Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:10:34 AM

  • arrested  accused  lpu cases

    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ...

  • 6 1 earthquake panama

    6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ...

  • muscat  passenger  socks  85 76 lakh  gold  seizure

    ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ...

  • rj mitte died at 34

    ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਮਾਨਸੂਨ ਇਜਲਾਸ' ਦਾ ਸਮਾਂ ਨਾ ਵਧਾਉਣ 'ਤੇ ਭੜਕਿਆ ਅਕਾਲੀ ਦਲ, ਕਾਂਗਰਸ 'ਤੇ ਲਾਏ ਰਗੜੇ

PUNJAB News Punjabi(ਪੰਜਾਬ)

'ਮਾਨਸੂਨ ਇਜਲਾਸ' ਦਾ ਸਮਾਂ ਨਾ ਵਧਾਉਣ 'ਤੇ ਭੜਕਿਆ ਅਕਾਲੀ ਦਲ, ਕਾਂਗਰਸ 'ਤੇ ਲਾਏ ਰਗੜੇ

  • Edited By Babita,
  • Updated: 22 Aug, 2020 08:35 AM
Chandigarh
sharanjit singh dhillon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਾਰਟੀ ਵੱਲੋਂ ਵਿਧਾਨ ਸਭਾ ਦਾ ਆਉਂਦਾ ਮਾਨਸੂਨ ਇਜਲਾਸ ਇਕ ਘੰਟੇ ਤੋਂ ਵਧਾ ਕੇ 14 ਦਿਨਾਂ ਦਾ ਕਰਨ ਦੀ ਮੰਗ ਨੂੰ ਰੱਦ ਕਰ ਕੇ ਘੋਰ ਅਨਿਆਂ ਕੀਤਾ ਹੈ, ਜਦੋਂ ਕਿ ਪਾਰਟੀ ਸੂਬੇ ਦੇ ਦਰਪੇਸ਼ ਭਖਦੇ ਮਸਲਿਆਂ ’ਤੇ ਚਰਚਾ ਕਰਨਾ ਚਾਹੁੰਦੀ ਸੀ। ਵਿਧਾਨ ਸਭਾ ਦੇ ਸਪੀਕਰ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਨ ਤੋਂ ਬਾਅਦ ਜਾਰੀ ਕੀਤੇ ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਪੀਕਰ ਨੇ ਇਜਲਾਸ ਦੀ ਮਿਆਦ ਵਧਾਉਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ, ਜਦੋਂ ਕਿ ਉਨ੍ਹਾਂ ਨੂੰ ਸੂਬੇ ਅਤੇ ਇਸ ਦੇ ਲੋਕਾਂ ਨੂੰ ਦਰਪੇਸ਼ ਜ਼ਰੂਰੀ ਮਸਲਿਆਂ ਬਾਰੇ ਜਾਣੂੰ ਕਰਵਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਵੀ ਸਰਕਾਰ ਦੇ ਕਾਰਜਕਾਲ ਦੌਰਾਨ ਮਹਾਮਾਰੀ ਦਾ ਬਹਾਨਾ ਲਾ ਕੇ ਇਜਲਾਸ ਇਕ ਘੰਟੇ ਦਾ ਨਹੀਂ ਰੱਖਿਆ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਇਹ ਵੀ ਦੱਸਿਆ ਕਿ ਹੋਰਨਾਂ ਸੂਬਿਆਂ ਦੇ ਵੀ ਵੱਧ ਸਮੇਂ ਲਈ ਮਾਨਸੂਨ ਇਜਲਾਸ ਹੋ ਰਹੇ ਹਨ ਅਤੇ ਸੰਸਦ ਦਾ ਇਜਲਾਸ ਵੀ ਜਲਦੀ ਹੀ ਸ਼ੁਰੂ ਹੋ ਸਕਦਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਤੋਂ ਖਤਰੇ ਦਾ ਬਹਾਨਾ ਲਾ ਕੇ ਸਿਰਫ ਇਕ ਘੰਟੇ ਦਾ ਇਜਲਾਸ ਰੱਖਣਾ ਤਰਕਹੀਣ ਹੈ। ਕਾਂਗਰਸ ਸਰਕਾਰ ਵੱਲੋਂ ਇਕ ਘੰਟੇ ਦਾ ਇਜਲਾਸ ਸੱਦਣ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਸਰਕਾਰ ਪਹਿਲਾਂ ਵੀ ਪੂਰਾ ਸੈਸ਼ਨ ਸੱਦਣ ਤੋਂ ਭੱਜ ਗਈ ਸੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਗੰਭੀਰ ਹਾਲਤਾਂ ਦਾ ਖਿਆਲ ਕਰਦਿਆਂ ਲੋਕਾਂ ਨੂੰ ਦਰਪੇਸ਼ ਹੋਰ ਗੰਭੀਰ ਤੇ ਫੌਰੀ ਮਸਲਿਆਂ ’ਤੇ ਚਰਚਾ ਕਰਨ ਲਈ ਇਜਲਾਸ ਵੱਡਾ ਰੱਖਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸੂਬੇ ਕੋਲੋਂ ਇਸ ਦੇ ਦਰਿਆਈ ਪਾਣੀ ਖੋਹੇ ਜਾਣ ਦਾ ਖ਼ਤਰਾ ਹੈ ਤੇ ਅਕਾਲੀ ਦਲ ਸਰਕਾਰ ਤੋਂ ਇਹ ਭਰੋਸਾ ਚਾਹੁੰਦਾ ਹੈ ਕਿ ਸੂਬੇ ਦੇ ਪਾਣੀ ਦੀ ਇਕ ਵੀ ਬੂੰਦ ਹਰਿਆਣੇ ਨੂੰ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਤਿਹਾਸ ਦੁਹਰਾਉਣਾ ਨਹੀਂ ਚਾਹੁੰਦੇ, ਜਦੋਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਪੂਰੀ ਪਿੰਡ 'ਚ ਇੰਦਰਾ ਗਾਂਧੀ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਦੀ ਸ਼ੁਰੂਆਤ ਕਰਵਾਈ ਸੀ।

