ਜ਼ੀਰਕਪੁਰ : ਜ਼ੀਰਕਪੁਰ ਦੇ ਵੀ. ਆਈ. ਪੀ. ਰੋਡ ਇਲਾਕੇ ਤੋਂ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਚੋਰੀ ਦੇ ਦੋਸ਼ 'ਚ ਪੰਜ ਨਾਬਾਲਗ ਬੱਚਿਆਂ ਨੂੰ ਨੰਗਾ ਕਰਕੇ ਸੜਕ 'ਤੇ ਕੁੱਟਿਆ ਗਿਆ। ਮੌਕੇ 'ਤੇ ਮੌਜੂਦ ਲੋਕ ਘਟਨਾ ਦੀ ਵੀਡੀਓ ਬਣਾਉਂਦੇ ਰਹੇ ਪਰ ਕਿਸੇ ਨੇ ਵੀ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਫਿਲਹਾਲ ਪੁਲਸ ਨੇ ਨਾਬਾਲਗ ਬੱਚਿਆਂ ਨੂੰ ਕੁੱਟਣ ਸਬੰਧੀ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਦਵਾਈਆਂ ਖਾਣ ਵਾਲੇ ਸਾਵਧਾਨ! ਪੰਜਾਬ 'ਚ 11 Medicines ਨੂੰ ਲੈ ਕੇ ਹੋ ਗਿਆ ਵੱਡਾ ਖ਼ੁਲਾਸਾ (ਵੀਡੀਓ)
ਜਾਣਕਾਰੀ ਮੁਤਾਬਕ ਵੀ. ਆਈ. ਪੀ. ਰੋਡ ਬਾਜ਼ਾਰ 'ਚ ਕੁੱਝ ਦੁਕਾਨਦਾਰਾਂ ਨੇ ਚੋਰੀ ਦੇ ਸ਼ੱਕ 'ਚ ਪੰਜ ਬੱਚਿਆਂ ਨੂੰ ਫੜ੍ਹ ਲਿਆ। ਇਸ ਤੋਂ ਬਾਅਦ ਉਨ੍ਹਾਂ ਦੇ ਕੱਪੜੇ ਉਤਾਰ ਕੇ ਸੜਕ 'ਤੇ ਬੇਰਹਿਮੀ ਨਾਲ ਉਨ੍ਹਾਂ ਨੂੰ ਕੁੱਟਿਆ ਗਿਆ। ਦੁਕਾਨਦਾਰਾਂ ਦਾ ਦਾਅਵਾ ਸੀ ਕਿ ਉਕਤ ਬੱਚਿਆਂ ਨੇ ਬਾਜ਼ਾਰ ਵਿੱਚੋਂ ਚੋਰੀ ਕੀਤੀ ਹੈ। ਸਵਾਲ ਇਹ ਉੱਠਦਾ ਹੈ ਕਿ ਜੇਕਰ ਚੋਰੀ ਹੋਈ ਹੈ ਤਾਂ ਪੁਲਸ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ, ਜਦੋਂ ਕਿ ਕੁੱਝ ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਬੱਚਿਆਂ ਨੂੰ ਬੇਰਹਿਮੀ ਨਾਲ ਕੁੱਟਿਆ।
ਇਹ ਵੀ ਪੜ੍ਹੋ : ਪੰਜਾਬ 'ਚ ਦਸੰਬਰ ਮਹੀਨੇ ਚੱਲੇਗੀ ਸੀਤ ਲਹਿਰ! ਸੰਘਣੀ ਧੁੰਦ ਬਾਰੇ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਫਿਲਹਾਲ ਜ਼ੀਰਕਪੁਰ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਇਸ ਦਰਮਿਆਨ ਪੰਜਾਬ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਜਾਂਚ ਅਧਿਕਾਰੀ ਨੂੰ ਰਿਪੋਰਟ ਸਮੇਤ ਤਲਬ ਕੀਤਾ ਹੈ। ਜਾਂਚ ਅਧਿਕਾਰੀ ਨੂੰ 27 ਅਕਤੂਬਰ ਨੂੰ ਸਵੇਰੇ 11 ਵਜੇ ਬੁਲਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ ਪੰਜਾਬੀ ਨੌਜਵਾਨ ਨੇ ਕਰਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ
NEXT STORY