ਅਬੋਹਰ (ਸੁਨੀਲ)– ਸਥਾਨਕ ਬਾਜ਼ਾਰ ਨੰਬਰ 11 ’ਚ ਇਕ ਨਾਬਾਲਿਗ ਲੜਕੀ ਬੇਹੋਸ਼ ਪਈ ਮਿਲੀ। ਉਸ ਨੂੰ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੇ ਹਸਪਤਾਲ ’ਚ ਦਾਖਲ ਕਰਵਾਇਆ। ਹੋਸ਼ ਆਉਣ ਤੋਂ ਬਾਅਦ ਨਾਬਾਲਿਗ ਲੜਕੀ ਨੇ ਦੱਸਿਆ ਕਿ ਫਿਰੋਜ਼ਪੁਰ ’ਚ ਚਾਰ ਮੁੰਡਿਆਂ ਨੇ ਉਸ ਨਾਲ ਗੈਂਗਰੇਪ ਕੀਤਾ ਸੀ ਪਰ ਉਹ ਕਿਸੇ ਤਰ੍ਹਾਂ ਉਨ੍ਹਾਂ ਦੇ ਚੁੰਗਲ ਤੋਂ ਬਚ ਕੇ ਇੱਥੇ ਪਹੁੰਚ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ! ਮਾਨ ਸਰਕਾਰ ਨੇ ਦਿੱਤਾ ਤੋਹਫ਼ਾ
ਜਾਣਕਾਰੀ ਅਨੁਸਾਰ 17 ਸਾਲਾ ਨਾਬਾਲਿਗ ਲੜਕੀ, ਜੋ ਮੂਲ ਰੂਪ ’ਚ ਰਾਜਸਥਾਨ ਦੇ ਇਕ ਪਿੰਡ ਦੀ ਰਹਿਣ ਵਾਲੀ ਹੈ, ਨੇ ਦੱਸਿਆ ਕਿ ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਫਾਜ਼ਿਲਕਾ ਜ਼ਿਲ੍ਹੇ ’ਚ ਆਪਣੇ ਮਾਮੇ ਅਤੇ ਮਾਸੀ ਨਾਲ ਰਹਿਣ ਲੱਗ ਪਈ। ਉਸ ਨੇ ਦੱਸਿਆ ਕਿ ਉਹ 12ਵੀਂ ਜਮਾਤ ਲਈ ਓਪਨ ਸਟੱਡੀ ਕਰ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੀ ਮਾਮੀ ਜੋ ਕਿ ਜ਼ਿਲ੍ਹਾ ਫਾਜ਼ਿਲਕਾ ’ਚ ਰਹਿੰਦੀ ਹੈ, ਅਨੈਤਿਕ ਕੰਮ ਕਰਦੀ ਹੈ ਅਤੇ ਉਸ ਨੂੰ ਵੀ ਉਸੇ ਕੰਮ ਲਈ ਮਜਬੂਰ ਕਰਨਾ ਚਾਹੁੰਦੀ ਹੈ।
ਨਾਬਾਲਿਗ ਲੜਕੀ ਨੇ ਦੱਸਿਆ ਕਿ ਲੱਗਭਗ 4 ਦਿਨ ਪਹਿਲਾਂ, ਜਦੋਂ ਉਹ ਫਾਜ਼ਿਲਕਾ ਜ਼ਿਲੇ ਦੇ ਇਕ ਸਕੂਲ ਤੋਂ ਘਰ ਵਾਪਸ ਆ ਰਹੀ ਸੀ, ਤਾਂ ਇਕ ਕਾਰ ’ਚ ਸਵਾਰ ਚਾਰ ਨਕਾਬਪੋਸ਼ ਨੌਜਵਾਨਾਂ ਨੇ ਉਸ ਨੂੰ ਜ਼ਬਰਦਸਤੀ ਅਗਵਾ ਕਰ ਲਿਆ ਅਤੇ ਫਿਰੋਜ਼ਪੁਰ ’ਚ ਇਕ ਕੋਠੀ ’ਚ ਲੈ ਗਏ। ਜਿਥੇ ਉਨ੍ਹਾਂ ਨੇ ਉਸ ਨੂੰ ਟੀਕਾ ਲਾਇਆ ਅਤੇ ਜਦੋਂ ਉਹ ਬੇਹੋਸ਼ ਹੋ ਗਈ ਤਾਂ ਉਨ੍ਹਾਂ ਨੇ ਉਸ ਨਾਲ ਗੈਂਗਰੇਪ ਕੀਤਾ ਅਤੇ ਉਸ ਨੂੰ ਬੰਧਕ ਬਣਾ ਕੇ ਰੱਖਿਆ। ਅੱਜ ਕਿਸੇ ਤਰ੍ਹਾਂ ਜਿਵੇਂ ਹੀ ਉਸ ਨੂੰ ਮੌਕਾ ਮਿਲਿਆ, ਉਹ ਉਥੋਂ ਭੱਜ ਗਈ ਅਤੇ ਅਬੋਹਰ ਆ ਗਈ ਕਿਉਂਕਿ ਉਹ ਫਾਜ਼ਿਲਕਾ ਜ਼ਿਲ੍ਹੇ ’ਚ ਆਪਣੀ ਮਾਮੀ ਕੋਲ ਵਾਪਸ ਨਹੀਂ ਜਾਣਾ ਚਾਹੁੰਦੀ ਸੀ।
