ਅੰਮ੍ਰਿਤਸਰ (ਸੰਜੀਵ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਹੈ। ਪੁਲਸ ਵਲੋਂ ਇਸ ਕਾਰਵਾਈ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਅੰਜਾਮ ਦਿੱਤਾ ਗਿਆ ਹੈ। ਲਗਭਗ ਛੇ ਘੰਟੇ ਤੋਂ ਵੱਧ ਚੱਲੇ ਪੁਲਸ ਦੇ ਆਪਰੇਸ਼ਨ ਦੌਰਾਨ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਢੇਰ ਕਰ ਦਿੱਤਾ ਗਿਆ। ਇਸ ਦੌਰਾਨ ਦੋਵੇਂ ਪਾਸਿਓਂ 6 ਘੰਟੇ ਤੱਕ ਗੋਲੀਬਾਰੀ ਹੁੰਦੀ ਰਹੀ। ਪੁਲਸ ਨੇ ਦੱਸਿਆ ਹੈ ਕਿ ਦੋਵੇਂ ਸ਼ਾਰਪ ਸ਼ੂਟਰ ਪੁਲਸ ਦੀ ਜਵਾਬੀ ਕਾਰਵਾਈ ਵਿਚ ਮਾਰੇ ਗਏ ਹਨ। ਉਨ੍ਹਾਂ ਕੋਲੋਂ ਏ. ਕੇ. 47 ਵੀ ਬਰਾਮਦ ਹੋਈ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਇਲਾਕੇ ਦੇ ਲੋਕਾਂ ਨੂੰ ਘਰਾਂ ’ਚੋਂ ਬਾਹਰ ਨਾ ਨਿਕਲ ਦੀ ਹਦਾਇਤ ਕੀਤੀ। ਇਸ ਮੁਕਾਬਲੇ ਦੌਰਾਨ ਇਕ ਨਿੱਜੀ ਚੈਨਲ ਦਾ ਪੱਤਰਕਾਰ ਗੋਲ਼ੀ ਲੱਗਣ ਕਾਰਣ ਜ਼ਖਮੀ ਹੋ ਗਿਆ। ਇਸ ਦੌਰਾਨ ਪੁਲਸ ਵਲੋਂ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਪੁਲਸ ਦਾ ਐਨਕਾਊਂਟਰ, ਇਕ ਪੱਤਰਕਾਰ ਦੇ ਲੱਗੀ ਗੋਲ਼ੀ
ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਸ ਨੇ ਸੂਚਨਾ ਦੇ ਆਧਾਰ ’ਤੇ ਗੈਂਗਸਟਰਾਂ ਨੂੰ ਫੜਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਪਿੰਡ ਭਕਨਾ ਪਹੁੰਚੀ। ਜਿੱਥੇ ਪਹਿਲਾਂ ਤੋਂ ਹਥਿਆਰਾਂ ਨਾਲ ਲੈਸ ਗੈਂਗਸਟਰਾਂ ਨੇ ਪੁਲਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ ਵਿਚ ਫਾਇਰਿੰਗ ਕੀਤੀ। ਪੁਲਸ ਅਤੇ ਗੈਂਗਸਟਰਾਂ ਵਿਚਾਲੇ ਪਿਛਲੇ 6 ਘੰਟੇ ਤੋਂ ਵੱਧ ਸਮੇਂ ਤੱਕ ਰੁੱਕ-ਰੁੱਕ ਕੇ ਫਾਇਰਿੰਗ ਹੁੰਦੀ ਰਹੀ।
ਇਹ ਵੀ ਪੜ੍ਹੋ : ਪਟਿਆਲਾ ਪੁਲਸ ਨੇ ਗ੍ਰਿਫ਼ਤਾਰ ਕੀਤਾ ਅਲੜ ਉਮਰ ਦਾ ਮੁੰਡਾ, ਕਰਤੂਤ ਸੁਣ ਉੱਡਣਗੇ ਹੋਸ਼
ਐਨਕਾਊਂਟਰ ਦੌਰਾਨ ਦੋ ਕਿਲੋਮੀਟਰ ਦਾ ਇਲਾਕਾ ਕੀਤਾ ਸੀਲ
ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਨੇ 2 ਕਿਲੋਮੀਟਰ ਦਾ ਇਲਾਕਾ ਸੀਲ ਕਰ ਦਿੱਤਾ ਸੀ। ਪੁਲਸ ਦੇ ਬੈਸਟ ਸ਼ੂਟਰਾਂ ਅਤੇ ਕਵਿੱਕ ਰੀਐਕਸ਼ਨ ਟੀਮ ਵੀ ਮੌਕੇ ’ਤੇ ਬੁਲਾਈ ਗਈ, ਜਿਨ੍ਹਾਂ ਨੇ ਦੋਵੇਂ ਗੈਂਗਸਟਰਾਂ ਨੂੰ ਧੂੜ ਚਖਾ ਢੇਰ ਕਰ ਦਿੱਤਾ।
ਇਹ ਵੀ ਪੜ੍ਹੋ : ਫਰੀਦਕੋਟ ਜੇਲ ’ਚ ਬੰਦ ਗੈਂਗਸਟਰ ਬੱਗਾ ਖਾਨ ਦਾ ਵੱਡਾ ਕਾਂਡ, ਪੰਜਾਬ ਪੁਲਸ ਤੇ ਖੁਫੀਆ ਏਜੰਸੀਆਂ ਦੇ ਉਡਾਏ ਹੋਸ਼
ਮਨੂੰ ਕੁੱਸਾ ਨੇ ਹੀ ਮੂਸੇਵਾਲਾ ਨੂੰ ਮਾਰੀ ਸੀ ਪਹਿਲੀ ਗੋਲ਼ੀ
ਦੱਸਣਯੋਗ ਹੈ ਕਿ ਸ਼ਾਰਪ ਸ਼ੂਟਰ ਮਨੂੰ ਕੁੱਸਾ, ਲਾਰੈਂਸ ਅਤੇ ਉਸ ਦੇ ਕੈਨੇਡਾ ਵਿਚ ਬੈਠੇ ਸਾਥੀ ਗੋਲਡੀ ਬਰਾੜ ਦਾ ਕਰੀਬੀ ਹੈ। 29 ਮਈ ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿਚ ਮੂਸੇਵਾਲਾ ਨੂੰ ਏ. ਕੇ. 47 ਨਾਲ ਪਹਿਲੀ ਗੋਲ਼ੀ ਮਨੂੰ ਨੇ ਹੀ ਮਾਰੀ ਸੀ।
ਇਹ ਵੀ ਪੜ੍ਹੋ : ਮੋਬਾਇਲ ਦੀ ਜ਼ਿਆਦਾ ਵਰਤੋਂ ਕਰਨ ਵਾਲੇ ਸਾਵਧਾਨ, ਹੈਰਾਨ ਕਰ ਦੇਵੇਗੀ ਲੁਧਿਆਣਾ ਦੇ ਮੁੰਡਿਆਂ ਨਾਲ ਵਾਪਰੀ ਅਣਹੋਣੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਬਿਜਲੀ ਬੋਰਡ ਦੇ ਮੁਲਾਜ਼ਮ ਦੀ ਚਿੱਟਾ ਪੀਣ ਨਾਲ ਮੌਤ
NEXT STORY