ਪਟਿਆਲਾ (ਬਲਜਿੰਦਰ): ਮਤਰੇਏ ਪਿਤਾ ਵੱਲੋਂ 14 ਸਾਲ ਦੀ ਲੜਕੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਲੜਕੀ ਦੀ ਮਾਤਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਸਾਲ 2021 ’ਚ ਸਰਬਜੀਤ ਨਾਲ ਦੂਜਾ ਵਿਆਹ ਕਰ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਮੁਲਾਜ਼ਮ 24 ਘੰਟੇ ਰਹਿਣਗੇ On Duty! ਜਾਰੀ ਹੋ ਗਏ ਨਵੇਂ ਨਿਰਦੇਸ਼
ਉਹ 15 ਅਗਸਤ ਨੂੰ ਕੰਮ ਤੋਂ ਵਾਪਸ ਘਰ ਆਈ ਤਾਂ ਉਸ ਦੀ ਲੜਕੀ ਨੇ ਦੱਸਿਆ ਕਿ ਸਵੇਰੇ ਉਕਤ ਵਿਅਕਤੀ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਹੈ ਅਤੇ ਕਰੀਬ ਇਕ ਮਹੀਨੇ ਤੋਂ ਸਰਬਜੀਤ ਉਸ ਨਾਲ ਜਬਰ-ਜ਼ਿਨਾਹ ਕਰਦਾ ਆ ਰਿਹਾ ਹੈ। ਪੁਲਸ ਨੇ ਸਰਬਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਈ-ਰਿਕਸ਼ਾ ਪਲਟਿਆ, 5 ਜ਼ਖਮੀ
NEXT STORY