ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੀ ਐਲਡੀਕੋ ਅਸਟੇਟ ਪੁਲਸ ਚੌਕੀ ਦੀ ਪੁਲਸ ਨੇ ਬੀਤੀ ਰਾਤ 4 ਮੁੰਡਿਆਂ ਵੱਲੋਂ ਨਾਬਾਲਗ ਕੁੜੀ ਦੇ ਨਾਲ ਗੈਂਗਰੇਪ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਭਜਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ 17 ਸਾਲਾਂ ਦੀ ਨਾਬਾਲਗ ਕੁੜੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 13 ਜਨਵਰੀ ਨੂੰ ਉਹ ਆਪਣੇ ਘਰ ਵਿਚ ਇਕੱਲੀ ਸੀ। ਇਸ ਦੌਰਾਨ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਚੇਤਨ ਨਾਂ ਦੇ ਮੁੰਡੇ ਨੇ ਉਸ ਨੂੰ ਫ਼ੋਨ ਕਰ ਕੇ ਪੀਣ ਲਈ ਪਾਣੀ ਮੰਗਵਾਇਆ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!
ਪੀੜਤਾ ਨੇ ਦੱਸਿਆ ਕਿ ਜਦੋਂ ਉਹ ਉਨ੍ਹਾਂ ਘਰ ਪਾਣੀ ਦੇਣ ਗਈ ਤਾਂ ਉੱਥੇ ਵਿਕਾਸ, ਚੇਤਨ, ਅਲੀ ਅਤੇ ਵਿਕਾਸ ਬੈਠੇ ਹੋਏ ਸਨ। ਚੇਤਨ ਨੇ ਉਸ ਨੂੰ ਜੂਸ ਪਿਲਾਇਆ ਤਾਂ ਉਹ ਬੇਹੋਸ਼ ਹੋ ਗਈ। ਇਸ ਦੌਰਾਨ ਸਾਰੇ ਮੁਲਜ਼ਮਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਚਾਰੋ ਮੁਲਜ਼ਮਾਂ ਦੇ ਖ਼ਿਲਾਫ਼ ਪੋਸਕੋ ਐਕਟ, ਗੈਂਗਰੇਪ ਤੇ ਜਬਰ ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਹੈ। ਅਜੇ ਤਕ ਸਾਰੇ ਮੁਲਜ਼ਮ ਫ਼ਰਾਰ ਹਨ, ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਧਾਰ ਕਾਰਡ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
NEXT STORY