ਨਵੀਂ ਦਿੱਲੀ—ਸਾਊਦੀ ਅਰਬ ਵਿਚ ਫਸੇ ਦੋ ਪੰਜਾਬੀ ਨੌਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਉਹ ਲੋਕ ਉੱਥੇ ਫਸੇ ਹੋਣ ਦੀ ਗੱਲ ਕਹਿ ਕੇ ਮਦਦ ਦੀ ਗੁਹਾਰ ਲਗਾ ਰਹੇ ਹਨ। ਹੁਸ਼ਿਆਰਪੁਰ ਦੇ ਸ਼ਮਸ਼ੇਰ ਸਿੰਘ ਅਤੇ ਅਮਰਜੀਤ ਨੇ ਵੀਡੀਓ ਸੰਦੇਸ਼ ਭੇਜ ਕੇ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਤੋਂ ਮਦਦ ਮੰਗੀ ਹੈ। ਇਸ ਵੀਡੀਓ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸਿਰਸਾ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਹੈ ਅਤੇ ਨੌਜਵਾਨਾਂ ਨੂੰ ਛੇਤੀ ਹੀ ਵਾਪਸ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਲਈ ਸਹੀ ਰਸਤਾ ਅਪਨਾਉਣ।
ਇੱਥੇ ਦੱਸ ਦੇਈਏ ਕਿ ਸ਼ਮਸ਼ੇਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪਾ ਕੇ ਦੱਸਿਆ ਸੀ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਸਾਊਦੀ ਅਰਬ ਵਿਚ ਲਿਜਾ ਕੇ ਏਜੰਟ ਨੇ ਆਪਣਾ ਪੱਲਾ ਝਾੜ ਲਿਆ। ਉਹ ਗਏ ਤਾਂ ਕੰਪਨੀ ਵਿਚ ਸੀ, ਪਰ ਉੱਥੇ ਕੋਈ ਕੰਪਨੀ ਨਹੀਂ ਸੀ। ਉੱਥੇ ਇਨ੍ਹਾਂ ਨੌਜਵਾਨਾਂ ਨੂੰ ਬੰਦੀ ਮਜ਼ਦੂਰ ਬਣਾ ਕੇ ਕੰਮ ਕਰਵਾਇਆ ਤੇ ਤਿੰਨ ਮਹੀਨਿਆਂ ਬਾਅਦ ਤਨਖਾਹ ਮੰਗਣ 'ਤੇ ਉਨ੍ਹਾਂ ਨੂੰ ਕਮਰੇ ਤੋਂ ਬਾਹਰ ਕੱਢ ਦਿੱਤਾ। ਉਹ ਸਾਊਦੀ ਅਰਬ ਵਿਚ ਪਾਰਕ ਵਿਚ ਰਹਿ ਕੇ ਸਮਾਂ ਬਤੀਤ ਕਰ ਰਹੇ ਹਨ। ਉੱਥੇ ਉਨ੍ਹਾਂ ਨੂੰ ਖਾਣ-ਪੀਣ ਦੇ ਲਾਲੇ ਪੈ ਗਏ ਹਨ। ਸ਼ਮਸ਼ੇਰ ਸਿੰਘ ਨੇ ਵੀਡੀਓ ਵਿਚ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਆਪਣੇ ਘਰਾਂ ਨੂੰ ਪਰਤ ਸਕਣ।
ਅਣਪਛਾਤੇ ਲੁਟੇਰਿਆਂ ਵੱਲੋਂ ਏ. ਟੀ. ਐਮ. ਲੁੱਟਣ ਦੀ ਕੋਸ਼ਿਸ਼
NEXT STORY