ਸਾਹਨੇਵਾਲ/ਕੁਹਾੜਾ (ਜਗਰੂਪ): ਪੰਜਾਬ ਵਿਚ ਬੜੀ ਹੀ ਸ਼ਰਮਨਾਕ ਘਟਨਾ ਵਾਪਰੀ ਹੈ। ਸਕੂਲ ਤੋਂ ਪਰਤ ਰਹੀ ਇਕ 14 ਸਾਲਾ ਬੱਚੀ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ। ਸਭ ਤੋਂ ਸ਼ਰਮਨਾਕ ਗੱਲ ਤਾਂ ਇਹ ਹੈ ਕਿ ਇਸ ਘਿਨੌਣੀ ਹਰਕਤ ਨੂੰ ਅੰਜਾਮ ਦੇ ਰਹੇ ਮੁੰਡੇ ਦੀ ਮਾਂ ਵੀ ਉੱਥੇ ਤਮਾਸ਼ਬੀਨੀ ਕਰਦੀ ਰਹੀ। ਲੁਧਿਆਣਾ ਦੇ ਥਾਣਾ ਸਾਹਨੇਵਾਲ ਦੀ ਪੁਲਸ ਨੇ ਦੋ ਨੌਜਵਾਨਾਂ 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਮਨੋਜ ਕੁਮਾਰ ਪੁੱਤਰ ਅਰਵਿੰਦ ਕੁਮਾਰ ਵਾਸੀ ਲੁਹਾਰਾ ਅਤੇ ਸ਼ੁਭਮ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਨਵੇਂ ਹੁਕਮ ਜਾਰੀ! ਅਗਲੇ 2 ਮਹੀਨਿਆਂ 'ਚ ਪੰਜਾਬ ਦੇ ਹਰ ਘਰ ਵਿਚ...
ਜਾਣਕਾਰੀ ਮੁਤਾਬਕ ਸਕੂਲ ਤੋਂ ਵਾਪਸ ਆ ਰਹੀ ਸੀ ਤਾਂ 2 ਮੁੰਡੇ ਉਸ ਨੂੰ ਜ਼ਬਰਦਸਤੀ ਮੋਟਰਸਾਈਕਲ 'ਤੇ ਲੈ ਗਏ। ਇਕ ਘਰ ਵਿਚ ਲਿਜਾ ਕੇ ਦੋਹਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਉਹ ਉਸ ਨੂੰ ਅੰਮ੍ਰਿਤਸਰ ਸਥਿਤ ਇਕ ਹੋਟਲ ਵਿਚ ਲੈ ਗਏ ਤੇ ਉਸ ਨਾਲ ਜਬਰ-ਜ਼ਿਨਾਹ ਕਰਦਿਆਂ ਗੈਰ-ਕੁਦਰਤੀ ਸਬੰਧ ਬਣਾਏ। ਇਸ ਮਗਰੋਂ ਦੋਵੇਂ ਨੌਜਵਾਨ ਬੱਚੀ ਨੂੰ ਧਮਕੀਆਂ ਦੇ ਕੇ ਫ਼ਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਪਰਤ ਰਹੀ ਸੀ। ਇਸ ਦੌਰਾਨ ਉਕਤ ਨੌਜਵਾਨ ਉਸ ਨੂੰ ਜ਼ਬਰਦਸਤੀ ਮਨੋਜ ਕੁਮਾਰ ਦੇ ਘਰ ਲੈ ਗਏ। ਉੱਥੇ ਉਸ ਦੀ ਮਾਂ ਦੀ ਹਾਜ਼ਰੀ ਵਿਚ ਕੁੜੀ ਨਾਲ ਜਬਰ-ਜ਼ਿਨਾਹ ਕੀਤਾ। ਇਸ ਮਗਰੋਂ ਉਹ ਉਸ ਨੂੰ ਅੰਮ੍ਰਿਤਸਰ ਦੇ ਇਕ ਹੋਟਲਵਿਚ ਲੈ ਗਏ ਤੇ ਉੱਥੇ ਵੀ ਦੋਹਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਤੇ ਗੈਰ-ਕੁਦਰਤੀ ਸਬੰਧ ਵੀ ਬਣਾਏ। ਇਸ ਤੋਂ ਬਾਅਦ ਦੋਹਾਂ ਨੌਜਵਾਨਾਂ ਨੇ ਬੱਚੀ ਨੂੰ ਧਮਕੀਆਂ ਦਿੱਤੀਆਂ ਤੇ ਫ਼ਿਰ ਫਰਾਰ ਹੋ ਗਏ। ਫ਼ਿਲਹਾਲ ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਬੜੇ ਦੁੱਖ ਦੀ ਗੱਲ ਹੈ ਕਿ...'; ਬੇਅਦਬੀ ਖ਼ਿਲਾਫ਼ ਕਾਨੂੰਨ ਬਾਰੇ CM ਮਾਨ ਦਾ ਵੱਡਾ ਬਿਆਨ
NEXT STORY