ਖੰਨਾ (ਵਿਪਨ): ਖੰਨਾ ਦੇ ਮਲੌਦ ਇਲਾਕੇ ਵਿਚ ਪੰਜਵੀਂ ਜਮਾਤ ਦੀ ਇਕ ਨਾਬਾਲਗ ਵਿਦਿਆਰਥਣ ਨਾਲ ਜ਼ਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਗੁਰਵਿੰਦਰ ਸਿੰਘ ਵਾਸੀ ਪਿੰਡ ਸਿਹੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ। ਥਾਣਾ ਮੁਖੀ ਚਰਨਜੀਤ ਸਿੰਘ ਦੇ ਮੁਤਾਬਕ, ਇਸ ਘਟਨਾ ਸਬੰਧੀ 15 ਫਰਵਰੀ ਨੂੰ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਮਿਲਣ ਉਪਰੰਤ ਪੁਲਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਨਾਬਾਲਗ ਲੜਕੀ ਨੂੰ ਕੱਪੜਿਆਂ ਦਾ ਬਹਾਨਾ ਲਾ ਕੇ ਆਪਣੇ ਘਰ ਬੁਲਾਇਆ ਸੀ। ਉੱਥੇ ਉਸ ਨੇ ਲੜਕੀ ਨਾਲ ਜ਼ਬਰ-ਜਨਾਹ ਕੀਤਾ।
ਘਟਨਾ ਦੇ ਬਾਅਦ ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਪੁਲਸ ਨਾਲ ਸੰਪਰਕ ਕੀਤਾ। ਪੁਲਸ ਨੇ ਪੀੜਿਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਵੱਲੋਂ ਦੋਸ਼ੀ ਨੂੰ ਫੌਰੀ ਤੌਰ ‘ਤੇ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨਾਬਾਲਗ ਲੜਕੀ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ ਅਤੇ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਮਾਮਲੇ ਨੂੰ ਮਜ਼ਬੂਤੀ ਨਾਲ ਅਦਾਲਤ ਵਿਚ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਧਾਰਾਵਾਂ ਹੇਠ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਥਾਣਾ ਮੁਖੀ ਚਰਨਜੀਤ ਸਿੰਘ ਨੇ ਕਿਹਾ ਕਿ ਪੁਲਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਜਿਹੜਾ ਵੀ ਤੱਥ ਸਾਹਮਣੇ ਆਵੇਗਾ, ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪੀੜਤ ਪਰਿਵਾਰ ਨੂੰ ਪੂਰਾ ਨਿਆਂ ਦਿਵਾਉਣ ਲਈ ਪੁਲਸ ਵਚਨਬੱਧ ਹੈ ਅਤੇ ਮਾਮਲੇ ਦੀ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ।
ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ ਦਰਪੇਸ਼ ਸਮੱਸਿਆਵਾਂ 'ਤੇ ਹੋਈ ਚਰਚਾ
NEXT STORY