ਕਪੂਰਥਲਾ (ਭੂਸ਼ਣ, ਮਹਾਜਨ)-ਥਾਣਾ ਸਿਟੀ ਅਧੀਨ ਪੈਂਦੇ ਮਹਿਤਾਬਗੜ੍ਹ ਮੁਹੱਲੇ ’ਚ ਗੁਆਂਢੀ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਮੁਲਜ਼ਮ ਨੌਜਵਾਨ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁਹੱਲਾ ਮਹਿਤਾਬਗੜ੍ਹ ਵਾਸੀ ਇਕ ਵਿਅਕਤੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੇ ਤਿੰਨ ਬੱਚੇ ਹਨ, ਇਕ ਲੜਕਾ ਅਤੇ ਦੋ ਲੜਕੀਆਂ। ਉਹ ਆਟੋ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਉਸ ਦੀ ਪਤਨੀ ਵਿਦੇਸ਼ ਗਈ ਹੋਈ ਹੈ। ਉਸ ਦੀ ਮਾਤਾ ਘਰ ਵਿਚ ਬੱਚਿਆਂ ਦੀ ਦੇਖਭਾਲ ਕਰਦੀ ਹੈ। ਉਸ ਦੀ 16 ਸਾਲਾ ਛੋਟੀ ਬੇਟੀ ਪਾਇਲ ਨੇੜਲੇ ਪ੍ਰਾਈਵੇਟ ਸਕੂਲ ’ਚ 8ਵੀਂ ਜਮਾਤ ’ਚ ਪੜ੍ਹਦੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਮੇਅਰ ਦੀ ਚੋਣ ਨੂੰ ਲੈ ਕੇ ਹਾਈਵੋਲਟੇਜ਼ ਡਰਾਮਾ, ਹਿਰਾਸਤ 'ਚ ਲਿਆ ਵੱਡਾ ਕਾਂਗਰਸੀ ਆਗੂ
ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਸ ਦਾ ਗੁਆਂਢੀ ਨੌਜਵਾਨ ਦਰਸ਼ਨ ਉਰਫ਼ ਸੋਨੂੰ ਉਸ ਦੀ ਬੱਚੀ ’ਤੇ ਬੁਰੀ ਨਜ਼ਰ ਰੱਖਦਾ ਸੀ। 9 ਦਸੰਬਰ ਨੂੰ ਉਸ ਦੀ ਬੱਚੀ ਨੇ ਉਸ ਨੂੰ ਦੱਸਿਆ ਕਿ ਗੁਆਂਢੀ ਨੌਜਵਾਨ ਦਰਸ਼ਨ ਉਰਫ਼ ਸੋਨੂੰ ਨੇ ਉਸ ਨੂੰ ਆਪਣੇ ਘਰ ਬੁਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ।
ਪੁਲਸ ਥਾਣਾ ਸਿਟੀ ਨੇ ਨਾਬਾਲਗ ਵਿਦਿਆਰਥਣ ਦੇ ਪਿਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਠੇਕੇ ’ਤੇ ਲਈ ਜ਼ਮੀਨ ਵਾਹੁਣ ਦੀ ਕੋਸ਼ਿਸ਼ ਕਰਨ ਤੋਂ ਰੋਕਣ ’ਤੇ ਵਿਅਕਤੀ ਨੂੰ ਮਾਰੀਆਂ ਸੱਟਾਂ
NEXT STORY