ਖਰੜ (ਗਗਨਦੀਪ) : ਮੋਹਾਲੀ ਦੀ ਸੀ. ਆਈ. ਏ. ਟੀਮ ਵਲੋਂ ਲੱਕੀ ਪਟਿਆਲ ਗਿਰੋਹ ਦੇ ਸ਼ਾਰਪ ਸ਼ੂਟਰ ਦਾ ਐਨਕਾਊਂਟਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਟੀਮ ਨੇ ਖਰੜ ਦੇ ਭੁੱਖੜੀ ਪਿੰਡ ਦੇ ਬੰਦ ਪਏ ਫਲੈਟਾਂ 'ਚ ਲੱਕੀ ਪਟਿਆਲ ਗਿਰੋਹ ਦੇ ਸ਼ਾਰਪ ਸ਼ੂਟਰ ਰਣਵੀਰ ਰਾਣਾ ਐਨਕਾਊਂਟਰ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ
ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ਾਰਪ ਸੂਟਰ ਕਈ ਮਾਮਲਿਆਂ 'ਚ ਪੁਲਸ ਨੂੰ ਲੋੜੀਂਦਾ ਸੀ। ਮੁਕਾਬਲੇ ਦੌਰਾਨ ਦੋਸ਼ੀ ਨੇ ਪੁਲਸ 'ਤੇ 3 ਰਾਊਂਡ ਫਾਇਰ ਕੀਤੇ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
ਇਸ ਤੋਂ ਬਾਅਦ ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਫਾਇਰਿੰਗ ਕੀਤੀ, ਜਿਸ ਕਾਰਨ ਰਣਵੀਰ ਰਾਣਾ ਜ਼ਖਮੀ ਹੋ ਗਿਆ। ਫਿਲਹਾਲ ਉਸ ਨੂੰ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਦਾਖ਼ਲ ਕਰਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ, ਫਿਰੋਜ਼ਪੁਰ ਸਣੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਲਈ ਅਹਿਮ ਖ਼ਬਰ, 11 ਨਵੰਬਰ ਨੂੰ...
NEXT STORY