ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ)- ਸ਼ਹਿਰ ’ਚ 10 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਰਿਵਾਰ ਨਾਲ ਫਰੀਦਕੋਟ ਤੋਂ ਆਈ ਬੱਚੀ ਨੂੰ ਇਕ ਵਿਅਕਤੀ ਨੇ ਪਹਿਲਾਂ ਅਗਵਾ ਕੀਤਾ ਅਤੇ ਫਿਰ ਦਰਿੰਦਗੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
ਇਸ ਦੌਰਾਨ ਇਕ ਮੁਲਜ਼ਮ ਨੂੰ ਲੋਕਾਂ ਨੇ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ, ਜਦ ਕਿ ਦੂਜਾ ਭੱਜ ਗਿਆ। ਮੌਕੇ ’ਤੇ ਪਹੁੰਚੀ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁਲਜ਼ਮ ’ਤੇ ਸਖਤ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਦਾ ਸਾਰਾ ਪਰਿਵਾਰ ਖੁਦਕੁਸ਼ੀ ਕਰ ਲਵੇਗਾ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਜਸਕਰਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਬੱਚੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
NEXT STORY