ਲੁਧਿਆਣਾ (ਅਨਿਲ)- ਥਾਣਾ ਮਿਹਰਬਾਨ ਦੇ ਅਧੀਨ ਆਉਂਦੇ ਇਲਾਕੇ ’ਚ ਬੀਤੇ ਦਿਨ ਇਕ ਦੁਕਾਨਦਾਰ ਵੱਲੋਂ 9 ਸਾਲਾਂ ਲੜਕੀ ਦੇ ਨਾਲ ਪੈਰ ਬੰਨ੍ਹ ਕੇ ਜਬਰ-ਜ਼ਿਨਾਹ ਕੀਤਾ ਗਿਆ, ਜਿਸ ਤੋਂ ਬਾਅਦ ਥਾਣਾ ਮੇਹਰਬਾਨ ਦੀ ਪੁਲਸ ਨੇ ਪੀੜਤ ਬੱਚੀ ਦੀ ਮਾਤਾ ਦੀ ਸ਼ਿਕਾਇਤ ’ਤੇ ਰਾਮ ਕੁਮਾਰ ਪੁੱਤਰ ਰਜਿੰਦਰ ਕੁਮਾਰ ਖ਼ਿਲਾਫ਼ 9 ਸਾਲ ਦੀ ਲੜਕੀ ਨੂੰ ਬੰਦੀ ਬਣਾ ਕੇ ਜਬਰ-ਜ਼ਿਨਾਹ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Russian ਕੁੜੀ ਨਾਲ ਹੋ ਗਿਆ ਵੱਡਾ ਕਾਂਡ, ਜਾਣੋ ਪੂਰਾ ਮਾਮਲਾ (ਵੀਡੀਓ)
ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਪੂਰਬੀ ਰੂਪਦੀਪ ਕੌਰ ਅਤੇ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੁਕਾਨਦਾਰ ਰਾਮ ਕੁਮਾਰ ਨੂੰ ਗ੍ਰਿਫਤਾਰ ਕਰ ਕੇ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਸ ’ਚ ਜਬਰ-ਜ਼ਨਾਹ ਦੀ ਪੁਸ਼ਟੀ ਹੋ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਲੜਕੀ ਮੁਲਜ਼ਮ ਦੀ ਦੁਕਾਨ ਤੋਂ ਬਰਫ ਲੈਣ ਗਈ ਤਾਂ ਮੁਲਜ਼ਮ ਲੜਕੀ ਨੂੰ ਦੁਕਾਨ ਦੇ ਅੰਦਰ ਕਮਰੇ ’ਚ ਲੈ ਗਿਆ, ਜਿੱਥੇ ਉਸ ਨੇ ਲੜਕੀ ਦੇ ਹੱਥ-ਪੈਰ ਬੰਨ੍ਹ ਦਿੱਤੇ ਅਤੇ ਉਸ ਦੇ ਮੂੰਹ ’ਤੇ ਕੱਪੜਾ ਬੰਨ੍ਹ ਦਿੱਤਾ, ਜਿਸ ਤੋਂ ਬਾਅਦ ਮੁਲਜ਼ਮ ਨੇ ਬੱਚੀ ਨਾਲ ਗਲਤ ਕੰਮ ਕੀਤਾ।
ਥਾਣਾ ਮੁਖੀ ਨੇ ਦੱਸਿਆ ਕਿ ਕੁਝ ਦੇਰ ਬਾਅਦ ਬੱਚੀ ਦੀ ਮਾਂ ਉਸ ਨੂੰ ਲੱਭਦੇ ਹੋਏ ਦੁਕਾਨ ’ਤੇ ਆ ਗਈ ਤਾਂ ਮੁਲਜ਼ਮ ਬਾਹਰ ਆਇਆ, ਜਿਸ ਤੋਂ ਉਸ ਨੇ ਆਪਣੀ ਬੱਚੀ ਬਾਰੇ ਪੁੱਛਿਆ ਤਾਂ ਮੁਲਜ਼ਮ ਨੇ ਕਿਹਾ ਕਿ ਮੇਰੇ ਕੋਲ ਬਰਫ ਨਹੀਂ ਸੀ, ਜਿਸ ਤੋਂ ਬਾਅਦ ਲੜਕੀ ਗਲੀ ’ਚ ਦੂਜੀ ਦੁਕਾਨ ’ਤੇ ਚਲੀ ਗਈ। ਜਦੋਂ ਔਰਤ ਨੇ ਸਾਰੀ ਗਲੀ ’ਚ ਬੱਚੀ ਦੀ ਭਾਲ ਕਰ ਲਈ ਤਾਂ ਉਹ ਫਿਰ ਮੁਲਜ਼ਮ ਦੀ ਦੁਕਾਨ ’ਤੇ ਆ ਗਈ। ਫਿਰ ਔਰਤ ਨੂੰ ਉਸ ’ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਔਰਤ ਧੱਕੇ ਨਾਲ ਅੰਦਰ ਘਰ ’ਚ ਚਲੀ ਗਈ ਤਾਂ ਦੇਖਿਆ ਕਿ ਅੰਦਰ ਉਸ ਦੀ ਬੱਚੀ ਦੇ ਹੱਥ-ਪੈਰ ਬੰਨ੍ਹੇ ਰੱਖੇ ਸਨ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਹੋਟਲ 'ਚ ਚੱਲ ਰਿਹਾ ਸੀ ਗੈਰ-ਕਾਨੂੰਨੀ ਕੰਮ! ਪੁਲਸ ਦੇ ਛਾਪੇ ਨਾਲ ਪੈ ਗਈਆਂ ਭਾਜੜਾਂ
ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਰਾਮ ਕੁਮਾਰ ਨੇ ਆਈ. ਟੀ. ’ਚ ਮਕੈਨੀਕਲ ਦਾ ਡਿਪਲੋਮਾ ਕੀਤਾ ਹੋਇਆ ਹੈ, ਜੋ ਪੜ੍ਹਿਆ-ਲਿਖਿਆ ਹੈ। ਹਾਲ ਦੀ ਘੜੀ ਕੱਲ੍ਹ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮਾਰੂ ਹੋਣ ਲੱਗੀ ਭਿਆਨਕ ਗਰਮੀ, 'ਲੂ' ਦੇ ਕਹਿਰ ਨੇ ਇਕ ਹੋਰ ਦੀ ਲਈ ਜਾਨ, ਬਚ ਕੇ ਰਹੋ
NEXT STORY