ਅੱਜ ਜਦੋਂ ਉਹ ਬਾਜ਼ਾਰ ਨੰਬਰ 11 ’ਚ ਵਾਟਰ ਕੂਲਰ ਤੋਂ ਪਾਣੀ ਪੀ ਰਹੀ ਸੀ ਤਾਂ ਅਚਾਨਕ ਉਹ ਬੇਹੋਸ਼ ਹੋ ਗਈ। ਆਸ-ਪਾਸ ਦੇ ਲੋਕਾਂ ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਅਤੇ ਸਿਟੀ ਪੁਲਸ ਸਟੇਸ਼ਨ ਨੰਬਰ 1 ਨੂੰ ਸੂਚਿਤ ਕੀਤਾ। ਹਸਪਤਾਲ ਦੇ ਡਾ. ਧਰਮਵੀਰ ਅਰੋੜਾ ਨੇ ਦੱਸਿਆ ਕਿ ਲੜਕੀ ਦਾ ਨਾ ਤਾਂ ਪੂਰਾ ਪਤਾ ਹੈ ਅਤੇ ਨਾ ਹੀ ਉਸ ਦੇ ਪਰਿਵਾਰ ਦਾ ਕੋਈ ਮੈਂਬਰ ਉਸ ਨਾਲ ਹੈ ਅਤੇ ਉਹ ਬੇਹੋਸ਼ੀ ਦੀ ਹਾਲਤ ’ਚ ਹੈ। ਉਸ ਦਾ ਮੈਡੀਕਲ ਚੈੱਕਅਪ ਸਿਰਫ ਉਦੋਂ ਹੀ ਕੀਤਾ ਜਾਵੇਗਾ ਜਦੋਂ ਉਸ ਦੇ ਪਰਿਵਾਰ ਦਾ ਕੋਈ ਮੈਂਬਰ ਆਵੇਗਾ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦਾ ਇਕ ਹੋਰ 'ਪੰਜਾਬ ਵਿਰੋਧੀ' ਫ਼ੈਸਲਾ! ਨਹੀਂ ਹੋਣ ਦਿਆਂਗੇ ਲਾਗੂ: CM ਮਾਨ
ਸਿਟੀ ਪੁਲਸ ਸਟੇਸ਼ਨ ਨੰਬਰ 1 ਦੇ ਇੰਚਾਰਜ ਮਨਿੰਦਰ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਪੀ. ਆਈ. ਮਿਲੇਗਾ, ਉਹ ਇਸ ਨੂੰ ਫਾਜ਼ਿਲਕਾ ਪੁਲਸ ਨੂੰ ਭੇਜ ਦੇਣਗੇ ਅਤੇ ਉਥੋਂ ਦੀ ਪੁਲਸ ਆ ਕੇ ਇਸ ਮਾਮਲੇ ’ਚ ਅਗਲੀ ਕਾਰਵਾਈ ਕਰੇਗੀ। ਰਾਜੂ ਚਰਾਇਆ ਨੇ ਕਿਹਾ ਕਿ ਇਸ ਨਾਬਾਲਿਗ ਲੜਕੀ ਨਾਲ ਕੁਝ ਬਹੁਤ ਗਲਤ ਹੋਇਆ ਹੈ, ਜੋ ਕਿ ਇੰਨੀ ਪ੍ਰੇਸ਼ਾਨ ਹਾਲਤ ਵਿਚ ਹੈ ਅਤੇ ਉਸ ਨੂੰ ਨਸ਼ੀਲੇ ਪਦਾਰਥਾਂ ਦੇ ਟੀਕੇ ਵੀ ਲਾਏ ਗਏ ਹਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੜਕੀ ਨਾਲ ਹੋਈ ਛੇੜਛਾੜ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈਕੋਰਟ ਨੇ ਚੰਡੀਗੜ੍ਹ ਦੇ DGP ਨੂੰ ਕੀਤਾ ਕੀਤਾ ਤਲਬ, ਪੜ੍ਹੋ ਪੂਰਾ ਮਾਮਲਾ
NEXT STORY