਚ 13-14 ਸਾਲ ਦੀ ਇਕ ਨਾਬਾਲਗ ਲੜਕੀ ਨਾਲ ਸਰੀਰਕ ਸ਼ੋਸ਼ਣ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ 'ਚ ਪੀੜਤ ਦੀ ਮਾਂ ਦੁਆਰਾ ਦਰਜ ਕੀਤੀ ਗਈ ਜ਼ੀਰੋ ਐੱਫ਼. ਆਈ. ਆਰ. ਅੱਜ ਸਥਾਨਕ ਪੁਲਸ ਸਟੇਸ਼ਨ (ਪੀਏਯੂ) ਨੂੰ ਡਾਕ ਰਾਹੀਂ ਪ੍ਰਾਪਤ ਹੋਈ। ਇਸ ਦੇ ਆਧਾਰ 'ਤੇ ਲੁਧਿਆਣਾ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਪੋਕਸੋ ਐਕਟ ਅਤੇ ਜਬਰ-ਜ਼ਿਨਾਹ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: MP ਸਰਬਜੀਤ ਸਿੰਘ ਖਾਲਸਾ ਦੀ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
ਪ੍ਰਾਪਤ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਤੋਂ ਦਰਜ ਐੱਫ਼. ਆਈ. ਆਰ. 'ਚ ਪੀੜਤ ਦੀ ਮਾਂ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ ਬੁਰੀ ਸੰਗਤ 'ਚ ਪੈ ਗਈ ਸੀ ਅਤੇ ਨਸ਼ੇ ਦੀ ਆਦੀ ਹੋ ਗਈ ਸੀ। ਦੋਸ਼ ਹੈ ਕਿ ਨਾਬਾਲਗ ਕੁੜੀ ਦੀ ਬੇਵਸੀ ਅਤੇ ਨਸ਼ੇ ਦੀ ਆਦਤ ਦਾ ਫਾਇਦਾ ਉਠਾਉਂਦੇ ਹੋਏ ਅਣਪਛਾਤੇ ਮੁਲਜ਼ਮਾਂ ਨੇ ਇਕ ਮਾਰਕਿਟ ਨੇੜੇ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਏ ਅਤੇ ਕਈ ਵਾਰ ਉਸ ਦਾ ਸਰੀਰਕ ਸ਼ੋਸ਼ਣ ਵੀ ਕੀਤਾ। ਘਟਨਾ ਤੋਂ ਬਾਅਦ ਜਦੋਂ ਪੀੜਤਾ ਆਪਣੇ ਪਰਿਵਾਰ ਨਾਲ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਪਹੁੰਚੀ ਤਾਂ ਪਰਿਵਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਥਾਨਕ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ। ਕਿਉਂਕਿ ਅਪਰਾਧ ਸਥਾਨ ਲੁਧਿਆਣਾ ਸ਼ਹਿਰ ਵਿੱਚ ਸੀ। ਪੁਣੇ ਪੁਲਸ ਨੇ ਤੁਰੰਤ ਜ਼ੀਰੋ ਐੱਫ਼. ਆਈ. ਆਰ. ਦਰਜ ਕੀਤੀ ਅਤੇ ਅਗਲੀ ਕਾਨੂੰਨੀ ਕਾਰਵਾਈ ਅਤੇ ਕੇਸ ਦਰਜ ਕਰਨ ਲਈ ਕੇਸ ਫਾਈਲ ਡਾਕ ਰਾਹੀਂ ਲੁਧਿਆਣਾ ਪੁਲਸ ਨੂੰ ਟਰਾਂਸਫ਼ਰ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਸਰਕਾਰੀ ਸਕੂਲ ਦੇ ਹੈੱਡ ਮਾਸਟਰ ਨੇ ਜਵਾਕੜੀ ਨਾਲ ਟੱਪੀਆਂ ਹੱਦਾਂ
ਡਾਕ ਰਾਹੀਂ ਜ਼ੀਰੋ ਐੱਫ਼. ਆਈ. ਆਰ. ਮਿਲਣ 'ਤੇ ਪੀ. ਏ. ਯੂ. ਪੁਲਸ ਸਟੇਸ਼ਨ ਨੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਤੇ ਇਕ ਨਾਬਾਲਗ ਨਾਲ ਜਬਰ-ਜ਼ਿਨਾਹ ਦੇ ਤਹਿਤ ਅਣਪਛਾਤੇ ਦੋਸ਼ੀਆਂ ਵਿਰੁੱਧ ਨਿਯਮਤ ਕੇਸ ਦਰਜ ਕੀਤਾ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਇਕ ਵਿਸ਼ੇਸ਼ ਟੀਮ ਬਣਾਈ ਗਈ ਹੈ। ਪੁਲਸ ਐਬੀਸ ਮਾਰਕਿਟ ਅਤੇ ਨੇੜਲੇ ਦੇ ਇਲਾਕਿਆਂ ਵਿੱਚ ਤਲਾਸ਼ੀ ਲੈ ਰਹੀ ਹੈ ਤਾਂ ਜੋ ਪੀੜਤਾ ਦੇ ਸੰਪਰਕ 'ਚ ਰਹਿਣ ਵਾਲੇ ਸ਼ੱਕੀਆਂ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾ ਕੇ ਉਸ ਦਾ ਸ਼ੋਸ਼ਣ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ: ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੱਖੜੀ ਬੰਨ੍ਹਣ ਜਾ ਰਹੇ ਪਰਿਵਾਰ ਦੀ ਚੱਲਦੀ ਕਾਰ ਨੂੰ ਲੱਗੀ ਅੱਗ, 5 ਜਣੇ ਵਾਲ-ਵਾਲ ਬਚੇ
NEXT STORY