ਮੋਗਾ (ਪਵਨ ਗੋਰਵਰ, ਗੋਪੀ, ਰੱਤੀ) : ਮੋਗਾ ਦੇ ਪਿੰਡ ਚੂੜਚੱਕ ਵਿਖੇ ਬੀਤੀ ਰਾਤ ਜਗਰੂਪ ਸਿੰਘ (55) ਦਾ ਅਣਪਛਾਤੇ ਹਮਲਾਵਾਰਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਅਜੀਤ ਵਾਲ ਦੇ ਮੁੱਖੀ ਰਵਿੰਦਰ ਸਿੰਘ ਨੇ ਦੱਸਿਆ ਮ੍ਰਿਤਕ ਜਗਰੂਪ ਸਿੰਘ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਹ ਘਰ 'ਚ ਇਕੱਲਾ ਹੀ ਰਹਿੰਦਾ ਸੀ। ਬੀਤੀ ਰਾਤ ਅਣਪਛਾਤੇ ਹਮਲਾਵਾਰਾਂ ਨੇ ਜਗਰੂਪ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਸ ਨੇ ਮਾਮਲਾ ਦਰਜ ਕਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।
ਲਾਸ਼ ਸੜਕ 'ਤੇ ਰੱਖ ਕੇ ਲਾਇਆ ਜਾਮ
NEXT STORY