ਵਿਧਾਇਕ ਦਲ ਦੇ ਆਗੂ ਨੇ ਕਿਹਾ ਕਿ ਪਾਰਟੀ ਸ਼ਰਾਬ ਮਾਫੀਆ ਵੱਲੋਂ ਸੂਬੇ ਨੂੰ ਪਾਏ 5600 ਕਰੋੜ ਰੁਪਏ ਦੇ ਮਾਲੀਆ ਘਾਟੇ ਅਤੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 135 ਮੌਤਾਂ ਦੇ ਮਾਮਲੇ ’ਤੇ ਵੀ ਵਿਸਥਾਰ 'ਚ ਚਰਚਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰੇਤ ਮਾਫੀਆ ’ਤੇ ਵੀ ਪੂਰੀ ਚਰਚਾ ਚਾਹੁੰਦਾ ਹੈ ਤੇ ਇਹ ਜਾਣਨਾ ਚਾਹੁੰਦਾ ਹੈ ਕਿ ਸੂਬੇ ਭਰ 'ਚੋਂ ਮਾਫੀਆ ਵੱਲੋਂ ਗੁੰਡਾ ਟੈਕਸ ਕਿਉਂ ਵਸੂਲਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਤੋਂ ਜਾਨਣਾ ਚਾਹੁੰਦਾ ਹੈ ਕਿ ਉਸ ਨੇ ਬੀਜ ਘਪਲੇ, ਕੇਂਦਰੀ ਰਾਸ਼ਨ ਘਪਲੇ ਤੇ ਹਾਲ ਹੀ 'ਚ ਹੋਏ ਮਗਨਰੇਗਾ ਘਪਲੇ ਦੀ ਨਿਰਪੱਖ ਜਾਂਚ ਕਰਵਾਉਣ ਦੇ ਹੁਕਮ ਜਾਰੀ ਕਰਨ ਤੋਂ ਇਨਕਾਰ ਕਿਉਂ ਕਰ ਦਿੱਤਾ। ਅਕਾਲੀ ਆਗੂ ਨੇ ਕਿਹਾ ਕਿ ਸਮਾਜ ਦਾ ਹਰ ਵਰਗ ਕਾਂਗਰਸ ਸਰਕਾਰ ਦੀਆਂ ਨੀਤੀਆਂ ਕਾਰਨ ਮਾੜੇ ਦੌਰ 'ਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਇਸ ਗੱਲੋਂ ਔਖੇ ਹਨ ਕਿ ਉਨ੍ਹਾਂ ਦੇ ਨਾਮ ਆਟਾ-ਦਾਲ ਸਕੀਮ 'ਚੋਂ ਕੱਟ ਦਿੱਤੇ ਗਏ, ਜਦੋਂ ਕਿ ਬਜ਼ੁਰਗਾਂ ਨੂੰ ਵੀ ਬੁਢਾਪਾ ਪੈਨਸ਼ਨ ਨਹੀਂ ਮਿਲ ਰਹੀ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਇਸ ਕਰ ਕੇ ਤੰਗ ਹਨ ਕਿ ਉਨ੍ਹਾਂ ਨੂੰ ਸਕਾਲਰਸ਼ਿਪ ਨਹੀਂ ਮਿਲ ਰਹੀ।

ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਤਾਂ ਸਰਕਾਰੀ ਮੁਲਾਜ਼ਮਾਂ ਨੂੰ ਵੀ ਨਹੀਂ ਬਖਸ਼ਿਆ, ਜਿਨ੍ਹਾਂ ਦੀਆਂ ਤਨਖਾਹਾਂ ਸਮੇਂ ਸਿਰ ਨਹੀਂ ਦਿੱਤੀਆਂ ਜਾ ਰਹੀਆਂ ਤੇ ਨਾ ਹੀ 4000 ਕਰੋੜ ਰੁਪਏ ਦਾ ਮਹਿੰਗਾਈ ਭੱਤਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 50 ਹਜ਼ਾਰ ਆਸਾਮੀਆਂ ਖਤਮ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ 6ਵੇਂ ਤਨਖਾਹ ਕਮਿਸ਼ਨ ਨੂੰ ਰਿਪੋਰਟ ਪੇਸ਼ ਕਰਨ ਤੋਂ ਵੀ ਰੋਕ ਰੱਖਿਆ ਹੈ।

  • Akali Dal
  • Monsoon Session
  • Captain Amrinder Singh
  • Sharanjit Singh Dhillon
  • ਅਕਾਲੀ ਦਲ
  • ਮਾਨਸੂਨ ਇਜਲਾਸ
  • ਕੈਪਟਨ ਸਰਕਾਰ
  • ਸ਼ਰਨਜੀਤ ਸਿੰਘ ਢਿੱਲੋਂ

ਕੈਨੇਡਾ 'ਚ ਬਿਨਾਂ ਇਜਾਜ਼ਤ ਛਾਪੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ, ਸਿੱਖਾਂ 'ਚ ਰੋਸ

NEXT STORY

Stories You May Like

  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • akali dal urges political parties
    ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ
  • shiromani akali dal amritsar leader sandeep singh khalsa passes away
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
  • waris punjab de akali dal announces agenda committee
    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • akali dal
    ਡੋਰ-ਟੂ-ਡੋਰ ਮੁਹਿੰਮ ਤਹਿਤ ਹੋਏ ਇਕੱਠ ’ਚ 11 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
  • politics  akali dal  patwari
    ਬੁਢਲਾਡਾ ਦੀ ਸਿਆਸਤ 'ਚ ਵੱਡੀ ਹਲਚਲ : ਭਾਜਪਾ ਛੱਡ ਮੁੜ ਅਕਾਲੀ ਦਲ 'ਚ ਪਰਤੇ 'ਪਟਵਾਰੀ'
  • leaders of  shiromani akali dal punar surjit paid obeisance at sri akal takht
    ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ
  • the akali dal expelled this woman leader from the party
    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • punjab couple hotel
      ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ ਹੈ...'! ਕੁੜੀ ਦੀ ਹਾਲਤ...
    • suspended dig harcharan singh bhullar on remand for 8 days  ed will interrogate
      ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ ਰਿਮਾਂਡ 'ਤੇ, ED ਕਰੇਗੀ ਪੁੱਛਗਿੱਛ
    • 55 year old man dies after scooter collides with tractor trolley
      ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ...
    • bidding held for fancy number in chandigarh
      'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...
    • service centre employees union strike
      ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਵੱਧ ਸਕਦੀਆਂ ਲੋਕਾਂ ਦੀਆਂ...
    • sir in punjab
      ਪੰਜਾਬ 'ਚ SIR ਮਗਰੋਂ Final ਵੋਟਰ ਸੂਚੀ ਜਾਰੀ, ਇੰਝ ਚੈੱਕ ਕਰੋ ਆਪਣਾ ਨਾਂ
    • bsf action at attari border
      ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ...
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +