ਸਿੱਧਵਾਂ ਬੇਟ (ਚਾਹਲ) : ਬੀਤੀ ਦੇਰ ਰਾਤ ਪਿੰਡ ਸਲੇਮਪੁਰਾ ਵਿਖੇ ਇਕ ਸਾਬਕਾ ਫੌਜੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਫੌਜੀ ਕੁਲਵੰਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸਲੇਮਪੁਰਾ ਖੇਤਾਂ 'ਚੋਂ ਅਮਰੂਦ ਤੋੜ ਕੇ ਆਪਣੇ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ ਤਾਂ ਅਣਪਛਾਤੇ ਵਿਅਕਤੀਆਂ ਵਲੋਂ ਉਸਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਮ੍ਰਿਤਕ ਦਾ ਮੋਟਰਸਾਈਕਲ ਉਕਤ ਜਗ੍ਹਾ 'ਤੇ ਸਟੈਂਡ 'ਤੇ ਖੜ੍ਹਾ ਹੋਇਆ ਸੀ ਅਤੇ ਲਾਸ਼ ਖੂਨ ਨਾਲ ਲੱਥ-ਪੱਥ ਪਈ ਹੋਈ ਸੀ।
ਇਹ ਵੀ ਪੜ੍ਹੋ : ਹਵਸ ਦੇ ਭੁੱਖਿਆ ਦੀ ਕਰਤੂਤ: ਫ਼ੈਕਟਰੀ 'ਚ ਦੁਪਹਿਰ ਦੇ ਖਾਣੇ ਸਮੇਂ ਕੁੜੀ ਨਾਲ ਹੈਵਾਨੀਅਤ
ਮੌਕੇ 'ਤੇ ਪੁੱਜੇ ਡੀ. ਐੱਸ. ਪੀ. (ਐੱਚ) ਰਾਜੇਸ਼ ਸ਼ਰਮਾ, ਡੀ. ਐੱਸ. ਪੀ. (ਡੀ) ਵਰਿੰਦਰਜੀਤ ਸਿੰਘ ਥਿੰਦ ਅਤੇ ਐੱਸ. ਐੱਚ. ਓ. ਸਿੱਧਵਾਂ ਬੇਟ ਰਾਜੇਸ਼ ਠਾਕੁਰ ਨੇ ਦੱਸਿਆ ਕਿ ਸਾਬਕਾ ਫੌਜੀ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਕਿ ਮ੍ਰਿਤਕ ਕੁਲਵੰਤ ਸਿੰਘ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਜਲਦ ਹੀ ਦੋਸ਼ੀ ਫੜ੍ਹ ਲਏ ਜਾਣਗੇ। ਦੱਸਣਯੋਗ ਹੈ ਕਿ ਮ੍ਰਿਤਕ ਕੁਲਵੰਤ ਸਿੰਘ ਕਰੀਬ 24 ਸਾਲ ਨੌਕਰੀ ਕਰਕੇ ਰਿਟਾਇਰਡ ਹੋਇਆ ਸੀ ਅਤੇ ਜਨਵਰੀ 'ਚ ਹੀ ਵਾਪਸ ਸਲੇਮਪੁਰਾ ਵਿਖੇ ਆਇਆ ਸੀ, ਜੋ ਕਿ ਫੌਜ 'ਚ ਬਲੈਕ ਕਮਾਂਡੋ ਦੀ ਟ੍ਰੇਨਿੰਗ ਦਿੰਦਾ ਸੀ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ : 6 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ
ਕੈਪਟਨ ਸਰਕਾਰ 'ਤੇ ਭੜਕੀ ਭਾਜਪਾ, ਕਿਹਾ- ਸਿਰਫ਼ ਕਰਫਿਊ ਨਾਲ ਨਹੀ ਚੱਲੇਗਾ ਕੰਮ
NEXT STORY